Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਸੀ.ਐਚ.ਸੀ ਭੂੰਗਾ ਵਿਖੇ ਸਮੂਹ ਸੀ.ਐਚ.ਓ ਨਾਲ 100 ਦਿਨਾਂ ਟੀ.ਬੀ.ਮੁਕਤ ਮੁਹਿਮ ਤਹਿਤ ਵਿਸ਼ੇਸ਼ ਮੀਟਿੰਗ

ਸੀ.ਐਚ.ਸੀ ਭੂੰਗਾ ਵਿਖੇ ਸਮੂਹ ਸੀ.ਐਚ.ਓ ਨਾਲ 100 ਦਿਨਾਂ ਟੀ.ਬੀ.ਮੁਕਤ ਮੁਹਿਮ ਤਹਿਤ ਵਿਸ਼ੇਸ਼ ਮੀਟਿੰਗ

ਗੜ੍ਹਦੀਵਾਲਾ (ਚੌਧਰੀ) 

: ਸਰਕਾਰ ਅਤੇ ਸਿਵਲ ਸਰਜਨ ਹੁਸ਼ਿ. ਡਾ.ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਹਰਜੀਤ ਸਿੰਘ ਦੀ ਅਗੁਵਾਈ ਹੇਠ ਜਿਲ੍ਹਾ ਤਪਦਿਕ ਅਫਸਰ ਡਾ. ਸ਼ਕਤੀ ਸ਼ਰਮਾ ਦੁਆਰਾ ਸੀ.ਐਚ.ਸੀ ਭੂੰਗਾ ਵਿਖੇ ਸਮੂਹ ਸੀ.ਐਚ.ੳ ਨਾਲ 100 ਦਿਨਾਂ ਟੀ.ਬੀ. ਮੁਕਤ ਮੁਹਿਮ ਤਹਿਤ ਵਿਸ਼ੇਸ਼ ਮੀਟਿੰਗ ਕੀਤੀ ਗਈ ।

ਇਸ ਮੌਕੇ ਜਿਲ੍ਹਾ ਤਪਦਿਕ ਅਫਸਰ ਡਾ. ਸ਼ਕਤੀ ਸ਼ਰਮਾ ਨੇ ਸਮੂਹ ਸੀ.ਐਚ.ੳ ਨਾਲ ਮੀਟਿੰਗ ਕਰਦਿਆ ਕਿਹਾ ਕਿ ਇਸ ਮੁਹਿਮ ਤਹਿਤ ਤੇਜੀ ਲਿਆਉਦੇ ਹੋਏ ਸਾਰੇ ਟੀ.ਬੀ ਮਰੀਜਾਂ ਦੇ ਪਰਿਵਾਰਕ ਮੈਬਰਾਂ ਦੇ ਟੈਸਟ ਅਤੇ ਐਕਸ-ਰੇ ਕਰਵਾਏ ਜਾਣ , ਮਾੲਕਿਰੋ ਪਲਾਨ ਅਨੂਸਾਰ ਸਾਰੇ ਥਾਵਾਂ ਤੇ ਜਾ ਕੇ ਲੋਕਾਂ ਦੀ ਸਕ੍ਰੀਨਿੰਗ ਕੀਤੀ ਜਾਵੇ ਅਤੇ ਸਮੂਹ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਜਿਹੜੇ ਸ਼ੱਕੀ ਵਿਅਕਤੀਆਂ ਨਜਦੀਕੀ ਸਿਹਤ ਕੇਂਦਰ ਨਹੀਂ ਜਾ ਸਕਦੇ ਉਨ੍ਹਾਂ ਦੇ ਸੈਂਪਲ ਪਹੁਚਦੇ ਕੀਤੇ ਜਾਣ ।ਟੀ.ਬੀ ਦੇ ਮਰੀਜਾਂ ਦੀ ਦਵਾਈ ਸਮੇ ਸਿਰ ਪਹੁਚਦੀ ਕੀਤੀ ਜਾਵੇ ।ਇਸ ਦੌਰਾਨ ਵੱਖ-ਵੱਖ ਥਾਵਾ ਜਿਵੇ ਕਿ ਫੈਕਟਰੀਆਂ, ਕੰਮ ਵਾਲੀਆਂ ਥਾਵਾਂ, ਬਸ ਸਟੈਡ, ਭਠਿਆਂ ਅਤੇ ਸਰਕਾਰੀ ਸੰਸਥਾਵਾਂ ਤੇ ਪਹੁਚਕੇ ਲੋਕਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ।

ਇਸ ਮੌਕੇ ਉਹਨਾਂ ਦੱਸਿਆ ਕਿ ਸਰਕਾਰ ਦਾ ਟੀਚਾ ਦੇਸ਼ ਵਿਚੋਂ 2025 ਤੱਕ ਟੀ.ਬੀ. ਦਾ ਖਾਤਮਾ ਕਰਨ ਦਾ ਹੈ ਜਿਸ ਵਿਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਮੁਹਿੰਮ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ ਅਤੇ ਸਿੱਖਿਆ ਅਦਾਰਿਆਂ ਵਿਚ ਜਾ ਕੇ ਸਿਹਤ ਕਰਮਚਾਰੀ ਟੀ.ਬੀ. ਬਾਰੇ ਜਾਗਰੂਕ ਕਰਨਗੇ। ਇਸ ਤੋਂ ਇਲਾਵਾ ਸਲੱਮ ਏਰੀਏ ਵਿਚ ਜਾ ਕੇ ਮਾਇਗ੍ਰੇਟਰੀ ਅਬਾਦੀ ਦੀ ਖਾਸ ਤੌਰ ਤੇ ਸਕਰੀਨਿੰਗ ਕੀਤੀ ਜਾਵੇਗੀ ਤਾਂ ਕਿ ਇਸ ਮੁਹਿੰਮ ਨੂੰ ਕਾਮਯਾਬ ਬਣਾਇਆ ਜਾ ਸਕੇ। ਉਹਨਾਂ ਦੱਸਿਆ ਕਿ ਜੇਕਰ ਕਿਸੇ ਨੂੰ ਟੀ.ਬੀ. ਦੀ ਬਿਮਾਰੀ ਹੁੰਦੀ ਹੈ ਤਾਂ ਉਸਨੂੰ ਘਬਰਾਉਣ ਦੀ ਬਿਲਕੁਲ ਜ਼ਰੂਰਤ ਨਹੀਂ ਹੈ ਕਿਉਂਕਿ ਇਸਦਾ ਇਲਾਜ ਸਰਕਾਰੀ ਹਸਪਤਾਲ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸਦੇ ਨਾਲ ਹੀ ਸਰਕਾਰ ਵੱਲੋਂ ਮਰੀਜ਼ ਨੂੰ 1 ਨਵੰਬਰ 2024 ਤੋਂ ਹਰ ਮਹੀਨੇ 1000 ਰੁਪਏ ਖੁਰਾਕ ਲਈ ਦਿੱਤੇ ਜਾਂਦੇ ਹਨ ਜੋ ਕਿ ਸਿਧੇ ਮਰੀਜ਼ ਦੇ ਬੈਂਕ ਖਾਤੇ ਵਿਚ ਪਾਏ ਜਾਂਦੇ ਹਨ।

ਇਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਧਾਰਮਿਕ ਅਦਾਰਿਆਂ ਵਿਚ ਅਨਾਊਂਸਮੈਂਟ ਕਰਵਾਈ ਜਾਵੇਗੀ ਕਿ ਜਿਸ ਮਰੀਜ਼ ਨੂੰ ਖਾਂਸੀ, ਬੁਖਾਰ, ਭਰ ਦਾ ਘਟਣਾ, ਭੁੱਖ ਘੱਟ ਲੱਗਣਾ ਆਦਿ ਲੱਛਣ ਹਨ ਉਹ ਆਪਣਾ ਟੀ.ਬੀ. ਦਾ ਟੈਸਟ ਜ਼ਰੂਰ ਕਰਵਾਏ ਤਾਂ ਕਿ ਸਮੇਂ ਸਿਰ ਬਿਮਾਰੀ ਦਾ ਇਲਾਜ ਹੋ ਸਕੇ। ਇਸ ਦੌਰਾਨ ਫੈਕਟਰੀਆਂ, ਕੰਮ ਵਾਲੀਆਂ ਥਾਵਾਂ, ਬਸ ਸਟੈਂਡ, ਰੇਲਵੇ ਸਟੇਸ਼ਨ ਅਤੇ ਸਰਕਾਰੀ ਸੰਸਥਾਂਵਾਂ ਤੇ ਵੀ ਪਹੁੰਚ ਕਰਕੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ।

ਇਸ ਮੌਕੇ ਡਾ. ਜਗਤਾਰ ਸਿੰਘ, ਜਸਤਿੰਦਰ ਸਿੰਘ ਬੀ.ਬੀ.ਈ ,ਧਰਮਿੰਦਰ ਸਿੰਘ ,ਜਗਦੀਪ ਸਿੰਘ ਐਸ.ਟੀ.ਐਸ, ਸੀ.ਅਚ.ੳ ਸਰਵਜੀਤ ਕੌਰ,ਅਰਸ਼ਦੀਪ ਕੌਰ, ਮੀਨਾਂ,ਕੁਲਵਿੰਦਰ ਕੌਰ, ਰਜਨੀ ਅਤੇ ਆਸ਼ਾ ਵਰਕਰ ਮੌਜੂਦ ਸਨ।

error: copy content is like crime its probhihated