Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ’ਚ ਹੁਸ਼ਿਆਰਪੁਰ ਬਣਿਆ ’ਬੈਸਟ ਗਰੀਨ ਡਿਸਟ੍ਰਿਕਟ’

ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ’ਚ ਹੁਸ਼ਿਆਰਪੁਰ ਬਣਿਆ ’ਬੈਸਟ ਗਰੀਨ ਡਿਸਟ੍ਰਿਕਟ’

ਹੁਸ਼ਿਆਰਪੁਰ, 20 ਜਨਵਰੀ (ਬਿਊਰੋ) 

ਜ਼ਿਲ੍ਹੇ ਦੇ 1945 ਸਕੂਲਾਂ ਨੇ ਗਰੀਨ ਸਕੂਲ ਪ੍ਰੋਗਰਾਮ ਤਹਿਤ ਆਡਿਟ ਪ੍ਰਕਿਰਿਆ ਕੀਤੀ ਮੁਕੰਮਲ, 4 ਫਰਵਰੀ ਨੂੰ ਨਵੀਂ ਦਿੱਲੀ ਵਿਖੇ ਮਿਲੇਗਾ ਅਵਾਰਡ

ਸੂਬੇ ਦੇ 196 ਗਰੀਨ ਸਕੂਲ ਪ੍ਰੋਗਰਾਮ ਵਾਲੇ ਸਕੂਲਾਂ ’ਚ 12 ਸਕੂਲ ਹੁਸ਼ਿਆਰਪੁਰ ਜ਼ਿਲ੍ਹੇ ਦੇ

ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਕੀਤੀ ਮਿਹਨਤ ਸ਼ਲਾਘਾਯੋਗ: ਡਿਪਟੀ ਕਮਿਸ਼ਨਰ

 : ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਤਬਦੀਲੀ ਮੰਤਰਾਲੇ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਦੇਸ਼ ਭਰ ਵਿਚ ਚਲਾਏ ਗਰੀਨ ਸਕੂਲ ਪ੍ਰੋਗਰਾਮ ਆਡਿਟ ਉਪਰਾਲੇ ਵਿਚ ਹੁਸ਼ਿਆਰਪੁਰ ਨੇ ਦੇਸ਼ ਭਰ ਵਿਚ ਮੋਹਰੀ ਜ਼ਿਲ੍ਹਾ ਹੋਣ ਦਾ ਮਾਣ ਹਾਸਿਲ ਕੀਤਾ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ’ਬੈਸਟ ਗਰੀਨ ਡਿਸਟ੍ਰਿਕਟ’ ਅਵਾਰਡ ਲਈ  ਚੋਣ ਕੀਤੀ ਗਈ ਹੈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਨਵੀਂ ਦਿੱਲੀ ਵਿਖੇ 4 ਫਰਵਰੀ ਨੂੰ ਇਹ ਅਵਾਰਡ ਪ੍ਰਾਪਤ ਕੀਤਾ ਜਾਵੇਗਾ।

 ਪੰਜਾਬ ਰਾਜ ਸਾਇੰਸ ਅਤੇ ਟੈਕਨਾਲੋਜੀ ਕੌਂਸਲ ਵਲੋਂ ਕੇਂਦਰੀ ਮੰਤਰਾਲੇ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਸੂਬੇ ਅੰਦਰ 8 ਹਜ਼ਾਰ ਸਕੂਲਾਂ ਅਤੇ ਕਾਲਜਾਂ ਵਿਚ ਈਕੋ ਕਲੱਬ ਸਥਾਪਤ ਕੀਤੇ ਗਏ ਸਨ, ਜਿਥੇ ਗਰੀਨ ਸਕੂਲ ਪ੍ਰੋਗਰਾਮ ਹੇਠ ਹਵਾ, ਊਰਜਾ, ਖੁਰਾਕ, ਭੌਂ, ਪਾਣੀ ਅਤੇ ਰਹਿੰਦ-ਖੂੰਹਦ ਦੀ ਵਿਵਸਥਾ ਦਾ ਆਡਿਟ ਕੀਤਾ ਗਿਆ।  ਕੌਂਸਲ ਵਲੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਾਇੰਸ ਤੇ ਵਾਤਾਵਰਣ ਸੈਂਟਰ ਦੀ ਭਾਈਵਾਲੀ ਰਾਹੀਂ ਗਰੀਨ ਸਕੂਲ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ ਗਈ ਜਿਸ ਤਹਿਤ ਪੰਜਾਬ ਵਿਚ 11917 ਸਕੂਲਾਂ ਦੀ ਰਜਿਸਟ੍ਰੇਸ਼ਨ ਹੋਈ ਅਤੇ ਇਨ੍ਹਾਂ ਵਿਚੋਂ 7406 ਸਕੂਲਾਂ ਵਿਚ ਗਰੀਨ ਆਡਿਟ ਸਫਲਤਾਪੂਰਵਕ ਨੇਪਰੇ ਚੜ੍ਹਿਆ। ਇਨ੍ਹਾਂ ਸਫਲ ਸਕੂਲਾਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੇ 1945 ਸਕੂਲ ਸ਼ਾਮਲ ਹਨ।

                ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੇਸ਼ ਭਰ ਦੇ ਸਕੂਲਾਂ ਵਿਚ ਗਰੀਨ ਆਡਿਟ ਪ੍ਰੋਗਰਾਮ ਤਹਿਤ ਹੁਸ਼ਿਆਰਪੁਰ ਨੂੰ ਮੋਹਰੀ ਜ਼ਿਲ੍ਹੇ ਦਾ ਸਥਾਨ ਪ੍ਰਾਪਤ ਹੋਣ ’ਤੇ ਸਿੱਖਿਆ ਵਿਭਾਗ ਦੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ/ਕਰਮਚਾਰੀਆਂ ਦੀ ਸਖ਼ਤ ਮਿਹਨਤ ਲਈ ਵਧਾਈ ਦਿੰਦਿਆਂ ਕਿਹਾ ਕਿ ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਵਿਚੋਂ 345 ਸਕੂਲਾਂ ਦੀ ਚੋਣ ਕੀਤੀ ਗਈ ਜਿਨ੍ਹਾਂ ਵਿਚ 196 ਸਕੂਲ ਪੰਜਾਬ ਦੇ ਹਨ ਅਤੇ ਇਨ੍ਹਾਂ ਵਿਚ 12 ਸਕੂਲ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦਾ ਅਮਲਾ ਹੁਸ਼ਿਆਰਪੁਰ ਦੇ ਵੱਧ ਤੋਂ ਵੱਧ ਸਕੂਲਾਂ ਵਿਚ ਹਰ ਪਾਸੇ ਵਾਤਾਵਰਣ ਪੱਖੀ (ਈਕੋ ਫਰੈਂਡਲੀ) ਸਿਸਟਮ ਦੀ ਸਥਾਪਤੀ ਲਈ ਪੂਰੀ ਤਤਪਰਤਾ ਨਾਲ ਕਾਰਜਸ਼ੀਲ ਹੈ ਅਤੇ ਆਉਂਦੇ ਸਮੇਂ ਵਿਚ ਹੋਰਨਾਂ ਸਕੂਲਾਂ ਵਿਚ ਵੀ ਮੁਕੰਮਲ ਤੌਰ ’ਤੇ ਸਿਹਤਮੰਦ ਵਾਤਾਵਰਣ ਦੀ ਸਥਾਪਤੀ ਯਕੀਨੀ ਬਣਾਈ ਜਾਵੇਗੀ।

 ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਨੇ ਇਸ ਪ੍ਰਾਪਤੀ ਦਾ ਸਿਹਰਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਯੋਗ ਅਗਵਾਈ ਅਤੇ ਸਿੱਖਿਆ ਵਿਭਾਗ ਦੇ ਸਟਾਫ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਮਰਪਣ ਭਾਵਨਾ ਸਦਕਾ ਹੁਸ਼ਿਆਰਪੁਰ ਨੇ ਗਰੀਨ ਸਕੂਲ ਪ੍ਰੋਗਰਾਮ ਆਡਿਟ ਵਿਚ ਦੇਸ਼ ਭਰ ਵਿਚ ਨਾਮਣਾ ਖੱਟਿਆ ਹੈ। ਉਨ੍ਹਾਂ ਦੱਸਿਆ ਕਿ ਗਰੀਨ ਸਕੂਲ ਪ੍ਰੋਗਰਾਮ ਤਹਿਤ ਚੁੱਣੇ 12 ਸਕੂਲਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੋਹਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੱਲੋਵਾਲ ਖਨੂਰ, ਸਰਕਾਰੀ ਹਾਈ ਸਕੂਲ, ਗੋਬਿੰਦਪੁਰ ਖੁਣ-ਖੁਣ, ਸਰਕਾਰੀ ਕੰਨਿਆ ਹਾਈ ਸਕੂਲ, ਸੂਸ ਪੱਜੋਦਿੱਤਾ, ਸਰਕਾਰੀ ਹਾਈ ਸਕੂਲ, ਬੱਸੀ ਗੁਲਾਮ ਹੁਸੈਨ, ਸਰਕਾਰੀ ਐਲੀਮੈਂਟਰੀ ਸਕੂਲ,ਜਮਸ਼ੇਰ ਚਠਿਆਲ, ਸਰਕਾਰੀ ਐਲੀਮੈਂਟਰੀ ਸਕੂਲ, ਮੋਹਰੀ ਚੱਕ, ਸਰਕਾਰੀ ਐਲੀਮੈਂਟਰੀ ਸਕੂਲ, ਸੈਦੋਂ ਨੌਸ਼ਹਿਰਾ, ਸਰਕਾਰੀ ਐਲੀਮੈਂਟਰੀ ਸਕੂਲ, ਸੱਜਣ, ਸਰਕਾਰੀ ਐਲੀਮੈਂਟਰੀ ਸਕੂਲ, ਸਤਿਆਲ, ਵੁੱਡਲੈਂਡ ਓਵਰਸੀਜ਼ ਸਕੂਲ, ਸੇਂਟ ਪੌਲਸ ਜੂਨੀਅਰ ਕਾਨਵੈਂਟ ਸਕੂਲ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਾਪਤੀ ਨੂੰ ਹਾਸਲ ਕਰਨ ਵਿਚ ਡੀ.ਡੀ.ਐਫ. ਜੋਯਾ ਸਿੱਦੀਕੀ, ਡਿਪਟੀ ਡੀ.ਈ.ਉ. ਧੀਰਜ ਕੁਮਾਰ, ਡੀ.ਈ.ਉ. ਹਰਜਿੰਦਰ ਸਿੰਘ, ਸਾਇੰਸ ਕੋਆਰਡੀਨੇਟਰ ਅਸ਼ੋਕ ਕਾਲੀਆ ਅਤੇ ਉਨ੍ਹਾਂ ਦੀ ਟੀਮ ਦਾ ਯੋਗਦਾਨ ਸ਼ਲਾਘਾਯੋਗ ਰਿਹਾ।

error: copy content is like crime its probhihated