Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing IAS ਅਧਿਕਾਰੀ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

IAS ਅਧਿਕਾਰੀ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ, 25 ਫਰਵਰੀ(ਪ੍ਰਾਈਮ ਪੰਜਾਬ ਟਾਈਮਜ਼) 

ਨਸ਼ਿਆਂ ਵਿਰੁੱਧ ਮੁਹਿੰਮ ਹੋਵੇਗੀ ਹੋਰ ਤੇਜ਼, ਅਨੁਸ਼ਾਸਨਹੀਨਤਾ ਤੇ ਭ੍ਰਿਸ਼ਟਾਚਾਰ ਨਹੀਂ ਹੋਵੇਗਾ ਬਰਦਾਸ਼ਤ, ਵਿਕਾਸ ਕਾਰਜਾਂ ਦੀ ਗਤੀ ਨੂੰ ਵੀ ਮਿਲੇਗੀ ਤੇਜ਼ੀ

: ਪੰਜਾਬ ਕਾਡਰ ਦੇ 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ, ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ, ਨਾਗਰਿਕ ਸੇਵਾਵਾਂ ਨੂੰ ਹੋਰ ਵੀ ਬਿਹਤਰ ਅਤੇ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਨੂੰ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਸੀਨੀਅਰ ਅਧਿਕਾਰੀਆਂ ਵਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਐਸ.ਐਸ.ਪੀ., ਵਧੀਕ ਡਿਪਟੀ ਕਮਿਸ਼ਨਰ, ਐਸ.ਡੀ.ਐਮਜ਼ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਅਹਿਮ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਲੋੜੀਂਦੀਆਂ ਸੇਵਾਵਾਂ ਹਰ ਹਾਲ ਮਿੱਥੇ ਸਮੇਂ ਵਿਚ ਮੁਹੱਈਆ ਕਰਵਾਈਆਂ ਜਾਣ ਅਤੇ ਲੋਕਾਂ ਨਾਲ ਜੁੜੇ ਹੋਏ ਮਾਮਲਿਆਂ ਨੂੰ ਪੂਰੀ ਤਰਜ਼ੀਹ ਦਿੱਤੀ ਜਾਵੇ।

        ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਦੀ ਕਾਰਗੁਜ਼ਾਰੀ ਦੀ ਸਮੇਂ-ਸਮੇਂ ਸਿਰ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਹੋ ਸਕੇ। ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਨਤਾ ਅਤੇ ਭ੍ਰਿਸ਼ਟ ਸਰਗਰਮੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਆਸ਼ਿਕਾ ਜੈਨ ਇਸ ਤੋਂ ਪਹਿਲਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਸਨ। ਆਸ਼ਿਕਾ ਜੈਨ 2018 ਵਿਚ ਨਗਰ ਨਿਗਮ ਜਲੰਧਰ ਦੇ ਜੁਆਇੰਟ ਕਮਿਸ਼ਨਰ, 2019 ਵਿਚ ਐਸ.ਏ.ਐਸ. ਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ, 2021 ਵਿਚ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ, 2022 ਵਿਚ ਜਲੰਧਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਦੇ ਅਹੁਦੇ ’ਤੇ ਸੇਵਾਵਾਂ ਦੇ ਚੁੱਕੇ ਹਨ।

ਕੈਪਸ਼ਨ: 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਹੁਸ਼ਿਆਰਪੁਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਦੇ ਹੋਏ।

ਹੁਸ਼ਿਆਰਪੁਰ ਵਿਖੇ ਪਹੁੰਚਣ ’ਤੇ ਗਾਰਡ ਆਫ਼ ਆਨਰ ਤੋਂ ਸਲਾਮੀ ਲੈਂਦੇ ਹੋਏ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ।