Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸੂਬੇ ਦਾ ਮੁੱਖ ਮੰਤਰੀ ਲੋਕਾਂ ਨੂੰ ਬੁਰੇ ਹਾਲਾਤਾਂ ਵਿਚ ਛਡ ਕੇ ਦਿੱਲੀ ਚੋਣਾਂ ਵਿੱਚ ਰੁੱਝਿਆ ਹੋਇਆ ਹੈ :- ਪ੍ਰ ਤਾਪ ਬਾਜਵਾ

ਸੂਬੇ ਦਾ ਮੁੱਖ ਮੰਤਰੀ ਲੋਕਾਂ ਨੂੰ ਬੁਰੇ ਹਾਲਾਤਾਂ ਵਿਚ ਛਡ ਕੇ ਦਿੱਲੀ ਚੋਣਾਂ ਵਿੱਚ ਰੁੱਝਿਆ ਹੋਇਆ ਹੈ :- ਪ੍ਰ ਤਾਪ ਬਾਜਵਾ

ਬਟਾਲਾ 21 ਜਨਵਰੀ (ਅਵਿਨਾਸ਼ ਸ਼ਰਮਾ)

: ਪੰਜਾਬ ਦੇ ਹਾਲਾਤ ਦਿਨੋ ਦਿਨ ਵਿਗੜ ਰਹੇ ਹਨ ਅਤੇ ਸੂਬਾ ਮੁੜ ਅੱਤਵਾਦ ਦੀ ਅੱਗ ਵਿੱਚ ਲਿਪਟ ਦਾ ਜਾਂਦਾ ਵਿਖਾਈ ਦੇ ਰਿਹਾ ਹੈ, ਪਰ ਸੂਬੇ ਦਾ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਬੁਰੇ ਹਾਲਾਤਾਂ ਵਿਚ ਛਡ ਕੇ ਦਿੱਲੀ ਚੋਣਾਂ ਵਿੱਚ ਰੁੱਝਿਆ ਹੋਇਆ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਸੀਨੀਅਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਿੰਡ ਜੈਂਤੀਪੁਰ ਚ ਐਡਵੋਕੇਟ ਅਮਨਦੀਪ ਜੈਂਤੀਪੁਰ ਦੇ ਘਰ ਪਿਛਲੇ ਹੋਏ ਦਿਨੀਂ ਗਰਨੇਡ ਹਮਲੇ ਦੇ ਸਬੰਧ ਚ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਮੁੜ ਅਤਵਾਦ ਵੱਲ ਵਧ ਰਿਹਾ ਵਿਖਾਈ ਦੇ ਰਿਹਾਂ ਹੈ ਅਤੇ ਸੂਬੇ ਦੀ ਸ਼ਾਂਤੀ ਬਿਲਕੁਲ ਭੰਗ ਹੋ ਚੁੱਕੀ ਹੈ । ਪੰਜਾਬ ਦੇ ਹਾਲਾਤ ਬਹੁਤ ਮੁਸ਼ਕਲ ਨਾਲ ਕਾਂਗਰਸ ਨੇ ਬਹੁਤ ਵੱਡੇ ਪੱਧਰ ਤੇ ਕੁਰਬਾਨੀਆ ਦੇ ਕੇ ਪੰਜਾਬ ਵਿੱਚ ਸ਼ਾਂਤੀ ਲਿਆਂਦੀ ਸੀ। ਅਸੀਂ ਤਾਂ ਖੁਦ ਅਤੇ ਇਸ ਪਰਿਵਾਰ ਨੇ ਵੀ ਅੱਤਵਾਦ ਦਾ ਦੌਰ ਵੇਖਿਆ ਸਾਨੂੰ ਤਾਂ ਉਹ ਹਾਲਾਤ ਨਜ਼ਰ ਆਉਣੇ ਸ਼ੁਰੂ ਹੋ ਗਏ ਹਨ। ਹਰ ਤੀਸਰੇ ਘਰ ਦਾ ਨੋਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕਾ ਹੈ।

ਬਾਜਵਾ ਨੇ ਕਿਹਾ ਕਿ ਪੰਜਾਬ ਦੇ ਹਰ ਨਾਗਰਿਕ ਦੀ ਸੁਰੱਖਿਆ ਦੀ ਜਿੰਮੇਵਾਰੀ ਕੇਂਦਰ ਅਤੇ ਸੂਬਾ ਸਰਕਾਰ ਦੀ ਹੁੰਦੀ ਹੈ। ਪਰ ਜਿਸ ਤਰ੍ਹਾਂ ਹਾਲਾਤ ਬਣ ਰਹੇ ਹਨ ਉਸ ਨਾਲ ਸੂਬੇ ਦੇ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੁੰਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ 1978 ਤੋਂ ਲੈ ਕੇ 1992 ਤੱਕ ਪੰਜਾਬ ਨੇ ਅੱਤਵਾਦ ਦਾਂ ਲੰਬਾ ਦੌਰ ਹੰਡਾਇਆ ਹੈ ਅਤੇ ਆਮ ਆਦਮੀ ਪਾਰਟੀ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸੂਬੇ ਅੰਦਰ
ਗੈਂਗਸਟਰ ਪੂਰੀ ਤਰ੍ਹਾਂ ਪੈਰ ਪਸਾਰ ਚੁੱਕਾ ਹੈ। ਉਹਨਾਂ ਕਿਹਾ ਕਿ ਪੰਜਾਬ ਦਾ ਵਪਾਰੀ ਅਤੇ ਆਮ ਨਾਗਰਿਕ ਦਹਿਸ਼ਤ ਦੇ ਮਾਹੌਲ ਚ
ਜੀਅ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਤੌਰ ਤੇ ਕੋਈ ਵੀ ਫੈਸਲਾ ਨਹੀਂ ਲੈ ਸਕਦਾ। ਉਹਨਾਂ ਕਿਹਾ ਕਿ ਪੰਜਾਬ ਅੰਦਰ ਭਰਿਸ਼ਟਾਚਾਰ ਅੱਗੇ ਨਾਲੋਂ ਦੂਣਾ ਹੋ ਚੁੱਕਾ ਹੈ ਅਤੇ ਲੋਕ ਸੂਬੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਤੰਗ ਹੋ ਚੁੱਕੇ ਹਨ। ਇਸ ਮੌਕੇ ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ,ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਕੁਲਦੀਪ ਸਿੰਘ ਕਾਹਲੋ , ਸਰਪੰਚ ਸੰਦੀਪ ਜੈਂਤੀਪੁਰ, ਕੌਂਸਲਰ ਹਰਿੰਦਰ ਸਿੰਘ, ਸਵਰਨ ਮੁਡ ਸਾਬਕਾ ਪ੍ਰਧਾਨ ਸ਼ਹਿਰੀ ਕਾਂਗਰਸ ਬਟਾਲਾ, ਜੀਐਮ ਗੁਰਪ੍ਰੀਤ ਸਿੰਘ ਗੋਪੀ ਉਪਲ ਆਦਿ ਸਮੇਤ ਵੱਡੀ ਗਿਣਤੀ ਚ ਕਾਂਗਰਸੀ ਹਾਜ਼ਰ ਸਨ ।