Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਰੈੱਡ ਰਿਬਨ ਕਲੱਬ’ ਵੱਲੋਂ ‘ਕੋਹੜ ਦਿਵਸ’ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ

ਰੈੱਡ ਰਿਬਨ ਕਲੱਬ’ ਵੱਲੋਂ ‘ਕੋਹੜ ਦਿਵਸ’ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ‘ਰੈੱਡ ਰਿਬਨ ਕਲੱਬ’ ਵਲੋਂ ‘ਵਿਸ਼ਵ ਕੋਹੜ ਦਿਵਸ’ ਮਨਾਇਆ ਗਿਆ| ਇਹ ਦਿਵਸ ਹਰ ਸਾਲ 30 ਜਨਵਰੀ ਨੂੰ ਮਨਾਇਆ ਜਾਂਦਾ ਹੈ| ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਅਤੇ ਜਨਤਾ ਨੂੰ ਕੋਹੜ ਦੀ ਬਿਮਾਰੀ ਪ੍ਰਤੀ ਜਾਗਰੂਕ ਘਰਦਿਆਂ ਇਹ ਦੱਸਣਾ ਹੈ ਕਿ ਨਾ ਹੀ ਇਹ ਬਿਮਾਰੀ ਛੂਤ ਦੀ ਹੈ ਅਤੇ ਨਾ ਹੀ ਖ਼ਾਨਦਾਨੀ, ਜਿਸ ਕਰ ਕੇ ਸਾਨੂੰ ਇਸ ਤੋਂ ਪੀੜਿਤ ਰੋਗੀ ਨਾਲ ਭੇਦ-ਭਾਵ ਕਰਨ ਦੀ ਬਜਾਏ ਹਮਦਰਦੀ ਭਰਿਆ ਵਤੀਰਾ ਰੱਖਣਾ ਚਾਹੀਦਾ ਹੈ| ਇਹ ਮੌਕੇ ਤੇ ਰੈੱਡ ਰਿਬਨ ਕਲੱਬ ਤੇ ਇੰਚਾਰਜ ਮੈਡਮ ਗੁਰਪ੍ਰੀਤ ਕੌਰ, ਮੈਡਮ ਬਲਜਿੰਦਰ ਕੌਰ ਅਤੇ ਵਿਦਿਆਰਥੀਆਂ ਨੇ ਕੁਸ਼ਟ ਆਸ਼ਰਮ, ਹੁਸ਼ਿਆਰਪੁਰ ਵਿਖੇ ਜਾ ਕੇ ਕੁਸ਼ਟ ਰੋਗੀਆਂ ਨੂੰ ਫਸਟ ਏਡ ਕਿੱਟਾਂ ਦਾਨ ਕੀਤੀਆਂ| ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਰੈੱਡ ਰਿਬਨ ਕਲੱਬ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਇਸ ਤਰਾਂ ਦੀਆਂ ਹੋਰ ਗਤੀਵਿਧੀਆਂ ਕਰਨ ਲਈ ਪ੍ਰੇਰਿਆ|