Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਤਲਵਾੜਾ ਨਗਰ ਕੌਂਸਲ ਚੋਣ 2025 : ਨਾਮਜ਼ਦਗੀ ਤੇ ਵੋਟਿੰਗ ਪ੍ਰੋਗਰਾਮ ਦਾ ਐਲਾਨ

ਤਲਵਾੜਾ ਨਗਰ ਕੌਂਸਲ ਚੋਣ 2025 : ਨਾਮਜ਼ਦਗੀ ਤੇ ਵੋਟਿੰਗ ਪ੍ਰੋਗਰਾਮ ਦਾ ਐਲਾਨ

ਦਸੂਹਾ / ਹੁਸ਼ਿਆਰਪੁਰ, 16 ਫਰਵਰੀ (ਚੌਧਰੀ) 

2 ਮਾਰਚ ਨੂੰ ਪੈਣਗੀਆਂ ਵੋਟਾਂ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ

ਪਾਰਦਰਸ਼ਤਾ ਤੇ ਨਿਰਪੱਖਤਾ ਨਾਲ ਕਰਵਾਈਆਂ ਜਾਣਗੀਆਂ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ

: ਜ਼ਿਲ੍ਹਾ ਵਿਚ ਨਗਰ ਕੌਂਸਲ ਤਲਵਾੜਾ ਦੀਆਂ ਆਮ ਚੋਣਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਤਲਵਾੜਾ ਨਗਰ ਕੌਂਸਲ ਦੀਆਂ ਚੋਣਾਂ 2 ਮਾਰਚ 2025 ਨੂੰ ਕਰਵਾਈਆਂ ਜਾਣਗੀਆਂ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਚੋਣਾਂ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਤਹਿਸੀਲਦਾਰ ਮੁਕੇਰੀਆਂ ਮਨੀਸ਼ ਕੁਮਾਰ ਨੂੰ ਰਿਟਰਨਿੰਗ ਅਫ਼ਸਰ ਅਤੇ ਬੀ.ਡੀ.ਪੀ.ਓ. ਹਾਜੀਪੁਰ ਵਿਕਰਮ ਸਿੰਘ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 1 ਜਨਵਰੀ 2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੀ ਲੋੜੀਂਦੀ ਚੋਣ ਸਮੱਗਰੀ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਚੋਣਾਂ ਸਬੰਧੀ ਜ਼ਰੂਰੀ ਜਾਣਕਾਰੀ ਸਾਂਝਾ ਕਰਦਿਆਂ ਦੱਸਿਆ ਕਿ ਚੋਣ ਪ੍ਰਕਿਰਿਆ 17 ਫਰਵਰੀ 2025 ਤੋਂ ਸ਼ੁਰੂ ਹੋ ਕੇ 3 ਮਾਰਚ 2025 ਤੱਕ ਪੂਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 17 ਫਰਵਰੀ 2025 ਸਵੇਰੇ 11:00 ਵਜੇ ਤੋਂ ਦੁਪਹਿਰ 3:00 ਤੱਕ  ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਸਕਦੇ ਹਨ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 20 ਫਰਵਰੀ 2025 ਦੁਪਹਿਰ 3:00 ਵਜੇ ਤੱਕ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 21 ਫਰਵਰੀ 2025 ਨੂੰ ਹੋਵੇਗੀ। ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 22 ਫਰਵਰੀ 2025 ਦੁਪਹਿਰ 3:00 ਵਜੇ ਤੱਕ ਹੈ। ਵੋਟਾਂ 2 ਮਾਰਚ 2025 ਨੂੰ ਸਵੇਰੇ 7:00 ਵਜੇ ਤੋਂ ਸ਼ਾਮ 4:00 ਪੈਣਗੀਆਂ। ਵੋਟਾਂ ਦੀ ਗਿਣਤੀ 2 ਮਾਰਚ 2025 ਨੂੰ ਵੋਟਾਂ ਖ਼ਤਮ ਹੋਣ ਦੇ ਤੁਰੰਤ ਬਾਅਦ ਉਸੇ ਦਿਨ ਹੋਵੇਗੀ। ਉਨ੍ਹਾਂ ਦੱਸਿਆ ਕਿ ਤਲਵਾੜਾ ਨਗਰ ਕੌਂਸਲ ਖੇਤਰ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਦੀ ਸਮਾਪਤੀ ਤੱਕ ਲਾਗੂ ਰਹੇਗਾ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਸਮੂਹ ਵੋਟਰਾਂ ਨੂੰ ਲੋਕਤੰਤਰ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਵੋਟ ਦਾ ਇਸਤੇਮਾਲ ਕਰੋ ਅਤੇ ਲੋਕਤੰਤਰ ਨੂੰ ਮਜ਼ਬੂਤ ਕਰੋ। ਨਿਰਪੱਖ, ਆਜ਼ਾਦ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।