Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਅਗਾਮੀ ਬਜਟ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਲਈ ਲੋੜੀਂਦੇ ਬਜਟ ਦਾ ਪ੍ਰਬੰਧ ਕਰੇ ਸਰਕਾਰ – ਪ੍ਰਿੰਸ ਗੜਦੀਵਾਲਾ, ਗੁਰਮੁੱਖ ਸਿੰਘ ਬਲਾਲਾ

ਅਗਾਮੀ ਬਜਟ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਲਈ ਲੋੜੀਂਦੇ ਬਜਟ ਦਾ ਪ੍ਰਬੰਧ ਕਰੇ ਸਰਕਾਰ – ਪ੍ਰਿੰਸ ਗੜਦੀਵਾਲਾ, ਗੁਰਮੁੱਖ ਸਿੰਘ ਬਲਾਲਾ

ਗੜ੍ਹਦੀਵਾਲਾ (ਪ੍ਰਾਈਮ ਪੰਜਾਬ ਟਾਈਮਜ਼) 

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਜ਼ਿਲ੍ਹਾ ਵਾਈਜ ਪ੍ਰਧਾਨ ਪ੍ਰਿੰਸ ਗੜਦੀਵਾਲਾ ਅਤੇ ਜ਼ਿਲ੍ਹਾ ਆਗੂ ਗੁਰਮੁੱਖ ਸਿੰਘ ਬਲਾਲਾ, ਜਗਵਿੰਦਰ ਸਿੰਘ, ਸਚਿਨ ਕੁਮਾਰ, ਗੁਰਪ੍ਰੀਤ ਸਿੰਘ, ਨੇ ਅਹਿਮ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਰਚ ਮਹੀਨੇ ਪੰਜਾਬ ਸਰਕਾਰ ਆਪਣੇ ਆਗਾਮੀ ਬਜਟ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦੇ ਲਈ ਲੋੜੀਂਦੇ ਬਜਟ ਦਾ ਪ੍ਰਬੰਧ ਕਰੇ I

ਉਹਨਾਂ ਕਿਹਾ ਕਿ 18 ਨਵੰਬਰ 2022 ਨੂੰ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਨੂੰ ਲੈ ਕੇ ਇੱਕ ਅੱਧਾ-ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਅਤੇ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕਿਹਾ ਸੀ ਕਿ ਅਸੀਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ I ਪਰ ਲਗਭਗ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਇਹ ਵਾਅਦਾ ਵਫਾ ਨਹੀਂ ਹੋ ਸਕਿਆ ਹੈ । ਉਹਨਾਂ ਦੱਸਿਆ ਕਿ ਐਨ.ਪੀ.ਐਸ ਅਧੀਨ ਰਿਟਾਇਰ ਹੋ ਰਹੇ ਮੁਲਾਜ਼ਮਾਂ ਨੂੰ 2-3 ਹਜਾਰ ਰੁਪਏ ਦੀ ਨਿਗੁਣੀ ਜਿਹੀ ਪੈਨਸ਼ਨ ਮਿਲ ਰਹੀ ਹੈ ਜਿਸ ਨਾਲ ਉਨਾਂ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਰਿਹਾ ਹੈ I

ਉਨ੍ਹਾਂ ਕਿਹਾ ਕਿ ਪੰਜਾਬ ਦੇ ਲਗਭਗ 2 ਲੱਖ ਮੁਲਾਜ਼ਮਾਂ ਨੂੰ ਆਗਾਮੀ ਬਜਟ ਤੋਂ ਬਹੁਤ ਆਸਾਂ ਹਨ ਅਤੇ ਪੰਜਾਬ ਸਰਕਾਰ ਨੂੰ ਦਿੱਲੀ ਤੋਂ ਸਬਕ ਲੈਂਦਿਆਂ ਹੋਇਆਂ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕਰ ਦੇਣੀ ਚਾਹੀਦੀ ਹੈ ਨਹੀਂ ਤਾਂ ਉਨ੍ਹਾਂ ਨੂੰ ਦਿੱਲੀ ਵਰਗੇ ਨਤੀਜੇ ਪੰਜਾਬ ‘ਚ ਵੀ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ I ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਹੁਣ ਸਿਰਫ ਇੱਕ ਸੂਬਾ ਹੀ ਬਚਿਆ ਹੈ ਅਤੇ ਇਸ ਸੂਬੇ ਨੂੰ ਬਚਾਉਣ ਲਈ ਉਨ੍ਹਾ ਨੂੰ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ I ਉਨਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਜਲਦ ਬਹਾਲ ਨਾ ਕੀਤੀ ਗਈ ਤਾਂ ਇਹ ਇੱਕ ਮਾਤਰ ਸੂਬਾ ਵੀ ਉਹਨਾਂ ਦੇ ਹੱਥੋਂ ਖੁਸ ਜਾਵੇਗਾ I

ਉਹਨਾਂ ਕਿਹਾ ਕਿ ਮੁਲਾਜ਼ਮ ਕਿਸੇ ਵੀ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਹਨ ਕਿਉਂਕਿ ਮੁਲਾਜ਼ਮ ਹੀ ਸਰਕਾਰ ਬਣਾਉਂਦੇ ਅਤੇ ਮੁਲਾਜ਼ਮ ਹੀ ਸਰਕਾਰਾਂ ਨੂੰ ਡਿਗਾਉਂਦੇ ਹਨ ਜਿਸ ਦੀ ਸਪਸ਼ਟ ਉਦਾਹਰਣ ਗੁਆਂਢੀ ਸੂਬਾ ਹਿਮਾਚਲ ਹੈ I ਜਿਸ ਤਰ੍ਹਾਂ ਹਿਮਾਚਲ ਦੇ ਮੁਲਾਜ਼ਮਾਂ ਨੇ ਜੈਰਾਮ ਠਾਕੁਰ ਨੂੰ ਚੱਲਦਾ ਕੀਤਾ ਸੀ ਇਸੇ ਤਰ੍ਹਾਂ ਪੰਜਾਬ ਵਿੱਚ ਐਨ.ਪੀ.ਐਸ ਪੀੜਤ ਮੁਲਾਜ਼ਮ ਵੀ ਮਾਨ ਸਰਕਾਰ ਨੂੰ ਚਲਦਾ ਕਰ ਦੇਣਗੇ ਜੇਕਰ ਉਨ੍ਹਾਂ ਸਾਡੀਆਂ ਮੰਗਾਂ ਵੱਲ ਗੌਰ ਨਾ ਫਰਮਾਇਆ I

ਇਸ ਮੌਕੇ ਉਹਨਾਂ ਨਾਲਮੋਹਨ ਲਾਲ ,ਸੰਜੀਵ ਕੁਮਾਰ, ਜਸਵੀਰ ਸਿੰਘ ,ਗੁਰਭਜਨ ਸਿੰਘ ,ਮਨਦੀਪ ਕੌਰ ,ਸੁਖਪ੍ਰੀਤ ਕੌਰ ,ਸ਼ਕੁੰਤਲਾ ਦੇਵੀ, ਪਰਮਜੀਤ ਕੌਰ ,ਰਣਜੀਤ ਕੌਰ, ਰਬੇਕਾ, ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਮਲਕੀਤ ਸਿੰਘ ,ਚਰਨਜੀਤ ਸਿੰਘ ,ਸਰਤਾਜ ਸਿੰਘ, ਰਮਨਦੀਪ ਕੁਮਾਰ, ਬਚਿੱਤਰ ਸਿੰਘ ,ਦੀਪਕ ਕੋਡਲ ,ਭੁਪਿੰਦਰ ਸਿੰਘ ,ਨਵਤੇਜ ਸਿੰਘ ,ਸਚਿਨ ਕੁਮਾਰ ,ਮਨੋਜ ਕੁਮਾਰ ਸ਼ਰਮਾ, ਲਖਬੀਰ ਸਿੰਘ ,ਨਵਜੋਤ ਸਿੰਘ ,ਬਹਾਦਰ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ,ਜਸਵਿੰਦਰ ਸਿੰਘ,ਆਦਿ ਸਾਥੀ ਹਾਜਰ ਸਨ ।

error: copy content is like crime its probhihated