Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪੰਜਾਬ ਸਰਕਾਰ ਦੀਆਂ ਅਧਿਆਪਕ ਅਤੇ ਉੱਚ ਸਿੱਖਿਆ ਵਿਰੋਧੀ ਨੀਤੀਆਂ ਦੇ ਖਿਲਾਫ ਕਾਲਜ ਅਧਿਆਪਕਾਂ ਨੇ ਦਿੱਤਾ ਧਰਨਾ 

ਪੰਜਾਬ ਸਰਕਾਰ ਦੀਆਂ ਅਧਿਆਪਕ ਅਤੇ ਉੱਚ ਸਿੱਖਿਆ ਵਿਰੋਧੀ ਨੀਤੀਆਂ ਦੇ ਖਿਲਾਫ ਕਾਲਜ ਅਧਿਆਪਕਾਂ ਨੇ ਦਿੱਤਾ ਧਰਨਾ 

ਗੜ੍ਹਦੀਵਾਲਾ (PPT NEWS ) 

: ਅੱਜ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ (PCCTU) ਦੇ ਸੱਦੇ ਤੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ (PCCTU) ਮੈਂਬਰਾਂ ਵਲੋਂ ਪੰਜਾਬ ਸਰਕਾਰ ਦੀਆਂ ਅਧਿਆਪਕ ਅਤੇ ਉੱਚ ਸਿੱਖਿਆ ਵਿਰੋਧੀ ਨੀਤੀਆਂ ਦੇ ਖਿਲਾਫ ਦੋ ਪੀਰੀਅਡ ਦਾ ਧਰਨਾ ਦਿੱਤਾ। ਗਿਆ। (PCCTU) ਦੇ ਸੂਬਾ ਵਾਈਸ ਪ੍ਰਧਾਨ ਜਗਦੀਪ ਕੁਮਾਰ ਨੇ ਕਿਹਾ ਕਿ ਕਾਲਜ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆ ਮੰਗਾਂ ਨੂੰ ਪੂਰਾ ਕਰਵਾਉਣ ਲਈ ਇਹ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਤਵੇਂ ਪੇ-ਕਮਿਸ਼ਨ ਨੂੰ ਲਾਗੂ ਕਰਨ ਵਿੱਚ ਉਚੇਰੀ ਸਿੱਖਿਆ ਵਿਭਾਗ ਦੁਆਰਾ ਕੀਤੀ ਜਾ ਰਹੀ ਦੇਰੀ ਕਾਰਨ ਅਧਿਆਪਕਾ ਵਿਚ ਬਹੁਤ ਰੋਸ ਹੈ। ਉਹਨਾਂ ਕਿਹਾ ਕਿ ਉਚੇਰੀ ਸਿੱਖਿਆ ਸਕੱਤਰ ਦੁਆਰਾ ਯੂਨੀਅਨ ਨਾਲ ਮੀਟਿੰਗ ਵਿੱਚ ਕੀਤਾ ਕੋਈ ਵਾਧਾ ਪੂਰਾ ਨਹੀਂ ਕੀਤਾ ਗਿਆ ਅਤੇ ਨਾ ਹੀ ਕਾਲਜਾਂ ਨੂੰ ਸੱਤਵੇਂ ਤਨਖਾਹ ਕਮਿਸ਼ਨ ਅਨੁਸਾਰ ਵਧੀ ਹੋਈ ਗ੍ਰਾਂਟ ਪਾਈ ਜਾ ਰਹੀ ਹੈ। ਉਹਨਾ ਮੰਗ ਕੀਤੀ ਕਿ 75% ਗ੍ਰਾਂਟ ਵਾਲੀਆ ਪੋਸਟਾਂ ਨੂੰ ਵੀ 95% ਗ੍ਰਾਂਟ ਦੇ ਘੇਰੇ ਵਿੱਚ ਲਿਆਂਦਾ ਜਾਵੇ ਉਹਨਾਂ ਕਿਹਾ ਕਿ 1975 ਪੋਸਟਾਂ ਵਿੱਚ ਜਿਹੜੀਆ 140 ਅਧਿਆਪਕਾਂ ਦੀ ਲਿਸਟ ਵਿੱਚ ਰਹਿੰਦੇ 20 ਅਧਿਆਪਕ ਵੀ ਸ਼ਾਮਲ ਕਰਕੇ ਇਹਨਾਂ ਦੀ ਵੀ ਨੋਟੀਫਿਕੇਸ਼ਨ ਕੀਤੀ ਜਾਵੇ ਤਾਂ ਕਿ ਇਹ ਅਧਿਆਪਕ ਵੀ ਰੈਗੂਲਰ ਅਤੇ ਪੂਰੀ ਤਨਖਾਹ ਸਮੇਤ ਬਾਕੀ ਲਾਭ ਲੈ ਸਕਣ ਅਤੇ ਅਨਏਡਿਡ ਪੋਸਟਾਂ ਨੂੰ ਵੀ 95% ਗ੍ਰਾਂਟ ਦੇ ਘੇਰੇ ਵਿੱਚ ਲਿਆਂਦਾ ਜਾਵੇ। ਇਸ ਮੌਕੇ ਅਧਿਆਪਕਾਂ ਦੁਆਰਾ ਸਰਕਾਰ ਖਿਲਾਫ ਜੋਰਦਾਰ ਨਾਅਰਬਾਜੀ ਕੀਤੀ ਗਈ। ਇਸ ਮਕ ਕਾਲਜ ਯੂਨੀਅਨ ਦੇ ਯੂਨਿਟ ਪ੍ਰਧਾਨ ਡਾ. ਦਿਲਬਾਰਾ ਸਿੰਘ, ਡਾ. ਦਵਿੰਦਰ ਕੁਮਾਰ ਸੰਦਲ, ਦੇਵਿੰਦਰ ਕੁਮਾਰ, ਡਾ. ਸਤਵੰਤ ਕੌਰ, ਪ੍ਰੋ. ਪਵਿੱਤਰਜੀਤ ਕੌਰ, ਪ੍ਰੋ. ਨਰਿੰਦਰ ਕੌਰ, ਡਾ. ਰਵਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਨੇਹਾ ਆਦਿ ਹਾਜ਼ਰ ਸਨ।