Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

ਜਹਾਨਖੇਲਾ, ਹੁਸ਼ਿਆਰਪੁਰ 2 ਮਾਰਚ (ਪ੍ਰਾਈਮ ਪੰਜਾਬ ਟਾਈਮਜ਼) 
* ਪੁਲਿਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ
: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ।
ਮੁੱਖ ਮੰਤਰੀ ਨੇ ਇੱਥੇ ਪਾਸਿੰਗ ਆਊਟ ਪਰੇਡ ਦੌਰਾਨ ਸ਼ਹੀਦ ਏ.ਐਸ.ਆਈ. (ਐਲ.ਆਰ.) ਬਲਵਿੰਦਰ ਸਿੰਘ, ਏ.ਐਸ.ਆਈ. (ਐਲ.ਆਰ.) ਨਸੀਬ ਚੰਦ, ਏ.ਐਸ.ਆਈ. (ਐਲ.ਆਰ.) ਅਨਿਲ ਕੁਮਾਰ, ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀ ਇੰਦਰਜੀਤ ਸਿੰਘ ਦੇ ਪਰਿਵਾਰ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਲਈ ਇਨ੍ਹਾਂ ਸੂਰਬੀਰ ਯੋਧਿਆਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਸੇਵਾ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰਾਂ ਦੇ ਅਥਾਹ ਯੋਗਦਾਨ ਦੇ ਸਤਿਕਾਰ ਵਜੋਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬੇ ਦੀ ਇਹ ਪਹਿਲ ਇੱਕ ਪਾਸੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਹੋਣਗੇ।