Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਨੇ ਜਿੱਤੇ ਸੋਨੇ ਦੇ ਤਮਗੇ

ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਨੇ ਜਿੱਤੇ ਸੋਨੇ ਦੇ ਤਮਗੇ

ਗੜ੍ਹਦੀਵਾਲਾ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤਾਈਕਵਾਂਡੇ ਵਿੱਚੋਂ ਸ਼ਾਨਦਾਰ ਪ੍ਰਦਰਸ਼ਨ ਪੇਸ਼ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਸੋਨੇ ਦੇ ਤਮਗੇ ਹਾਸਲ ਕੀਤੇ, ਉਹਨਾਂ ਦੀ ਇਸ ਜਿੱਤ ਉੱਤੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਨ ਨੇ, ਦੋਵਾਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ।

ਚੌਥੀ ਇੰਡੋ ਨੇਪਾਲ ਅੰਤਰਰਾਸ਼ਟਰੀ ਤਾਈਕਵਾਂਡੋ ਚੈਂਪੀਅਨਸ਼ਿਪ ਸਪੋਰਟਸ ਕੰਪਲੈਕਸ-56 ਜੋ ਕਿ ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਸੀ ਮਿਤੀ -11,12 ਜਨਵਰੀ 2025 ਨੂੰ ਸਾਡੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਪਾਰੀਕਾ ਸ਼ਰਮਾ ਅਤੇ ਯਸ਼ ਸੁਧੀਰ ਭੌਸਲੇ ਨੇ ਤਾਈਕਵਾਂਡੇ ਵਿੱਚ ਵਧੀਆ ਪ੍ਰਦਰਸ਼ਨ ਪੇਸ਼ ਕਰਕੇ ਸੋਨੇ ਦੇ ਤਮਗੇ ਹਾਸਲ ਕੀਤੇ। ਪਾਰੀਕਾ ਸ਼ਰਮਾ ਅੰਡਰ-14, ਭਾਰ-37 ਕਿਲੋ ਤਾਈਕਵਾਂਡੋ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਮਗਾ ਪ੍ਰਾਪਤ ਕੀਤਾ। ਯਸ਼ ਸੁਧੀਰ ਭੰਸਲੇ ਅੰਡਰ-17, ਭਾਰ 53 ਕਿਲੋ ਤਾਈਕਵਾਂਡੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਮਗਾ ਪ੍ਰਾਪਤ ਕੀਤਾ।ਇਹ ਦੋਨੋਂ ਵਿਦਿਆਰਥੀਆਂ ਦੀ ਮਿਹਨਤ ਸਦਕਾ ਇਸ ਮੁਕਾਮ ਨੂੰ ਹਾਸਿਲ ਕੀਤਾ ਹੈ। ਦੋਨੋਂ ਵਿਦਿਆਰਥੀ ਬਹੁਤ ਹੀ ਮਿਹਨਤੀ ਸਨ। ਇਹਨਾਂ ਨੇ ਖੇਡਾਂ ਦੇ ਨਾਲ ਨਾਲ ਪੜ੍ਹਾਈ ਦੇ ਵਿੱਚ ਵੀ ਮੱਲਾਂ ਮਾਰੀਆਂ ਸਨ। ਮਿਹਨਤੀ ਵਿਦਿਆਰਥੀਆਂ ਦੀ ਮਿਹਨਤ ਕਦੇ ਵੀ ਜਾਇਆ ਨਹੀਂ ਜਾਂਦੀ ਇਸੇ ਪ੍ਰਕਾਰ ਉਹਨਾਂ ਨੇ ਖੇਡਾਂ ਦੇ ਵਿੱਚ ਜੋ ਮਿਹਨਤ ਕੀਤੀ ਸੀ ਉਸੇ ਮਿਹਨਤ ਦਾ ਫਲ ਉਹਨਾਂ ਨੂੰ ਪ੍ਰਾਪਤ ਹੋਇਆ।

ਬੱਚਿਆਂ ਦੀ ਇੰਨੀ ਮਿਹਨਤ ਦਾ ਸਾਰਾ ਸਰੈਅ ਉਹਨਾਂ ਦੇ ਹੋਣਹਾਰ ਅਧਿਆਪਕ ਮੈਡਮ ਮਨਪ੍ਰੀਤ ਕੌਰ ਡੀ.ਪੀ ਈ ਅਤੇ ਸਰ ਰਮਨਦੀਪ ਸਿੰਘ ਡੀ.ਪੀ.ਈ ਨੂੰ ਜਾਂਦਾ ਹੈ ਉਨਾਂ ਨੇ ਦੋਨੋਂ ਵਿਦਿਆਰਥੀਆਂ ਨੂੰ ਬਹੁਤ ਹੀ ਮਿਹਨਤ ਕਰਵਾਈ ਸੀ ਜਿਸ ਸਦਕਾ ਉਹਨਾਂ ਨੇ ਇਹ ਮੁਕਾਮ ਹਾਸਲ ਕੀਤਾ। ਦੋਨੋਂ ਡੀਪੀਈ ਸਾਹਿਬਾਨਾਂ ਨੇ ਵੀ ਵਿਦਿਆਰਥੀਆਂ ਨੂੰ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ।ਸਕੂਲ ਦੇ ਸਾਰੇ ਅਧਿਆਪਕ ਵੀ ਇਸ ਮੌਕੇ ਤੇ ਬਹੁਤ ਖੁਸ਼ ਹੋਏ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ । ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਦੋਨਾਂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਮੁਬਾਰਕਬਾਦ ਦਿੱਤੀ।