Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਸ਼ੁਕਰਾਨਾ ਦਿਵਸ ਅਤੇ ਇਨਾਮ-ਵੰਡ ਸਮਾਗਮ ਕਰਵਾਇਆ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਸ਼ੁਕਰਾਨਾ ਦਿਵਸ ਅਤੇ ਇਨਾਮ-ਵੰਡ ਸਮਾਗਮ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸੈਸ਼ਨ 2024-25 ਦੀ ਸਫ਼ਲਤਾ ਪੂਰਵਕ ਸਮਾਪਤੀ ਮੌਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ‘ਸ਼ੁਕਰਾਨਾ ਦਿਵਸ’ ਮਨਾਇਆ ਗਿਆ। ਇਸ ਸਮਾਗਮ ਵਿੱਚ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਵਿਦਿਆਰਥੀਆਂ ਦੁਆਰਾ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਜੀ ਦੀਆਂ ਛੇ ਪੌੜੀਆਂ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ। ਇਸ ਉਪਰੰਤ ਸੈਸ਼ਨ 2023-24 ਅਤੇ 2024-25 ਦੇ ਵਿੱਦਿਅਕ ਵਰ੍ਹੇ ਦੇ ਸੱਭਿਆਚਾਰਕ ਗਤੀਵਿਧੀਆਂ, ਖੇਡਾਂ, ਧਾਰਮਿਕ ਪ੍ਰਤੀਯੋਗਤਾ ਅਤੇ ਸਿੱਖਿਆ ਦੇ ਖੇਤਰ ਨਾਲ ਸੰਬੰਧਿਤ ਜੇਤੂ ਵਿਦਿਆਰਥੀਆਂ ਨੂੰ ਡਾ. ਜਸਪਾਲ ਸਿੰਘ ਦੁਆਰਾ ਇਨਾਮ ਤਕਸੀਮ ਕੀਤੇ ਗਏ। ਉਹਨਾਂ ਨੇ ਸੈਸ਼ਨ ਦੀ ਸਫ਼ਲਤਾ ਪੂਰਵਕ ਸਮਾਪਤੀ ਲਈ ਵਾਹਿਗੁਰੂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਮਿਹਨਤ-ਲਗਨ ਨਾਲ ਕੰਮ ਕਰਦਿਆਂ ਅੱਗੇ ਵਧਣ ਲਈ ਪ੍ਰੇਰਿਆ। ਇਹ ਸਮਾਗਮ ਵਿੱਚ ਮੈਡਮ ਅਮੀਸ਼ਾ ਨੇ ਵੀ ਸ਼ਿਰਕਤ ਕੀਤੀ। ਮੈਡਮ ਅਮੀਸ਼ਾ ਨੂੰ ਸਕੂਲ ਵਿੱਚ ਅਧਿਆਪਨ ਦੀਆਂ ਸੇਵਾਵਾਂ ਦੇਣ ਲਈ ਪ੍ਰਿੰਸੀਪਲ ਡਾ. ਜਸਪਾਲ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਵੀ ਹਾਜ਼ਰ ਸਨ।

 

error: copy content is like crime its probhihated