ਗੜ੍ਹਦੀਵਾਲਾ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਲਜੀਏਟ ਸੀਨੀ. .ਸੈਕੰਡਰੀ.ਸਕੂਲ,ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਅਗਵਾਈ ਹੇਠ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗਿੱਦਾ, ਭੰਗੜਾ ਡਾਂਸ, ਅਤੇ ਗੀਤ-ਸੰਗੀਤ ਦੁਆਰਾ ਪ੍ਰੋਗਰਾਮ ਨੂੰ ਮਨੋਰੰਜਕ ਬਣਾਇਆ । ਬਾਰਵੀਂ ਜਮਾਤ ਪਾਸ ਕਰਕੇ ਜਾ ਰਹੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹਾ ਦੇ ਰੂਪ ਵਿੱਚ ਤੋਹਫ਼ੇ ਭੇਂਟ ਕੀਤੇ ਗਏ। ਇਸ ਮੌਕੇ ਪ੍ਰਿੰਸੀਪਲ ਡਾ਼ ਜਸਪਾਲ ਸਿੰਘ ਨੇ ਜਿੱਥੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉੱਥੇ ਉਹਨਾਂ ਨੇ ਵਿਦਿਆਰਥੀਆਂ ਨੂੰ ਭਵਿੱਖ’ਚ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਸਦਕਾ ਜੀਵਨ ਅਤੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਆ। ਇਸ ਮੌਕੇ ਸਕੂਲ ਦੇ ਇੰਚਾਰਜ ਮੈਡਮ ਗੁਰਪ੍ਰੀਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।








