Prime Punjab Times

Latest news
*SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ
ADVERTISEMENT
You are currently viewing ਕੰਪਿਊਟਰ ਵਿਭਾਗ ਵੱਲੋਂ “ਸੇਫਰ ਇੰਟਰਨੈਟ ਡੇ” ਮਨਾਇਆ ਗਿਆ

ਕੰਪਿਊਟਰ ਵਿਭਾਗ ਵੱਲੋਂ “ਸੇਫਰ ਇੰਟਰਨੈਟ ਡੇ” ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

: ਖਾਲਸਾ ਕਾਲਜ ਗੜ੍ਹਦੀਵਾਲਾ ਦੇ ਕੰਪਿਊਟਰ ਵਿਭਾਗ ਵੱਲੋਂ “ਸੇਫਰ ਇੰਟਰਨੈਟ ਡੇ” ਮਨਾਇਆ ਗਿਆ। ਇਸ ਦਿਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਆ ਅਤੇ ਸਹੀ ਢੰਗ ਨਾਲ ਵਰਤੋ ਕਰਨ ਲਈ ਪ੍ਰੇਰਿਆ ਗਿਆ। ਇਸ ਮੌਕੇ ਈ- ਪੋਸਟਰ ਇੰਟਰ ਕਲਾਸ ਮੁਕਾਬਲੇ ਕਰਵਾਏ ਗਏ। ਜਿਨਾਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਵਿਦਿਆਰਥੀਆਂ ਨੇ ਇੰਟਰਨੈਟ ਸਬੰਧੀ ਵੱਖ-ਵੱਖ ਵਿਸ਼ਿਆਂ ਤੇ ਆਪਣੀ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਕੰਪਿਊਟਰ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦਾ ਸਰਵ ਪੱਖੇ ਵਿਕਾਸ ਹੋਣਾ ਵੀ ਜਰੂਰੀ ਹੈ। ਉਨਾਂ ਨੇ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਵਰਤੋਂ ਸਮੇਂ ਸੁਰੱਖਿਅਤ ਰਹਿਣ ਦੇ ਸੁਝਾਅ ਦਿੱਤੇ। ਪੋਸਟਰ ਮੁਕਾਬਲਿਆਂ ਦੀ ਜਜਮੈਂਟ ਮੈਡਮ ਪਵਿੱਤਰਜੀਤ ਕੌਰ ਅਤੇ ਮੈਡਮ ਜੋਤੀ ਦੁਆਰਾ ਕੀਤੀ ਗਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਇਨਾਂ ਮੁਕਾਬਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ। ਇਸ ਮੌਕੇ ਕੰਪਿਊਟਰ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ,ਮੈਡਮ ਪਵਿੱਤਰਜੀਤ ਕੌਰ, ਮੈਡਮ ਜੋਤੀ, ਮੈਡਮ ਮਨਦੀਪ ਕੌਰ , ਮੈਡਮ ਹਰਪ੍ਰੀਤ ਕੌਰ ਅਤੇ ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ।