Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਇਤਿਹਾਸ ਵਿਭਾਗ ਵਲੋਂ ਨੈਤਿਕ ਕਦਰਾਂ ਕੀਮਤਾਂ ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ

ਇਤਿਹਾਸ ਵਿਭਾਗ ਵਲੋਂ ਨੈਤਿਕ ਕਦਰਾਂ ਕੀਮਤਾਂ ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ.ਕਿਊ ਏ.ਸੀ. ਵਲੋਂ ਨੈਤਿਕ ਕਦਰਾਂ ਕੀਮਤਾਂ ਦੀ ਸਿੱਖਿਆ ਸੰਬੰਧੀ ਇਤਿਹਾਸ ਵਿਭਾਗ ਦੁਆਰਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਇਸ ਲੈਕਚਰ ਵਿੱਚ ਇਤਿਹਾਸ ਵਿਭਾਗ ਦੇ ਮੁਖੀ ਡਾ. ਮਨਜੀਤ ਕੌਰ ਬਾਜਵਾ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ ਨੈਤਿਕ ਕਦਰਾਂ ਕੀਮਤਾਂ ਦੀ ਪਾਲਣਾ ਕਰਕੇ ਕਿਵੇਂ ਇੱਕ ਸੁਚੱਜੇ ਸਮਾਜ ਦੀ ਸਥਾਪਨਾ ਕਰ ਸਕਦੇ ਹਾਂ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆ ਨੂੰ ਆਪਣੇ ਜੀਵਨ ਵਿੱਚ ਨੈਤਿਕ ਕਦਰਾਂ ਕੀਮਤਾਂ ਨੂੰ ਅਪਨਾਉਣ ਲਈ ਪ੍ਰੇਰਿਆ।ਇਸ ਮੋਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated