Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਆਈ.ਜੀ.(ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਆਈ.ਜੀ.(ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਹੁਸ਼ਿਆਰਪੁਰ, 21 ਜਨਵਰੀ (ਬਿਊਰੋ) 

ਚੈਕਿੰਗ ਅਤੇ ਨਾਈਟ ਡੋਮੀਨੇਸ਼ਨ ਤੇਜ਼ ਕਰਨ ਦੇ ਨਿਰਦੇਸ਼

11 ਅੰਤਰਰਾਜੀ ਅਤੇ 11 ਅੰਤਰ ਜ਼ਿਲ੍ਹਾ ਨਾਕੇ ਸਥਾਪਤ, ਜ਼ਿਲ੍ਹੇ ’ਚ 1200 ਦੇ ਕਰੀਬ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ

: ਪੰਜਾਬ ਦੇ ਆਈ.ਜੀ (ਇੰਟੈਲੀਜੈਂਸ) ਬਾਬੂ ਲਾਲ ਮੀਨਾ ਨੇ ਅੱਜ ਇਥੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ ਡਿਊਟੀ ਦੌਰਾਨ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੁਲਿਸ ਨਾਕਿਆਂ ’ਤੇ ਚੈਕਿੰਗ ਤੇਜ਼ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਸਰਗਰਮੀ ਪਾਏ ਜਾਣ ’ਤੇ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

        ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਜ਼ਿਲ੍ਹਿਆਂ ਵਿਚ ਏ.ਡੀ.ਜੀ.ਪੀ. ਅਤੇ ਆਈ.ਜੀ. ਰੈਂਕ ਦੇ  ਅਧਿਕਾਰੀਆਂ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਜਿਸ ਤਹਿਤ ਆਈ.ਜੀ. ਬਾਬੂ ਲਾਲ ਮੀਨਾ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸਮੀਖਿਆ ਕਰ ਰਹੇ ਹਨ।

        ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ ਸੁਰੇਂਦਰ ਲਾਂਬਾ ਸਮੇਤ ਪੁਲਿਸ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਆਈ.ਜੀ ਬਾਬੂ ਲਾਲ ਮੀਨਾ ਨੇ ਕਿਹਾ ਕਿ ਸ਼ਹਿਰਾਂ ਅਤੇ ਕਸਬਿਆਂ ਵਿਚ ਭੀੜ ਵਾਲੇ ਇਲਾਕਿਆਂ ਵਿਚ ਗਸ਼ਤ ਤੇਜ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਨਾਲ-ਨਾਲ ਸੁਚਾਰੂ ਟ੍ਰੈਫਿਕ ਵਿਵਸਥਾ ਨੂੰ ਵੀ ਯਕੀਨੀ ਬਣਾਇਆ ਜਾਵੇ। ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਆਈ.ਜੀ ਬਾਬੂ ਲਾਲ ਮੀਨਾ ਨੇ ਪੁਲਿਸ ਲਾਈਨ ਗਰਾਊਂਡ, ਬੱਸ ਸਟੈਂਡ, ਥਾਣਾ ਸਦਰ ਆਦਿ ਥਾਵਾਂ ’ਤੇ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

        ਆਈ.ਜੀ ਮੀਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜਾਮ ਕਰਦਿਆਂ 11 ਅੰਤਰਰਾਜੀ ਅਤੇ 11 ਅੰਤਰ ਜ਼ਿਲ੍ਹਾ ਨਾਕੇ ਲਾਏ ਗਏ ਹਨ ਅਤੇ ਪੈਟਰੋਲਿੰਗ ਪਾਰਟੀਆਂ ਵਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਨਾਈਟ ਡੋਮੀਨੇਸ਼ਨ ਵਧਾਈ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਚੈਕਿੰਗ ਟੀਮਾਂ ਨੂੰ ਖਾਸ ਹਦਾਇਤ ਕੀਤੀ ਗਈ ਹੈ ਕਿ ਦੋ ਪਹੀਆ ਵ੍ਹੀਕਲਾਂ ਦੀ ਚੈਕਿੰਗ ’ਤੇ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਤਹਿਤ ਜ਼ਿਲ੍ਹੇ ਵਿਚ 1200 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਇਸ ਮੌਕੇ ਐਸ.ਪੀ (ਹੈਡਕੁਆਰਟਰ) ਮਨੋਜ ਠਾਕੁਰ, ਐਸ.ਪੀ (ਡੀ) ਸਰਬਜੀਤ ਸਿੰਘ, ਐਸ.ਪੀ (ਪੀ.ਬੀ.ਆਈ) ਮੇਜਰ ਸਿੰਘ, ਐਸ.ਪੀ (ਓਪਰੇਸ਼ਨ) ਨਵਨੀਤ ਕੌਰ ਗਿੱਲ ਅਤੇ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

ਕੈਪਸ਼ਨ: ਆਈ.ਜੀ. (ਇੰਟੈਲੀਜੈਂਸ) ਬਾਬੂ ਲਾਲ ਮੀਨਾ ਅਤੇ ਐਸ.ਐਸ.ਪੀ. ਸੁਰੇਂਦਰ ਲਾਂਬਾ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।