Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਦਸੂਹਾ ਚ ਐਨ ਆਰ ਆਈ ਦੇ ਹੋਏ ਕਤਲ ਦੇ ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ 

ਦਸੂਹਾ ਚ ਐਨ ਆਰ ਆਈ ਦੇ ਹੋਏ ਕਤਲ ਦੇ ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ 

ਦਸੂਹਾ (ਚੌਧਰੀ) 

:  ਸੁਰੇਂਦਰ ਲਾਂਬਾ ਆਈ.ਪੀ.ਐਸ,ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕਸਦੇ ਹੋਏ, ਸਰਬਜੀਤ ਸਿੰਘ ਬਾਹੀਆ ਪੀ ਪੀ ਐਸ, ਕਪਤਾਨ ਪੁਲਿਸ, ਤਫਤੀਸ਼ ਹੁਸ਼ਿਆਰਪੁਰ,  ਬਲਵਿੰਦਰ ਸਿੰਘ ਜੋੜਾ ਪੀ ਪੀ ਐਸ, ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਦਸੂਹਾ ਦੀ ਯੋਗ ਨਿਗਰਾਨੀ ਹੇਠ ਇੰਸ: ਪ੍ਰਭਜੋਤ ਕੌਰ ਮੁੱਖ ਅਫਸਰ ਥਾਣਾ ਦਸੂਹਾ ਵਲੋਂ ਮਿਤੀ 01-02-2025 ਨੂੰ ਪਿੰਡ ਬੁਧੋਬਰਕਤ ਵਿਖੇ ਜੰਗਲਾਤ ਦੀ ਜਮੀਨ ਵਿੱਚ ਬਲਵਿੰਦਰ ਸਿੰਘ ਪੁੱਤਰ ਨਾਨਕ ਸਿੰਘ ਵਾਸੀ ਬਾਕਰਪੁਰ, ਥਾਣਾ ਭੁਲੱਥ, ਜਿਲ੍ਹਾ ਕਪੂਰਥਲਾ ਦੇ ਕਤਲ ਸਬੰਧੀ ਸੂਚਨਾ ਹਾਸਲ ਹੋਣ ਤੇ ਮੁਕੱਦਮਾ ਨੰਬਰ 19 ਮਿਤੀ 02-02-2025 ਅ/ਧ 103 (1),3(5) ਬੀ.ਐਨ.ਐਸ (302.34 ਭ:ਦ ਥਾਣਾ ਦਸੂਹਾ ਵਿਖੇ ਦਰਜ ਰਜਿਸਟਰ ਕਰਕੇ ਮੁਕੱਦਮਾ ਵਿੱਚ ਲੋੜੀਂਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ। ਜੋ ਉਕਤ ਟੀਮਾਂ ਵਲੋਂ ਖੁਫੀਆ ਅਤੇ ਟੈਕਨੀਕਲ ਸੋਰਸਾਂ ਦੀ ਮਦਦ ਨਾਲ ਤਫਤੀਸ਼ ਕਰਦੇ ਹੋਏ ਉਕਤ ਮੁਕੱਦਮਾ ਵਿੱਚ ਲੋੜੀਂਦੇ ਦੋਸ਼ੀਆਂ ਰਮੇਸ਼ ਕੁਮਾਰ ਪੁੱਤਰ ਠਾਕੁਰ ਦਾਸ, ਨਰਿੰਦਰਪਾਲ ਉਰਫ ਨਿੰਦੀ ਪੁੱਤਰ ਰਮੇਸ਼ ਕੁਮਾਰ ਵਾਸੀਆਨ ਪਿੰਡ ਪੱਸੀ ਬੇਟ ਥਾਣਾ ਦਸੂਹਾ ਅਤੇ ਜੋਧਾ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਅਰਗੋਵਾਲ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।

ਸੁਰੇਂਦਰ ਲਾਂਬਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੁਦਈ ਸੁਰਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਬਾਕਰਪੁਰ ਥਾਣਾ ਭੁਲੱਥ ਜਿਲ੍ਹਾ ਕਪੂਰਥਲਾ ਨੇ ਆਪਣਾ ਬਿਆਨ ਕਲਮਬੰਦ ਕਰਾਇਆ ਕਿ ਉਸ ਦਾ ਪਤੀ ਬਲਵਿੰਦਰ ਸਿੰਘ ਮਿਤੀ 21-01-2025 ਨੂੰ ਆਪਣਾ ਮੋਟਰਸਾਈਲ ਲੈ ਕੇ ਪਿੰਡ ਪੱਸੀ ਬੇਟ ਦਸੂਹਾ ਵਿਖੇ ਰਮੇਸ਼ ਕੁਮਾਰ ਅਤੇ ਨਰਿੰਦਰ ਪਾਲ ਉਰਫ ਨਿੰਦੀ ਜਿਹਨਾ ਨਾਲ ਉਸ ਦੇ ਪਤੀ ਦੀ ਜਮੀਨ ਖਰੀਦਣ ਦੀ ਗੱਲਬਾਤ ਚਲਦੀ ਸੀ,ਨੂੰ ਮਿਲਣ ਗਿਆ ਸੀ । ਉਸਦੇ ਪਤੀ (ਮ੍ਰਿਤਕ ਬਲਵਿੰਦਰ ਸਿੰਘ) ਨੇ ਉਹਨਾਂ ਦੇ ਖਾਤਿਆਂ ਵਿੱਚ 2 ਲੱਖ 80 ਹਜਾਰ ਰੁਪਏ ਪਾਏ ਸਨ ਅਤੇ ਉਹ ਰਜਿਸਟਰੀ ਕਰਾਉਣ ਲਈ ਆਨਾ ਕਾਨੀ ਕਰਦੇ ਸਨ। ਜੋ ਮਿਤੀ 01-02-25 ਨੂੰ ਉਸ ਨੂੰ ਇਤਲਾਹ ਮਿਲੀ ਕਿ ਪਿੰਡ ਬੁਧੋਬਰਕਤ ਦੀ ਜੰਗਲਾਤ ਦੀ ਜਮੀਨ ਵਿੱਚ ਇੱਕ ਮ੍ਰਿਤਕ ਦੇਹ ਪਈ ਹੈ। ਜਿਸਦੇ ਕਾਫੀ ਸੱਟਾਂ ਲੱਗੀਆਂ ਹੋਈਆਂ ਹਨ। ਜਿਸ ਦੀ ਉਸ ਨੇ ਸ਼ਨਾਖਤ ਕੀਤੀ ਕਿ ਉਕਤ ਲਾਸ਼ ਉਸ ਦੇ ਪਤੀ ਬਲਵਿੰਦਰ ਸਿੰਘ ਦੀ ਹੈ ।ਜੇ ਉਸ ਨੂੰ ਪੂਰਾ ਯਕੀਨ ਹੈ ਕਿ ਰਮੇਸ਼ ਕੁਮਾਰ ਅਤੇ ਨਰਿੰਦਰਪਾਲ ਉਰਫ ਨਿੰਦੀ ਨੇ 2 ਲੱਖ 80 ਹਜਾਰ ਰੁਪਏ ਹੜੱਪ ਕਰਨ ਦੀ ਖਾਤਰ ਹੀ ਉਸਦੇ ਪਤੀ ਬਲਵਿੰਦਰ ਸਿੰਘ ਦਾ ਕਤਲ ਕੀਤਾ ਹੈ।

ਮੁਕੱਦਮਾ ਹਜਾ ਦੇ ਦੋਸ਼ੀਆਨ ਰਮੇਸ਼ ਕੁਮਾਰ ਪੁੱਤਰ ਠਾਕਰ ਦਾਸ, ਨਰਿੰਦਰਪਾਲ ਸਿੰਘ ਉਰਫ ਨਿੰਦੀ ਪੁੱਤਰ ਰਮੇਸ਼ ਕੁਮਾਰ ਵਾਸੀਆਨ ਪਿੰਡ ਪੱਸੀ ਬੇਟ, ਥਾਣਾ ਦਸੂਹਾ, ਜਿਲਾ ਹੁਸ਼ਿਆਰਪੁਰ ਨੂੰ ਮਿਤੀ 03-02-25 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜੋ ਦੌਰਾਨੇ ਪੁੱਛਗਿੱਛ ਦੋਸ਼ੀ ਨਰਿੰਦਰਪਾਲ ਸਿੰਘ ਉਰਫ ਨਿੰਦੀ ਉਕਤ ਨੇ ਫਰਦ ਇੰਕਸ਼ਾਫ ਕੀਤਾ ਕਿ ਉਸ ਨਾਲ ਉਕਤ ਵਾਰਦਾਤ ਵਿੱਚ ਮ੍ਰਿਤਕ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ਸਮੇਂ ਜੋਧਾ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਅਰਗੋਵਾਲ ਥਾਣਾ ਗੜਦੀਵਾਲ ਜਿਲਾ ਹੁਸ਼ਿਆਰਪੁਰ ਵੀ ਉਹਨਾਂ ਦੇ ਨਾਲ ਸੀ। ਜਿਸਤੇ ਜੋਧਾ ਸਿੰਘ ਉਕਤ ਨੂੰ ਮੁੱਕਦਮਾ ਉਕਤ ਵਿੱਚ ਨਾਮਜਦ ਕਰਕੇ ਮਿਤੀ 05-02-25 ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜੋ ਦੋਸ਼ੀ ਨਰਿੰਦਰਪਾਲ ਸਿੰਘ ਉਰਫ ਨਿੰਦੀ ਉਕਤ ਵਲੋਂ ਵਾਰਦਾਤ ਸਮੇਂ ਵਰਤਿਆ ਕੁਹਾੜਾ ਲੋਹਾ ਮਿਤੀ 05-02-25 ਨੂੰ ਬ੍ਰਾਮਦ ਕੀਤਾ ਜਾ ਚੁੱਕਾ ਹੈ। ਜਿਹਨਾਂ ਪਾਸੋ ਮ੍ਰਿਤਕ ਦਾ ਮੋਟਰਸਾਈਕਲ, ਉਸ ਦਾ ਪਰਸ ਅਤੇ ਮੋਬਾਇਲ ਫੋਨ ਬ੍ਰਾਮਦ ਕਰਨਾ ਬਾਕੀ ਹੈ। ਜਿਹਨਾਂ ਪਾਸੋ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਕੰਦਮਾ ਦੀ ਤਫਤੀਸ਼ ਜਾਰੀ ਹੈ। ਤਿੰਨਾਂ ਦੋਸ਼ੀਆਂ ਦੇ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਅਧੀਨ ਕਈ ਮੁਕੱਦਮੇ ਦਰਜ ਹਨ।

ਗ੍ਰਿਫਤਾਰ ਕੀਤੇ ਦੇਸ਼ੀ:-

1. ਰਮੇਸ਼ ਕੁਮਾਰ ਪੁੱਤਰ ਠਾਕੁਰ ਦਾਸ ਵਾਸੀ ਪਿੰਡ ਪੱਸੀ ਬੇਟ ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ।

2. ਨਰਿੰਦਰਪਾਲ ਉਰਫ ਨਿੰਦੀ ਪੁੱਤਰ ਰਮੇਸ਼ ਕੁਮਾਰ ਵਾਸੀ ਪਿੰਡ ਪੰਸੀ ਬੇਟ ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ।

3. ਜੋਧਾ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਅਰਗੋਵਾਲ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ।

ਬ੍ਰਾਮਦਗੀ:-

1. ਕੁਹਾੜਾ ਲੋਹਾ

error: copy content is like crime its probhihated