Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੰਜਾਬ ਸਰਕਾਰ ਗੈਰਕਾਨੂੰਨੀ ਖਣਨ ‘ਤੇ ਅਪਣਾ ਰਹੀ ਹੈ ਸਖ਼ਤ ਰੁਖ਼ : ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਗੈਰਕਾਨੂੰਨੀ ਖਣਨ ‘ਤੇ ਅਪਣਾ ਰਹੀ ਹੈ ਸਖ਼ਤ ਰੁਖ਼ : ਬਰਿੰਦਰ ਕੁਮਾਰ ਗੋਇਲ

ਤਲਵਾੜਾ / ਹੁਸ਼ਿਆਰਪੁਰ, 26 ਫ਼ਰਵਰੀ (ਚੌਧਰੀ) 
ਖਣਨ ਅਤੇ ਭੂਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਨੇ ਕੀਤਾ ਪੌਂਗ ਡੈਮ ਅਤੇ ਸ਼ਾਹ ਨਹਿਰ ਬੈਰਾਜ ਦਾ ਦੌਰਾ
: ਪੰਜਾਬ ਸਰਕਾਰ ਦੇ ਖਣਨ ਅਤੇ ਭੂਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੌਂਗ ਡੈਮ ਅਤੇ ਸ਼ਾਹ ਨਹਿਰ ਬੈਰਾਜ ਦਾ ਦੌਰਾ ਕੀਤਾ। ਸ਼ਾਹ ਨਹਿਰ ਬੈਰਾਜ ਪਹੁੰਚਣ ‘ਤੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਨਾਲ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵੀ ਮੌਜੂਦ ਸਨ।
ਦੌਰੇ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਖਣਨ ਅਤੇ ਭੂਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਉਨ੍ਹਾਂ ਨੇ ਵਿਭਾਗੀ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਲੋਕਹਿਤ ਵਿੱਚ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਰਾਵੀ-ਬਿਆਸ ਟ੍ਰਿਬਿਊਨਲ ਵੱਲੋਂ ਪੌਂਗ ਡੈਮ ਅਤੇ ਸ਼ਾਹ ਨਹਿਰ ਬੈਰਾਜ ਦਾ ਦੌਰਾ ਕੀਤਾ ਗਿਆ ਸੀ। ਉਸੇ ਸੰਬੰਧ ਵਿੱਚ ਉਨ੍ਹਾਂ ਅੱਜ ਖੁਦ ਮੌਕੇ ‘ਤੇ ਪਹੁੰਚ ਕੇ ਵਿਭਾਗੀ ਕੰਮਕਾਜ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਾਈਨਿੰਗ ਦੇ ਢੁਕਵੇਂ ਪ੍ਰਬੰਧਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਵਿਭਾਗ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਪਾਰਦਰਸ਼ਤਾ ਨੂੰ ਪ੍ਰੋਤਸਾਹਨ ਦੇ ਰਿਹਾ ਹੈ। ਪਹਿਲਾਂ ਮੈਨੁਅਲ ਸਿਸਟਮ ਸੀ, ਜਿਸਨੂੰ ਹੁਣ ਆਨਲਾਈਨ ਕਰ ਦਿੱਤਾ ਗਿਆ ਹੈ ਅਤੇ ਹਰ ਮਹੱਤਵਪੂਰਨ ਥਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਤਾਂ ਜੋ ਕਿਸੇ ਵੀ ਬੇਨਿਯਮੀਆਂ ‘ਤੇ ਨਜ਼ਰ ਰੱਖੀ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਗੈਰਕਾਨੂੰਨੀ ਖਣਨ ‘ਤੇ ਸਖ਼ਤੀ ਨਾਲ ਕਾਰਵਾਈ ਕਰਦੇ ਹੋਏ ਸਰਕਾਰ ਨੇ 60 ਕਰੋੜ ਰੁਪਏ ਦੇ ਜੁਰਮਾਨੇ ਲਾਏ ਹਨ ਅਤੇ ਕਈ ਐਫਆਈਆਰ ਵੀ ਦਰਜ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੀ ਲਾਪਰਵਾਹੀ ਸਾਹਮਣੇ ਆਉਂਦੀ ਹੈ, ਉਥੇ ਤੁਰੰਤ ਸਖ਼ਤ ਕਦਮ ਚੁੱਕੇ ਜਾਂਦੇ ਹਨ।
ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ 2022 ਵਿੱਚ ਸਰਕਾਰ ਬਣਨ ਤੋਂ ਬਾਅਦ, ਪਾਰਦਰਸ਼ਤਾ ਅਤੇ ਸੁਸ਼ਾਸਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਜੋ ਸੁਧਾਰ ਕੀਤੇ ਹਨ, ਉਹ ਪਿਛਲੀਆਂ ਸਰਕਾਰਾਂ ਦੌਰਾਨ ਕਦੇ ਸੰਭਵ ਨਹੀਂ ਹੋਏ ਸਨ। ਸਰਕਾਰੀ ਨੀਤੀਆਂ ਦਾ ਮੁੱਖ ਉਦੇਸ਼ ਜਨਤਾ ਦੀ ਸਹੂਲਤ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਹੈ।
ਇਸ ਮੌਕੇ ‘ਤੇ ਐਸ.ਈ. ਸ਼ਾਹ ਨਹਿਰ ਵਿਜੈ ਗਿੱਲ, ਐਕਸੀਅਨ ਦਿਨੇਸ਼ ਕੁਮਾਰ ਵੀ ਮੌਜੂਦ ਸਨ।