Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬਿਨਾ ਐਨ.ਓ.ਸੀ.ਤੋਂ ਹੋਵੇਗੀ ਰਜਿਸਟਰੀ,ਪੰਜਾਬ ਸਰਕਾਰ ਨੇ 31 ਅਗਸਤ ਤੱਕ ਵਧਾਇਆ ਸਮਾਂ

ਬਿਨਾ ਐਨ.ਓ.ਸੀ.ਤੋਂ ਹੋਵੇਗੀ ਰਜਿਸਟਰੀ,ਪੰਜਾਬ ਸਰਕਾਰ ਨੇ 31 ਅਗਸਤ ਤੱਕ ਵਧਾਇਆ ਸਮਾਂ

ਹੁਸ਼ਿਆਰਪੁਰ 28 ਫਰਵਰੀ (ਪ੍ਰਾਈਮ ਪੰਜਾਬ ਟਾਈਮਜ਼) 

ਸਬੰਧਤ ਅਧਿਕਾਰੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਲਾਗੂ ਕਰਨ ਦੇ ਨਿਰਦੇਸ਼

 : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਨਾ ਐਨ.ਓ.ਸੀ. ਤੋਂ ਰਜਿਸਟਰੀਆਂ ਕਰਨ ਦੀ 28 ਫਰਵਰੀ 2025 ਤੱਕ ਦੀ ਮਿਆਦ ਨੂੰ ਵਧਾ ਕੇ 31 ਅਗਸਤ 2025 ਕਰ ਦਿੱਤਾ ਹੈ ਜਿਸ ਨਾਲ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਬਿਨਾ ਐਨ.ਓ.ਸੀ. ਤੋਂ ਹੋਵੇਗੀ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਬਿਨਾ ਐਨ.ਓ.ਸੀ. ਤੋਂ ਰਜਿਸਟਰੀਆਂ ਕਰਨ ਦੀ ਮਿਆਦ ਨੂੰ 1 ਮਾਰਚ ਤੋਂ 31 ਅਗਸਤ 2025 ਤੱਕ ਵਧਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਣ ਅਧਿਕਾਰਤ ਕਲੋਨੀਆਂ ਵਿਚ ਉਹ ਪਲਾਟ ਜਿਨ੍ਹਾਂ ਦੀ ਖਰੀਦ ਬਾਰੇ ਬਿਨੈਕਾਰਾਂ ਵਲੋਂ 31 ਜੁਲਾਈ 2024 ਤੋਂ ਪਹਿਲਾਂ ਅਸ਼ਟਾਮ ਰਾਹੀਂ ਐਗਰੀਮੈਂਟ ਆਦਿ ਕੀਤਾ ਗਿਆ ਹੈ ਤਾਂ ਬਿਨੇਕਾਰ 31 ਅਗਸਤ ਤੋਂ ਪਹਿਲਾਂ ਬਿਨਾ ਐਨ.ਓ.ਸੀ. ਤੋਂ ਰਜਿਸਟਰੀ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਵਿਚ ਮਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਕਿ ਹਦਾਇਤਾਂ ਦੀ ਇਨਬਿਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਵਧੀ ਮਿਆਦ ਦਾ ਲਾਭ ਮਿਲ ਸਕੇ।

ਕੈਪਸ਼ਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਬਿਨਾ ਐਨ.ਓ.ਸੀ. ਤੋਂ ਰਜਿਸਟਰੀਆਂ ਬਾਰੇ ਜਾਣਕਾਰੀ ਦਿੰਦੇ ਹੋਏ।