Prime Punjab Times

Latest news
ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ... ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1...
ADVERTISEMENT
You are currently viewing ਕੰਪਿਊਟਰ ਵਿਭਾਗ ਵੱਲੋਂ ਅਧਿਆਪਕ-ਮਾਪੇ ਮਿਲਣੀ ਕਰਵਾਈ

ਕੰਪਿਊਟਰ ਵਿਭਾਗ ਵੱਲੋਂ ਅਧਿਆਪਕ-ਮਾਪੇ ਮਿਲਣੀ ਕਰਵਾਈ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਵੱਲੋਂ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ। ਇਸ ਵਿੱਚ ਯੂਨੀਵਰਸਿਟੀ ਦੇ ਹੋਏ ਪ੍ਰੀਖਿਆ ਦੇ ਨਤੀਜਿਆਂ ਬਾਰੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਿਭਾਗ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਮਾਤਾ ਪਿਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਮਾਪਿਆਂ ਵੱਲੋਂ ਵਿਭਾਗ ਦੇ ਵਿਕਾਸ ਲਈ ਸੁਝਾਅ ਵੀ ਲਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਕਲਾਸ ਪ੍ਰਦਰਸ਼ਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਾਲਜ ਵਿਦਿਆਰਥੀਆਂ ਦੇ ਮਾਤਾ-ਪਿਤਾ, ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਆਪਸੀ ਸੰਬੰਧ ਨੂੰ ਮਜ਼ਬੂਤ ਕਰਨ ਦੇ ਵਿੱਚ ਯੋਗਦਾਨ ਪਾਉਂਦੀਆਂ ਹਨ। ਇਸ ਮੌਕੇ ਕੰਪਿਊਟਰ ਵਿਭਾਗ ਦੇ ਸਾਰੇ ਅਧਿਆਪਕ ਸਾਹਿਬਾਨ ਹਾਜ਼ਰ ਸਨ।

error: copy content is like crime its probhihated