Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT

ਪੰਥ ਦੀ ਬੇਹਤਰੀ ਲਈ ਹਾਲੇ ਵੀ ਸ. ਹਰਜਿੰਦਰ ਸਿੰਘ ਧਾਮੀ ਵਰਗੇ ਨਿਡਰ ਸਿਪਾਹੀ ਦੀ ਹੈ ਜਰੂਰਤ : ਇੰਦਰਜੀਤ ਸਿੰਘ ਕੰਗ

ਹੁਸ਼ਿਆਰਪੁਰ (ਯੋਗੇਸ਼ ਗੁਪਤਾ) 

: ਸ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਦਿਨੀਂ ਐਸ ਜੀ ਪੀ ਸੀ ਦੇ ਪ੍ਰਧਾਨ ਤੋਂ ਆਪਣਾ ਅਸਤੀਫਾ ਦੇ ਦਿੱਤਾ ਸੀ। ਹਾਲੇ ਸ ਹਰਜਿੰਦਰ ਸਿੰਘ ਧਾਮੀ ਵਰਗੇ ਸਿਪਾਹੀ ਦੀ ਪੰਥ ਨੂੰ ਬਹੁਤ ਜਰੂਰਤ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ .ਹੁਸ਼ਿਆਰਪੁਰ ਤੋਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੰਗ ਨੇ ਇਥੇ ਜਾਰੀ ਇਕ ਬਿਆਨ ਵਿੱਚ ਕੀਤਾ।

ਉਨ੍ਹਾਂ ਕਿਹਾ ਕਿ ਸ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਸਾਹਿਬ ਨੂੰ ਪੂਰੀ ਤਰਾਂ ਸਮਰਪਿਤ ਹੁੰਦੇ ਹੋਏ ਪੰਥ ਦੀ ਸੇਵਾ ਕਰਦਿਆਂ ਬਹੁਤ ਵੱਡੇ-ਵੱਡੇ ਕੰਮ ਕੀਤੇ ਜਿਨਾਂ ਸਦਕਾ ਉਨ੍ਹਾਂ ਨੂੰ ਪੰਥ ਨੇ ਚੌਥੀ ਵਾਰ ਐਸ ਜੀ ਪੀ ਸੀ ਦਾ ਪ੍ਰਧਾਨ ਬਣਾਇਆ ਸੀ। ਉਨ੍ਹਾਂ ਕਿਹਾ ਕਿ ਐਡਵੋਕੇਟ ਸ ਧਾਮੀ ਇੱਕ ਨਿਡਰ ਤੇ ਨੇਕ ਦਿਲ ਇਨਸਾਨ ਹਨ।ਉਨ੍ਹਾਂ ਗੁਰੂ ਦੀ ਮਰਿਯਾਦਾ ਵਿੱਚ ਰਹਿ ਕੇ ਪੰਥ ਲਈ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਸ ਧਾਮੀ ਪੰਥ ਦੀ ਬੇਹਤਰੀ ਲਈ ਹਮੇਸ਼ਾ ਤਤਪਰ ਰਹਿੰਦੇ ਹਨ ਤੇ ਪੰਥ ਦੀ ਹੋਰ ਬੇਹਤਰ ਲਈ ਹਾਲੇ ਵੀ ਉਨ੍ਹਾਂ ਦੀ ਸੇਵਾਵਾਂ ਦੀ ਜਰੂਰਤ ਹੈ।