Prime Punjab Times

Latest news
ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ਪੰਜਾਬੀ ਵਿਭਾਗ ਵੱਲੋਂ ‘ਮੁੱਲ ਸਿੱਖਿਆ’ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ

ਪੰਜਾਬੀ ਵਿਭਾਗ ਵੱਲੋਂ ‘ਮੁੱਲ ਸਿੱਖਿਆ’ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ‘ਮੁੱਲ ਸਿੱਖਿਆ’ ਵਿਸ਼ੇ ਨਾਲ ਸੰਬੰਧਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਪੰਜਾਬੀ ਵਿਭਾਗ ਦੇ ਮੈਡਮ ਡਾ. ਸਤਵੰਤ ਕੌਰ ਨੇ ਵਿਦਿਆਰਥੀਆਂ ਨਾਲ ‘ਮੁੱਲ ਸਿੱਖਿਆ’ ਸੰਬੰਧੀ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਮੁੱਲ ਸਿੱਖਿਆ ਵਿਦਿਆਰਥੀਆਂ ਅੰਦਰ ਚਰਿੱਤਰ ਨਿਰਮਾਣ ਅਤੇ ਉਹਨਾਂ ਨੂੰ ਆਪਣੇ ਉਦੇਸ਼ਾਂ ਵਿੱਚ ਮਜ਼ਬੂਤ ਕਰਨ ਵਾਲੀ ਭਾਵਨਾ ਵਿਕਸਿਤ ਕਰਨ ਲਈ ਜ਼ਰੂਰੀ ਹੈ। ਇਹ ਸਿੱਖਿਆ ਵਿਦਿਆਰਥੀਆਂ ਅੰਦਰ ਇਮਾਨਦਾਰੀ, ਆਦਰ ਅਤੇ ਜ਼ਿੰਮੇਵਾਰੀ ਵਰਗੇ ਨੈਤਿਕ ਮੁੱਲਾਂ ਦਾ ਨਿਰਮਾਣ ਕਰਦੀ ਹੈ। ਇਸ ਸਿੱਖਿਆ ਦੁਆਰਾ ਵਿਦਿਆਰਥੀ ਆਲੋਚਨਾਤਮਕ ਸੋਚ ਦੇ ਧਾਰਨੀ ਬਣਦੇ ਹਨ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਲੈਕਚਰਾਂ ਤੋਂ ਪ੍ਰੇਰਨਾ ਲੈ ਕੇ ਚੰਗੇ ਜੀਵਨ ਮੁੱਲਾਂ ਨੂੰ ਗ੍ਰਹਿਣ ਕਰਨ ਲਈ ਪ੍ਰੇਰਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਸਾਰੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।