Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਓ.ਪੀ.ਐਸ ਕਰੋ ਬਹਾਲ, ਨਹੀਂ ਤਾਂ ਦਿੱਲੀ ਵਰਗਾ ਹੋਵੇਗਾ ਹਾਲ : ਪ੍ਰਿੰਸ ਗੜਦੀਵਾਲਾ

ਓ.ਪੀ.ਐਸ ਕਰੋ ਬਹਾਲ, ਨਹੀਂ ਤਾਂ ਦਿੱਲੀ ਵਰਗਾ ਹੋਵੇਗਾ ਹਾਲ : ਪ੍ਰਿੰਸ ਗੜਦੀਵਾਲਾ

ਗੜ੍ਹਦੀਵਾਲਾ (PPT NEWS) 

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਜ਼ਿਲ੍ਹਾ (ਵਾਈਸ ਪ੍ਰਧਾਨ )ਪ੍ਰਿੰਸ ਗੜਦੀਵਾਲਾ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਤੁਰੰਤ ਪ੍ਰਭਾਵ ਤੋਂ ਪੰਜਾਬ ਵਿੱਚ ਓ.ਪੀ.ਐਸ ਬਹਾਲ ਕਰੇ ਨਹੀਂ ਤਾਂ ਉਹਨਾਂ ਦਾ ਹਾਲ ਵੀ ਦਿੱਲੀ ਸਰਕਾਰ ਵਰਗਾ ਹੋਵੇਗਾ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ 18 ਨਵੰਬਰ 2022 ਨੂੰ ਇੱਕ ਅਧੂਰਾ ਜਿਹਾ ਨੋਟੀਫਿਕੇਸ਼ਨ ਕੀਤਾ ਸੀ ਜਿਸ ਦੀ ਐਸ.ਓ.ਪੀ ਅਜੇ ਤੱਕ ਵੀ ਜਾਰੀ ਨਹੀਂ ਕੀਤੀ ਜਾ ਸਕੀ ਹੈ। ਉਹਨਾਂ ਸਰਕਾਰ ਨੂੰ ਚੇਤਾਂਦਿਆਂ ਹੋਇਆਂ ਕਿਹਾ ਕਿ ਝੂਠ ਦੀ ਮਿਆਦ ਜਿਆਦਾ ਦੇਰ ਤੱਕ ਨਹੀਂ ਟਿਕ ਸਕਦੀ I ਇਸ ਕਰਕੇ ਮੁੱਖ ਮੰਤਰੀ ਪੰਜਾਬ ਨੂੰ ਤੁਰੰਤ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰ ਦੇਣੀ ਚਾਹੀਦੀ ਹੈ ਨਹੀਂ ਤਾਂ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਦਾ ਰੋਸ਼ ਆਪ ਸਰਕਾਰ ਦਾ ਵੀ ਦਿੱਲੀ ਵਰਗਾ ਹਾਲ ਕਰ ਦਵੇਗਾ।

ਉਹਨਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ 2027 ਦੇ ਪੰਜਾਬ ਵਿਧਾਨ ਸਭਾ ਦੇ ਨਤੀਜੇ ਦਿੱਲੀ ਵਰਗੇ ਨਾ ਆਉਣ ਇਸ ਦੇ ਲਈ ਮੁੱਖ ਮੰਤਰੀ ਪੰਜਾਬ ਨੂੰ ਤੁਰੰਤ ਪ੍ਰਭਾਵ ਤੋਂ ਪੁਰਾਣੀ ਪੈਨਸ਼ਨ ਪੰਜਾਬ ਵਿੱਚ ਲਾਗੂ ਕਰ ਦੇਣੀ ਚਾਹੀਦੀ ਹੈ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦਾ ਖਾਮਿਆਜਾ ਦਿੱਲੀ ਵਾਂਗ ਪੰਜਾਬ ਸਰਕਾਰ ਨੂੰ ਵੀ ਭੁਗਤਨਾ ਪਵੇਗਾ।