Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ / ਬਟਾਲਾ 24 ਜਨਵਰੀ: (ਅਵਿਨਾਸ਼ ਸ਼ਰਮਾ)

: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ ਪੁਲਿਸ ਥਾਣੇ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਰਾਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਗੋਖੂਵਾਲ ਦੇ ਵਸਨੀਕ ਗੁਰਦਿਆਲ ਚੰਦ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਕੁਝ ਸਮਾਂ ਪਹਿਲਾਂ ਕੁਝ ਅਪਰਾਧੀਆਂ ਵਿਰੁੱਧ ਥਾਣਾ ਸਿਵਲ ਲਾਈਨਜ਼, ਬਟਾਲਾ ਵਿਖੇ ਐਫਆਈਆਰ ਦਰਜ ਕਰਵਾਈ ਸੀ ਕਿ ਜਿਨ੍ਹਾਂ ਨੇ ਉਸ ਦੀ ਕੁੱਟ-ਮਾਰ ਕੀਤੀ ਸੀ। ਉਕਤ ਮੁਲਜ਼ਮ ਏ.ਐਸ.ਆਈ. ਉਕਤ ਮਾਮਲੇ ਦਾ ਜਾਂਚ ਅਧਿਕਾਰੀ ਸੀ ਅਤੇ ਉਸਨੇ ਉਕਤ ਐਫ.ਆਈ.ਆਰ. ਨਾਲ ਸਬੰਧਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਇਹ ਵੀ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

error: copy content is like crime its probhihated