Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਵਿਜੈ ਥਾਪਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਵਿਜੈ ਥਾਪਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਬਟਾਲਾ, 27 ਜਨਵਰੀ ( ਅਵਿਨਾਸ਼ ਸ਼ਰਮਾ)

: ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਵਿਜੈ ਥਾਪਰ ਆਪਣੇ ਸਾਥੀਆਂ ਸਮੇਤ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਸ਼ੈਰੀ ਕਲਸੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿੱਚ ਸ਼ਾਮਲ ਹੋਏ ਕੌਂਸਲਰ ਵਿਜੈ ਥਾਪਰ ਸਮੇਤ ਸਮੁੱਚੀ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਤੇ ਲੋਕ ਹਿੱਤ ਲਈ ਵਿਕਾਸ ਕਾਰਜ ਤੇਜ਼ਗਤੀ ਨਾਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਆਪ ਪਾਰਟੀ ਦੀ ਨੀਤੀਆਂ ਅਤੇ ਬਟਾਲਾ ਵਿੱਚ ਕਰਵਾਏ ਜਾ ਰਹੇ ਚਹੁਪੱਖੀ ਵਿਕਾਸ ਕਾਰਜਾਂ ਤੋਂ ਖੁਸ਼ ਹੋ ਕੇ ਲੋਕ ਆਪ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਦਾ ਕਾਫਲਾ ਦਿਨੋ-ਦਿਨ ਵੱਡਾ ਹੋ ਰਿਹਾ ਹੈ।
ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਜ਼ਿਕਰ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮਹਿਜ ਪੌਣੇ ਕੁ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਜਿਵੇਂ ਕਾਦੀਆਂ ਰੋਡ, ਕਾਹਨੂੰਵਾਨ ਚੌਂਕ, ਜਲੰਧਰ ਰੋਡ ਤੇ ਸ਼ਹਿਰ ਵਿਚਲਾ ਬਟਾਲਾ-ਅੰਮ੍ਰਿਤਸਰ ਰੋਡ ਚੌੜੀਆਂ ਕਰਨ ਦੇ ਨਾਲ ਸ਼ਹਿਰ ਦੇ ਚੌਂਕਾਂ ਨੂੰ ਚੋੜਿਆਂ ਕੀਤਿਆ ਗਿਆ ਹੈ। ਉਸਮਾਨਪੁਰ ਸਿਟੀ ਨੇੜੇ ਸ਼ਹੀਦ ਭਗਤ ਸਿੰਘ ਚੋਂਕ, ਪੁਰਾਣਾ ਅੰਮ੍ਰਿਤਸਰ-ਬਟਾਲਾ ਬਾਈਪਾਸ ਵਿਖੇ ਮਹਾਰਾਜਾ ਅਗਰਸੈਨ ਚੌਂਕ ਬਣਾਉਣ ਤੋਂ ਇਲਾਵਾ ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਅਤੇ ਓਥੇ ਵੱਡ ਅਕਾਰੀ ਕਲਾਕ ਟਾਵਰ ਲਗਾਇਆ ਜਾਵੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਲੋਕਾਂ ਨੂੰ ਇੱਕ ਛੱਤ ਹੇਠ ਵੱਖ-ਵੱਖ ਸਰਕਾਰੀ ਸਹੂਲਤਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪੈਲਕਸ ਉਸਾਰਿਆ ਜਾ ਰਿਹਾ ਹੈ, ਜੋ ਜਲਦ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਨਵੇਂ ਐਂਟਰੀ ਗੇਟ ਬਣਾਏ ਜਾ ਰਹੇ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ ਅਤੇ ਉਹ ਸ਼ੈਰੀ ਕਲਸੀ ਦੀ ਕਾਰਜਸ਼ੈਲੀ ਅਤੇ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਆਪ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚੇਅਰਮੈਨ ਸੁਖਜਿੰਦਰ ਸਿੰਘ, ਬਲਬੀਰ ਸਿੰਘ ਬਿੱਟੂ, ਪਿ੍ਰੰਸ ਰੰਧਾਵਾ, ਮਨਜੀਤ ਸਿੰਘ ਬੁਮਰਾਹ, ਰਜਿੰਦਰ ਜੰਬਾ, ਕਰਨ ਸੰਧੂ, ਹੈਪੀ ਸਰਪੰਚ, ਮਿੰਟੂ ਤਤਲਾ, ਗਗਨ ਬਟਾਲਾ ਅਤੇ ਦਵਿੰਦਰ ਸਿੰਘ ਆਦਿ ਹਾਜਰ ਸਨ।

error: copy content is like crime its probhihated