Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਭਾਸ਼ਾ-ਮੰਚ ਵੱਲੋਂ ਲੇਖ-ਲਿਖਣ ਮੁਕਾਬਲੇ ਕਰਵਾਏ ਗਏ

ਭਾਸ਼ਾ-ਮੰਚ ਵੱਲੋਂ ਲੇਖ-ਲਿਖਣ ਮੁਕਾਬਲੇ ਕਰਵਾਏ ਗਏ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ,ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਭਾਸ਼ਾ-ਮੰਚ ਵੱਲੋਂ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਇਸ ਵਿੱਚ ਵਿਦਿਆਰਥੀਆਂ ਨੂੰ ਸੱਭਿਆਚਾਰਕ ਵਿਸ਼ੇ ਨਾਲ ਸੰਬੰਧਿਤ ਲੇਖ ਲਿਖਣ ਲਈ ਦਿੱਤੇ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਵਧੀਆ ਤਰੀਕੇ ਨਾਲ ਆਪਣੇ ਵਿਚਾਰਾਂ ਦੀ ਪੇਸ਼ਕਾਰੀ ਕੀਤੀ। ਪੰਜਾਬੀ ਵਿਭਾਗ ਦੇ ਮੁਖੀ ਡਾ.ਦਿਲਬਾਰਾ ਸਿੰਘ ਨੇ ਵਿਦਿਆਰਥੀਆਂ ਨੂੰ ਭਾਸ਼ਾ ਤੇ ਸੱਭਿਆਚਾਰ ਦੇ ਮਹੱਤਵ ਤੋਂ ਜਾਣੂ ਕਰਵਾਇਆ। ਡਾ. ਸਤਵੰਤ ਕੌਰ ਨੇ ਵਿਦਿਆਰਥੀਆਂ ਨੂੰ ਆਪਣੀ ਮਾਤ-ਭਾਸ਼ਾ ਵਿੱਚ ਬੋਲਣ, ਪੜ੍ਹਨ-ਲਿਖਣ ਤੇ ਵਿਚਾਰ-ਵਟਾਂਦਰਾ ਕਰਨ ਲਈ ਪ੍ਰੇਰਿਆ। ਡਾ.ਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਮਾਤ-ਭਾਸ਼ਾ ਦੀ ਤਾਕਤ ਤੋਂ ਜਾਣੂ ਕਰਵਾਇਆ। ਲੇਖ ਲਿਖਣ ਮੁਕਾਬਲੇ ਵਿੱਚ ਪਹਿਲਾ, ਦੂਜਾ, ਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਸ. ਗੁਰਮੁੱਖਪ੍ਰੀਤ ਸਿੰਘ ਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated