Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂਆਂ ਦਾ ਇੱਕ ਵਫ਼ਦ ਐਸਐਸਪੀ ਬਟਾਲਾ ਨੂੰ ਮਿਲਿਆ

ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂਆਂ ਦਾ ਇੱਕ ਵਫ਼ਦ ਐਸਐਸਪੀ ਬਟਾਲਾ ਨੂੰ ਮਿਲਿਆ

ਬਟਾਲਾ, 4 ਮਾਰਚ (ਅਵਿਨਾਸ਼ ਸ਼ਰਮਾ)

ਪੁਲਿਸ ਪ੍ਰਸ਼ਾਸਨ ਰਾਜਾ ਵਾਲੀਆ ਅਤੇ ਉਸਦੇ ਭਰਾ ‘ਤੇ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਜਲਦੀ ਗ੍ਰਿਫ਼ਤਾਰ ਕਰੇ: ਆਨੰਦ ਸਰੂਪ

: ਅੱਜ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂਆਂ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ਆਨੰਦ ਸਰੂਪ ਅਤੇ ਤੀਰਥ ਰਾਮ ਸੰਨੀ ਦੀ ਅਗਵਾਈ ਵਿੱਚ ਐਸਐਸਪੀ ਬਟਾਲਾ ਸੁਹੈਲ ਕਾਸਿਮ ਮੀਰ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਆਨੰਦ ਸਰੂਪ ਅਤੇ ਤੀਰਥ ਰਾਮ ਸੰਨੀ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਕੁਝ ਦਿਨ ਪਹਿਲਾਂ ਕੁਝ ਲੋਕਾਂ ਨੇ ਸ਼ਿਵ ਸੈਨਾ ਹਿੰਦੁਸਤਾਨ ਦੇ ਸੰਗਠਨ ਮੰਤਰੀ ਰਾਜਾ ਵਾਲੀਆ ਅਤੇ ਉਨ੍ਹਾਂ ਦੇ ਭਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸਿਟੀ ਪੁਲਿਸ ਸਟੇਸ਼ਨ ਵੱਲੋਂ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਵੀ ਕੀਤਾ ਗਿਆ ਸੀ ਪਰ ਹੁਣ ਤੱਕ ਪੁਲਿਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ।

ਉਨ੍ਹਾਂ ਕਿਹਾ ਕਿ ਅੱਜ ਸ਼ਿਵ ਸੈਨਿਕਾਂ ਵੱਲੋਂ ਐਸਐਸਪੀ ਬਟਾਲਾ ਸੁਹੈਲ ਕਾਸਿਮ ਮੀਰ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੇ ਉਨ੍ਹਾਂ ਤੋਂ ਮੰਗ ਕੀਤੀ ਕਿ ਪੁਲਿਸ ਰਾਜਾ ਵਾਲੀਆ ਅਤੇ ਉਨ੍ਹਾਂ ਦੇ ਭਰਾ ‘ਤੇ ਕਾਤਲਾਨਾ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਐਸਐਸਪੀ ਬਟਾਲਾ ਨੇ ਭਰੋਸਾ ਦਿੱਤਾ ਹੈ ਕਿ ਉਕਤ ਵਿਅਕਤੀਆਂ ਨੂੰ ਪੁਲਿਸ ਜਲਦੀ ਹੀ ਗ੍ਰਿਫ਼ਤਾਰ ਕਰ ਲਵੇਗੀ। ਸ਼ਿਵ ਸੈਨਾ ਆਗੂਆਂ ਨੇ ਕਿਹਾ ਕਿ ਜੇਕਰ ਪੁਲਿਸ ਨੇ ਹਮਲਾਵਰਾਂ ਨੂੰ ਜਲਦੀ ਗ੍ਰਿਫ਼ਤਾਰ ਨਹੀਂ ਕੀਤਾ ਤਾਂ ਸ਼ਿਵ ਸੇਵਾ ਹਿੰਦੁਸਤਾਨ ਪੁਲਿਸ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ ਸ਼ੁਰੂ ਕਰੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਬੱਗੀ ਭੱਟੀ, ਹਰਸ਼ ਮਲਹੋਤਰਾ, ਆਸ਼ੀਸ਼ ਅਰੋੜਾ, ਦਵਿਸ਼ ਮਲਹੋਤਰਾ, ਐਮ.ਪੀ. ਹੰਸ, ਸੰਨੀ ਬਾਜਵਾ, ਸਿਕੰਦਰ, ਸੋਨੂੰ ਮਾਨ, ਵਿਜੇ ਕੁਮਾਰ, ਰਾਜਨ, ਗੋਲਡੀ, ਕਾਲੂ, ਰਾਜੂ, ਹਿਮਾਂਸ਼ੂ ਮਲਹੋਤਰਾ, ਰਾਹੁਲ, ਪ੍ਰਿੰਸ, ਲੱਕੀ, ਸੰਨੀ ਸ਼ਰਮਾ, ਆਦਿ ਮੌਜੂਦ ਸਨ।