Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਬਟਾਲਾ 30 ਜਨਵਰੀ (ਅਵਿਨਾਸ਼ ਸ਼ਰਮਾ )

ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਨੇਕ ਕਾਰਜ : ਸਿਮਰਨ ਅਗਰਵਾਲ

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾ. ਐੱਸ ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਅਤੇ ਸਮੂਹ ਟੀਮ ਮੈਂਬਰਾਂ ਵੱਲੋਂ ਵਿਧਵਾ ਔਰਤਾਂ , ਅੰਗਹੀਣਾਂ , ਗਰੀਬਾਂ , ਬੇਸਹਾਰਾ ਅਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਣ ਲਈ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਵਿਖੇ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਅਖਿਲ ਭਾਰਤੀ ਅਗਰਵਾਲ ਸੰਮੇਲਨ ਮਹਿਲਾ ਵਿੰਗ ਪੰਜਾਬ ਦੀ ਸੂਬਾ ਪ੍ਰਧਾਨ ਅਤੇ ਇੰਨਰਵਹੀਲ ਕਲੱਬ ਨਿਊ ਜੈਨ ਬਟਾਲਾ ਦੀ ਪ੍ਰਧਾਨ ਅਤੇ ਉੱਘੀ ਮਹਿਲਾ ਸਮਾਜ ਸੇਵੀ ਸ਼ਖਸ਼ੀਅਤ ਸਿਮਰਨ ਅਗਰਵਾਲ ਸ਼ਾਮਲ ਹੋਏ। ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਟਰਸਟ ਦੇ ਪ੍ਰਧਾਨ ਗੁਰਮੀਤ ਸਿੰਘ ਮਠਾਰੂ ਸ਼ਾਮਲ ਸਨ। ਇਸ ਮੌਕੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ ਭੇਂਟ ਕਰਦਿਆ ਪ੍ਰਧਾਨ ਸਿਮਰਨ ਅਗਰਵਾਲ ਨੇ ਕਿਹਾ ਕਿ ਡਾ. ਐੱਸ ਪੀ ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਜਦ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਡਾ. ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਪ੍ਰਧਾਨ ਸਿਮਰਨ ਅਗਰਵਾਲ ਨੇ ਕਿਹਾ ਕਿ ਡਾ. ਉਬਰਾਏ ਦੀ ਯੋਗ ਰਹਿਨੁਮਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਅਤੇ ਉਹਨਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਪ੍ਰਧਾਨ ਸਿਮਰਨ ਅਗਰਵਾਲ ਨੇ ਕਿਹਾ ਕਿ ਡਾ. ਐਸ ਪੀ ਸਿੰਘ ਉਬਰਾਏ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਰਾਹੀਂ ਜਾਤ ਪਾਤ ਅਤੇ ਹੱਦਾਂ ਸਰਹੱਦਾਂ ਤੋਂ ਉੱਪਰ ਉੱਠ ਕੇ ਇਨਸਾਨੀਅਤ ਅਤੇ ਮਨੁੱਖਤਾ ਨੂੰ ਬਚਾਉਣ ਲਈ ਲਾਮਿਸਾਲ ਕਾਰਜ ਕੀਤੇ ਜਾ ਰਿਹੇ ਹਨ । ਇਸ ਦੌਰਾਨ ਪੈਨਸ਼ਨਾਂ ਦੇ ਚੈਕ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਡਾ. ਐਸ ਪੀ ਸਿੰਘ ਉਬਰਾਏ ਦਾ ਧੰਨਵਾਦ ਵੀ ਕੀਤਾ । ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਟਰੱਸਟ ਦੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ , ਵਿੱਤ ਸਕੱਤਰ ਰਜਿੰਦਰ ਸਿੰਘ ਰਾਜੂ ਸਰਪੰਚ , ਰੋਹਿਤ ਕੁਮਾਰ, ਜੋਧਵੀਰ ਸਿੰਘ, ਕੇਵਲ ਕੁਮਾਰ ਤੇ ਹੋਰ ਵੀ ਆਗੂ ਹਾਜਰ ਸਨ।

ਕੈਪਸ਼ਨ….ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਦੇ ਹੋਏ ਪ੍ਰਧਾਨ ਸਿਮਰਨ ਅਗਰਵਾਲ, ਪ੍ਰਧਾਨ ਰਵਿੰਦਰ ਸਿੰਘ ਮਠਾਰੂ , ਰਜਿੰਦਰ ਹੈਪੀ ਤੇ ਹੋਰ ।