Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਬੇਗਮਪੁਰਾ ਟਾਈਗਰ ਫੋਰਸ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ, 11 ਫਰਵਰੀ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਅੱਧੇ ਦਿਨ ਦੀ ਛੁੱਟੀ ਦੀ ਕੀਤੀ ਮੰਗ !

ਬੇਗਮਪੁਰਾ ਟਾਈਗਰ ਫੋਰਸ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ, 11 ਫਰਵਰੀ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਅੱਧੇ ਦਿਨ ਦੀ ਛੁੱਟੀ ਦੀ ਕੀਤੀ ਮੰਗ !

ਹੁਸ਼ਿਆਰਪੁਰ,7 ਫਰਵਰੀ (ਤਰਸੇਮ ਦੀਵਾਨਾ)

ਗੁਰੂ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਨਗਰ ਕੀਰਤਨ ਵਾਲੇ 11ਤੇ 12 ਫਰਵਰੀ ਨੂੰ ਮੀਟ ਦੀਆਂ ਦੁਕਾਨਾਂ ਤੇ ਸ਼ਰਾਬ ਦੇ ਠੇਕੇ ਬੰਦ ਰੱਖੇ ਜਾਣ

: ਬੇਗਮਪੁਰਾ ਟਾਈਗਰ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰਾਂ ਨੇ ਧੰਨ ਧੰਨ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 11 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰਨ ਅਤੇ 11 ਅਤੇ 12 ਫਰਵਰੀ ਨੂੰ ਮੀਟ ਦੀਆਂ ਦੁਕਾਨਾਂ ਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਮੰਗ ਪੱਤਰ ਦਿੱਤਾ। ਇਸ ਸਬੰਧ ਵਿੱਚ ਬੇਗਮਪੁਰਾ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਅਤੇ ਜ਼ਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਦੱਸਿਆ ਕਿ 12 ਫਰਵਰੀ ਦਿਨ ਬੁੱਧਵਾਰ ਨੂੰ ਸੰਸਾਰ ਭਰ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਸ਼ਰਧਾਲੂਆਂ ਵੱਲੋਂ ਇਸ ਸਬੰਧ ਵਿੱਚ ਜ਼ਿਲ੍ਹੇ ਭਰ ਵਿੱਚ ਨਗਰ ਕੀਰਤਨ ਸਜਾਏ ਜਾ ਰਹੇ ਹਨ। ਉਨਾਂ ਮੰਗ ਕੀਤੀ ਕਿ ਜ਼ਿਲ੍ਹੇ ਦੇ ਸਰਕਾਰੀ, ਅਰਧ-ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਦਫਤਰਾਂ ਵਿੱਚ 11 ਫਰਵਰੀ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਵੇ ਤਾਂ ਜੋ ਸੰਗਤਾਂ ਹੁੰਮ-ਹੁੰਮਾਂ ਕੇ ਨਗਰ ਕੀਰਤਨ ਵਿੱਚ ਪਹੁੰਚ ਸਕਣ ਅਤੇ 11 ਤੇ 12 ਫਰਵਰੀ ਨੂੰ ਪੂਰੇ ਜ਼ਿਲ੍ਹੇ ਵਿੱਚ ਸ਼ਰਾਬ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣ। ਇਸ ਮੌਕੇ ਉਹਨਾਂ ਦੇ ਨਾਲ ਢਿੱਲੋ ਬੱਧਣ ਨਾਰਾ ਵੀ ਹਾਜ਼ਰ ਸਨ !

error: copy content is like crime its probhihated