Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing “ਰੋਲ ਆਫ਼ ਵੈਲਿਊ ਐਜੂਕੇਸ਼ਨ” ਤੇ ਵਿਸ਼ੇਸ਼ ਲੈਕਚਰ ਕਰਵਾਇਆ

“ਰੋਲ ਆਫ਼ ਵੈਲਿਊ ਐਜੂਕੇਸ਼ਨ” ਤੇ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਸ੍ਰੀ ਅੰਮ੍ਰਿਤਸਰਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ(ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ ਵਲੋਂ“ਰੋਲ ਆਫ਼ ਵੈਲਿਊ ਐਜੂਕੇਸ਼ਨ” ਵਿਸ਼ੇ ਉੱਪਰ ਵਿਸ਼ੇਸ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੋਲੀਟੀਕਲ ਸਾਇੰਸ ਵਿਭਾਗ ਦੇ ਅਧਿਆਪਕ ਸ਼੍ਰੀ ਜਗਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਜੀਵਨ ਦੇ ਵਿਚ ਕਦਰਾਂ-ਕੀਮਤਾਂ ਦੀ ਮਹਤੱਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਇਨਸਾਨ ਆਪਣੇ ਜਨਮ ਦੇ ਸਮੇਂ ਤੋਂ ਹੀ ਪਰਿਵਾਰ ਤੋਂ ਕਦਰਾਂ-ਕੀਮਤਾਂ ਬਾਰੇ ਜਾਣਨਾ ਸ਼ੁਰੂ ਕਰਦਾ ਹੈ। ਸਾਨੂੰ ਇਮਾਨਦਾਰੀ , ਅਨੁਸ਼ਾਸਨ, ਜਿੰਮੇਵਾਰੀ ਨਿਯਮਾਂ ਦੀ ਪਾਲਣਾ, ਕਰਤੱਵ ਪਾਲਣ ਆਦਿ ਬਹੁਤ ਸਾਰੀਆਂ ਕਦਰਾਂ ਕੀਮਤਾਂ ਬਾਰੇ ਪਤਾ ਲਗਦਾ ਹੈ ਅਤੇ ਇਹਨਾਂ ਕਦਰਾਂ ਕੀਮਤਾਂ ਦਾ ਵਿਅਕਤੀ ਦੇ ਜੀਵਨ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਹੁੰਦਾ ਹੈ। ਪੜ੍ਹਾਈ ਦੇ ਨਾਲ ਨਾਲ ਚੰਗੀਆਂ ਕਦਰਾਂ ਕੀਮਤਾਂ ਦਾ ਗਿਆਨ ਹੋਣਾ ਵੀ ਮਨੁੱਖੀ ਜੀਵਨ ਲਈ ਬਹੁਤ ਜ਼ਰੂਰੀ ਹੈ। ਇਸ ਮੌਕੇ ਪੋਲੀਟੀਕਲ ਵਿਭਾਗ ਦੇ ਸਾਰੇ ਅਧਿਆਪਕ ਸਹਿਬਾਨ ਤੇ ਵਿਦਿਆਰਥੀ ਹਾਜ਼ਰ ਸਨ।