Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪੰਜਾਬ ਦੇ 29 ਸਾਲਾ ਫੌਜੀ ਜਵਾਨ ਮਲਕੀਤ ਸਿੰਘ ਡਿਊਟੀ ਦੌਰਾਨ ਹੋਇਆ ਸ਼ਹੀਦ

ਪੰਜਾਬ ਦੇ 29 ਸਾਲਾ ਫੌਜੀ ਜਵਾਨ ਮਲਕੀਤ ਸਿੰਘ ਡਿਊਟੀ ਦੌਰਾਨ ਹੋਇਆ ਸ਼ਹੀਦ

ਬਟਾਲਾ 25 ਜਨਵਰੀ (ਅਵਿਨਾਸ਼ ਸ਼ਰਮਾ)

: ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਫੌਜ ਵਿਚ ਨੌਕਰੀ ਕਰਦਾ ਮਲਕੀਤ ਸਿੰਘ ਉਮਰ 29 ਸਾਲ ਵਾਸੀ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਡਿਊਟੀ ਦੌਰਾਨ ਹੋਏ ਹਾਦਸੇ ਦੌਰਾਨ ਸ਼ਹੀਦ ਹੋ ਗਿਆ । ਇਤਿਹਾਸਕ ਸ਼ਹਿਰ ਕਲਾਨੌਰ ਦੇ ਵਸਨੀਕ ਮਲਕੀਤ ਸਿੰਘ ਦੇ ਪਰਿਵਾਰ ਵਿੱਚ ਉਸਦੀ ਮਾਂ,ਪਤਨੀ, ਪੰਜ ਸਾਲਾ ਧੀ ਅਤੇ ਇੱਕ ਭਰਾ ਹੈ ਜੋ ਫੌਜ ਵਿੱਚ ਸੇਵਾ ਕਰਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਲਕੀਤ ਸਿੰਘ, ਜੋ ਕਿ ਸਟੋਰ ਕੀਪਰ ਵਜੋਂ ਕੰਮ ਕਰਦਾ ਸੀ, ਕੱਲ੍ਹ ਸ਼ਾਮ ਆਪਣੇ ਵਿਭਾਗ ਵਿੱਚ ਕੁਝ ਸਮਾਨ ਲੱਦਾ ਰਿਹਾ ਸੀ, ਇਸ ਦੌਰਾਨ ਇੱਕ ਭਾਰੀ ਚੀਜ਼ ਉਸ ਉੱਤੇ ਡਿੱਗ ਪਈ ਅਤੇ ਉਸਦੀ ਛਾਤੀ ਦੇ ਖੱਬੇ ਪਾਸੇ ਲੱਗੀ, ਜਿਸ ਤੋਂ ਬਾਅਦ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸਨੂੰ ਤੁਰੰਤ ਫੌਜ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਜਾਂਦਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮਲਕੀਤ ਸਿੰਘ 2012 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਊਧਮਪੁਰ ਵਿੱਚ ਤਾਇਨਾਤ ਸੀ। ਹਾਦਸੇ ਤੋਂ ਬਾਅਦ ਪਰਿਵਾਰ ਵਿੱਚ ਹਫੜਾ-ਦਫੜੀ ਮਚ ਗਈ ਅਤੇ ਪਰਿਵਾਰ ਦੇ ਮੈਂਬਰਾਂ ਦਾ ਰੋਅ ਰੋਅ ਕੇ ਬੁਰੇ ਹਾਲ ਵਿੱਚ ਹਨ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮੈਂਬਰਾਂ ਨੇ ਦੱਸਿਆ ਕਿ ਮਲਕੀਤ ਸਿੰਘ ਦਾ ਪੋਸਟਮਾਰਟਮ ਇਸ ਸਮੇਂ ਊਧਮਪੁਰ ਦੇ ਸਰਕਾਰੀ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ। ਦੂਰੀ ਹੋਣ ਕਰਕੇ, ਮਲਕੀਤ ਸਿੰਘ ਦੀ ਦੇਹ ਕੱਲ੍ਹ ਉਨ੍ਹਾਂ ਦੇ ਜੱਦੀ ਪਿੰਡ ਕਲਾਨੌਰ ਲਿਆਂਦੀ ਜਾਵੇਗੀ ਅਤੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਸਵੇਰੇ 11 ਵਜੇ ਦੇ ਕਰੀਬ ਕੀਤਾ ਜਾਵੇਗਾ।