Prime Punjab Times

Latest news
*ਪਲਸ ਪੋਲੀਓ ਦੇ ਪਹਿਲੇ ਦਿਨ 9500 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ : SMO ਸੁਦੇਸ਼ ਰਾਜਨ* ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ...
ADVERTISEMENT
You are currently viewing ਬੇਗਮਪੁਰਾ ਟਾਈਗਰ ਫੋਰਸ ਨੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਦੀ ਕੀਤੀ ਸਖ਼ਤ ਨਿੰਦਾ !

ਬੇਗਮਪੁਰਾ ਟਾਈਗਰ ਫੋਰਸ ਨੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਦੀ ਕੀਤੀ ਸਖ਼ਤ ਨਿੰਦਾ !

ਹੁਸ਼ਿਆਰਪੁਰ ,28 ਜਨਵਰੀ (ਤਰਸੇਮ ਦੀਵਾਨਾ)

ਬਾਬਾ ਸਾਹਿਬ ਭੀਮ ਰਾਉ ਜੀ ਦੇ ਬੁੱਤ ਨੂੰ ਗਣਤੰਤਰਤਾ ਦਿਵਸ ਮੌਕੇ ਤੋੜਨਾ ਬਹੁਤ ਹੀ ਸ਼ਰਮ ਵਾਲੀ ਗੱਲ ਹੈ : ਵੀਰਪਾਰ, ਹੈਪੀ, ਸ਼ਤੀਸ

: ਬੇਗਮਪੁਰਾ ਟਾਈਗਰ ਫੋਰਸ ਦੇ ਇੱਕ ਵਫਦ ਵੱਲੋਂ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਅਤੇ ਜਿਲ੍ਹਾ ਪ੍ਰਧਾਨ ਹੈਪੀ ਫ਼ਤਿਹਗੜ ਦੀ ਅਗਵਾਈ ਹੇਠ ਕੀਤੀ ਗਈ ! ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਦੀ ਕੀਤੀ ਗਈ ਕੋਝੀ ਹਰਕਤ ਸਹਿਣ ਯੋਗ ਨਹੀਂ ਹੈ।

ਉਹਨਾਂ ਕਿਹਾ ਕਿ ਭਾਰਤ ਵਿਚ ਹਮੇਸ਼ਾ ਹੀ ਐਸਸੀ ਸਮਾਜ ਨੂੰ ਦਬਾਅ ਕੇ ਰੱਖਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਅਜਿਹਾ ਵਰਤਾਰਾ ਅਜੇ ਵੀ ਕਾਇਮ ਹੈ, ਜਿਸ ਦੀ ਇਹ ਅੰਮ੍ਰਿਤਸਰ ਵਿਖ਼ੇ ਹੋਈ ਇਹ ਘਟਨਾ ਜਿਉਂਦੀ ਜਾਗਦੀ ਮਿਸਾਲ ਹੈ। ਉਹਨਾਂ ਕਿਹਾ ਕਿ ਸੰਸਾਰ ਵਿੱਚ ਗਿਆਨ ਦੇ ਚਿੰਨ੍ਹ ਵਜੋਂ ਜਾਣੇ ਜਾਂਦੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਗਣਤੰਤਰਤਾ ਦਿਵਸ ਮੌਕੇ ਤੋੜਨ ਦੀ ਕੋਸ਼ਿਸ਼ ਕਰਨਾ ਬਹੁਤ ਹੀ ਸ਼ਰਮ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਐਸਸੀ ਸਮਾਜ ਵਿਰੋਧੀ ਤਾਕਤਾਂ ਉਹਨਾਂ ਨੂੰ ਦਬਾਅ ਕੇ ਰੱਖਣਾ ਚਾਹੁੰਦੀਆਂ ਹਨ, ਜਿਸ ਨੂੰ ਕਦੇ ਵੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਕੋਝੀ ਹਰਕਤ ਦੀ ਛਾਣਬੀਣ ਹੋਣੀ ਚਾਹੀਦੀ ਹੈ ਤਾਂ ਕਿ ਪਤਾ ਲੱਗ ਸਕੇ ਕਿ ਇਸ ਦੇ ਪਿੱਛੇ ਕਿਹੜਾ ਸ਼ਾਤਰ ਦੀ ਮਾਲਕ ਕੰਮ ਕਰ ਰਿਹਾ ਹੈ ਤਾ ਕਿ ਇਸ ਘਿਨਾਉਣੀ ਹਰਕਤ ਦੇ ਜਿੰਮੇਵਾਰ ਵਿਅਕਤੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲ ਸਕੇ । ਇਸ ਮੌਕੇ ਹੋਰਨਾਂ ਤੋ ਇਲਾਵਾ ਸ਼ਤੀਸ ਕੁਮਾਰ ਸ਼ੇਰਗ੍ਹੜ, ਅਮਨਦੀਪ, ਢਿੱਲੋ, ਰੋਹਿਤ ਬੱਧਣ ਨਾਰਾਂ,ਉਹਨਾਂ ਕਿਹਾ ਕਿ 26 ਜਨਵਰੀ ਦੇ ਦਿਨ ਅੰਮ੍ਰਿਤਸਰ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਅੰਬੇਦਕਰ ਜੀ ਦੀ ਮੂਰਤੀ ਨੂੰ ਖੰਡਿਤ ਕਰਨਾ ਬਹੁਤ ਹੀ ਸ਼ਰਮਨਾਕ ਕਾਰਾ ਹੈ।

ਆਗੂਆਂ ਨੇ ਕਿਹਾ ਕਿ ਇਹ ਬਾਬਾ ਸਾਹਿਬ ਜੀ ਦਾ ਹੀ ਅਪਮਾਨ ਨਹੀਂ ਬਲਕਿ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨਿਕ ਸੰਸਥਾਵਾ ਦਾ ਵੀ ਅਪਮਾਨ ਹੈ।ਉਹਨਾ ਕਿਹਾ ਕਿ ਪੰਜਾਬ ਦੇ ਪਿੰਡਾਂ,ਤੇ ਸ਼ਹਿਰਾਂ ਵਿੱਚ ਲੱਗੇ ਬਾਬਾ ਸਾਹਿਬ ਦੇ ਬੁੱਤਾਂ ਨੂੰ ਪੰਜਾਬ ਦੇ ਹਰੇਕ ਵਰਗ ਨੇ ਹਮੇਸ਼ਾਂ ਸਤਿਕਾਰ ਕੀਤਾ ਹੈ ਉਹਨਾ ਕਿਹਾ ਕਿ ਅੰਮ੍ਰਿਤਸਰ ਵਾਪਰੀ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਪਹਿਲੀ ਘਟਨਾ ਨਹੀਂ ਇਸ ਤੋ ਪਹਿਲਾ ਵੀ ਇਹੋ ਜਿਹੀਆਂ ਬਹੁਤ ਘਟਨਾਵਾਂ ਹੋ ਚੁੱਕੀਆਂ ਹਨ । ਉਹਨਾਂ ਕਿਹਾ ਕਿ ਇਸ ਘਟਨਾ ਨਾਲ ਬਹੁਜਨਾਂ ਦੇ ਹਿਰਦੇ ਵਲੂੰਧਰੇ ਗਏ ਹਨ ਇਸ ਮੌਕੇ ਹੋਰਨਾਂ ਤੋ ਇਲਾਵਾ ਸ਼ਤੀਸ ਕੁਮਾਰ ਸ਼ੇਰਗ੍ਹੜ, ਅਮਨਦੀਪ, ਢਿੱਲੋ, ਰੋਹਿਤ ਬੱਧਣ ਨਾਰਾਂ,ਸੁਖਵਿੰਦਰ ਸੁੱਖੀ,ਅਨਮੋਲ,ਰਾਜਕੁਮਾਰ ਰਾਜਾ,ਰੋਹਿਤ ਨਾਰਾ ਮੋਹਿਤ ਨਾਰਾ,ਰਵੀ ਸੁੰਦਰ ਨਗਰ ਸੰਜੀਵ ਬਹਾਦਰਪੁਰੀਆ, ਜੱਸਾ ਨੰਦਨ,ਰਾਹੁਲ ਕਲੋਤਾ ਬੰਟੀ ਹਰਿਆਣਾ,ਮਨਪ੍ਰੀਤ ਹਰਿਆਣਾ, ਹਰਿੰਦਰ ਆਦਿ ਹਾਜ਼ਰ ਸਨ!