Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਵਿਜੀਲੈਂਸ ਵੱਲੋਂ ਪਾਵਰਕਾਮ ਦੇ ਡਿਪਟੀ ਚੀਫ ਇੰਜੀਨਅਰ ਅਤੇ ਲਾਇਨਮੈਨ 50 ਹਜਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਪਾਵਰਕਾਮ ਦੇ ਡਿਪਟੀ ਚੀਫ ਇੰਜੀਨਅਰ ਅਤੇ ਲਾਇਨਮੈਨ 50 ਹਜਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ /ਹੁਸ਼ਿਆਰਪੁਰ (PPT NEWS)

: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਡਿਵੀਜ਼ਨ ਦਫ਼ਤਰ, ਮੁਕੇਰੀਆਂ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਲਖਵੀਰ ਸਿੰਘ ਵਾਸੀ ਜਗਤ ਐਵੇਨਿਊ, ਪਿੰਡ ਹਰਦੋਥਲਾ, ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਡਿਪਟੀ ਚੀਫ ਇੰਜੀਨੀਅਰ ਨੇ ਉਸਨੂੰ ਆਪਣੇ ਦਫ਼ਤਰ ਬੁਲਾਇਆ ਅਤੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਹ ਰਕਮ ਮੁਲਜ਼ਮ ਲਾਈਨਮੈਨ ਕੇਵਲ ਸ਼ਰਮਾ ਨੂੰ ਸੌਂਪਣ ਲਈ ਕਿਹਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਹੁਸ਼ਿਆਰਪੁਰ ਯੂਨਿਟ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

error: copy content is like crime its probhihated