Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing “ਸਿੱਖਿਆ ਅਤੇ ਨੈਤਿਕ ਸਿੱਖਿਆ ਦਾ ਮਹੱਤਵ” ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ

“ਸਿੱਖਿਆ ਅਤੇ ਨੈਤਿਕ ਸਿੱਖਿਆ ਦਾ ਮਹੱਤਵ” ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜੵਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰਾਜਨੀਤੀ ਵਿਭਾਗ ਵੱਲੋਂ ‘ਸਿੱਖਿਆ ਅਤੇ ਨੈਤਿਕ ਸਿੱਖਿਆ ਦੇ ਮਹੱਤਵ’ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਸ੍ਰੀ ਜਗਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਸਿੱਖਿਆ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸਿੱਖਿਆ ਦੇ ਨਾਲ ਨਾਲ ਨੈਤਿਕ ਕਦਰਾਂ-ਕੀਮਤਾਂ ਵਿਅਕਤੀਆਂ ਦੇ ਚਰਿੱਤਰ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦੀਆਂ ਹਨ। ਇਸ ਨਾਲ ਸਵੈ ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਪੈਦਾ ਹੁੰਦਾ ਹੈ। ਇਸ ਲਈ ਜਿੰਮੇਵਾਰ ਸਮਾਜ ਦੀ ਸਿਰਜਣਾ ਲਈ ਨੈਤਿਕ ਮੁੱਲਾਂ ਦੀ ਸਿੱਖਿਆ ਜ਼ਰੂਰੀ ਹੈ। ਇਸ ਮੌਕੇ ਰਾਜਨੀਤੀ ਵਿਭਾਗ ਦੇ ਮੈਡਮ ਡਾ. ਅਰਚਨਾ ਠਾਕੁਰ ਅਤੇ ਵਿਦਿਆਰਥੀ ਹਾਜ਼ਰ ਸਨ।