Prime Punjab Times

Latest news
ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ
ADVERTISEMENT
You are currently viewing ਗੈਰ ਜਿੰਮੇਵਾਰ ਪੰਜਾਬ ਸਰਕਾਰ ਵੱਲੋਂ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੂੰ ਕੀਤਾ ਗਿਆ ਨਜ਼ਰਬੰਦ – ਸਮਰਾ

ਗੈਰ ਜਿੰਮੇਵਾਰ ਪੰਜਾਬ ਸਰਕਾਰ ਵੱਲੋਂ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੂੰ ਕੀਤਾ ਗਿਆ ਨਜ਼ਰਬੰਦ – ਸਮਰਾ

ਗੜ੍ਹਦੀਵਾਲਾ (ਚੌਧਰੀ) 

: ਪੰਜਾਬ ਦੇ ਹਾਲਾਤ ਦਿਨੋ ਦਿਨ ਖਰਾਬ ਹੁੰਦੇ ਜਾ ਰਹੇ ਹਨ ਲੋਕਾਂ ਨੂੰ ਆਪਣੇ ਨਿੱਜੀ ਹੱਕਾਂ ਦੀ ਰਾਖੀ ਲਈ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ ਪਰ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਨੂੰ ਆਪਣੀ ਸੱਤਾ ਦੇ ਰੋਹ ਵਿੱਚ ਕੁਚਲਿਆ ਜਾ ਰਿਹਾ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਰਕਲ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ ਵੱਲੋਂ ਪ੍ਰੈਸ ਨਾਲ ਸਾਂਝਾ ਕੀਤਾ ਗਿਆ ਉਹਨਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ 5 ਮਾਰਚ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਜਾਣ ਵਾਲੇ ਧਰਨੇ ਨੂੰ ਅਸਫਲ ਕਰਨ ਲਈ ਪੰਜਾਬ ਸਰਕਾਰ ਉਹ ਹੱਥ ਕੰਡੇ ਆਪਣਾ ਆ ਰਹੀ ਹੈ ਜੋ ਅੱਜ ਤੱਕ ਕੋਈ ਵੀ ਸਰਕਾਰ ਨਹੀਂ ਕਰ ਸਕੀ ਉਹਨਾਂ ਵੱਲੋਂ ਕਿਸਾਨ ਆਗੂਆਂ ਨੂੰ ਨਜ਼ਰਬੰਦ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਅੱਗੇ ਉਹਨਾਂ ਦੱਸਿਆ ਕਿ ਜਿਥੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੂੰ ਪਿਛਲੇ ਦੋ ਦਿਨਾਂ ਤੋਂ ਬਿਨਾਂ ਕਾਰਨ ਨਜ਼ਰਬੰਦ ਕਰ ਲਿਆ ਗਿਆ ਹੈ ਤਾਂ ਕਿ ਆਪਣੇ ਮੋਰਚੇ ਵਿੱਚ ਨਾ ਪਹੁੰਚ ਸਕਣ। ਉਸ ਦੇ ਨਾਲ ਨਾਲ ਹੀ ਸੈਕਟਰੀ ਸਤਪਾਲ ਸਿੰਘ ਮਿਰਜ਼ਾਪੁਰ ਅਤੇ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ ਨੂੰ ਵੀ ਪ੍ਰਸ਼ਾਸਨ ਵੱਲੋਂ ਸਰਕਾਰ ਦੇ ਦਬਾਅ ਹੇਠ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ।ਜਦੋਂ ਕਿਸਾਨਾਂ ਦੀਆਂ ਮੰਗਾਂ ਸਰਕਾਰ ਨਾ ਮੰਨਣ ਦਾ ਵਤੀਰਾ ਕਰਦੀ ਹੈ ਤਾਂ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈਂਦਾ ਹੈ ਇਹ ਉਹੀ ਸਰਕਾਰ ਹੈ ਜੋ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਹਿੰਦੀ ਸੀ ਕਿ ਧਰਨੇ ਪ੍ਰਦਰਸ਼ਨ ਕਰਨੇ ਕਿਸਾਨਾਂ ਮਜ਼ਦੂਰਾਂ ਦਾ ਜਮਹੂਰੀ ਹੱਕ ਹੈ ਅਤੇ ਸਾਨੂੰ ਸਾਰਿਆਂ ਨੂੰ ਉਹਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਚਾਹੀਦਾ ਹੈ। ਪਰ ਹੁਣ ਸੱਤਾ ਦੇ ਨਸ਼ੇ ਵਿੱਚ ਚੂਰ ਮੁੱਖ ਮੰਤਰੀ ਪੰਜਾਬ ਭੁੱਲ ਚੁੱਕੇ ਹਨ ਕਿ ਇਸ ਤਰ੍ਹਾਂ ਦੀਆਂ ਤਾਨਾਸ਼ਾਹੀਆਂ ਹਮੇਸ਼ਾ ਨਹੀਂ ਚੱਲਣਗੀਆਂ। ਸਮਰਾ ਨੇ ਕਿਹਾ ਕਿ ਇਹ ਭੁੱਲ ਜਾਂਦੇ ਹਨ ਕਿ ਜਦੋਂ ਜਦੋਂ ਜੁਲਮ ਵਧਦਾ ਹੈ ਉਦੋਂ ਉਦੋਂ ਜਾਲਮਾਂ ਦਾ ਨਾਸ਼ ਵੀ ਹੁੰਦਾ ਹੈ ਜੇਕਰ ਅਸੀਂ ਇਹਨਾਂ ਨੂੰ ਸੱਤਾ ਵਿੱਚ ਲਿਆ ਸਕਦੇ ਹਾਂ ਤਾਂ ਸੱਤਾ ਵਿੱਚੋਂ ਬਾਹਰ ਕੱਢਣ ਦਾ ਹੱਕ ਵੀ ਆਮ ਲੋਕਾਂ ਕੋਲ ਹੀ ਹੈ। ਉਹਨਾਂ ਦੱਸਿਆ ਕਿ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੈਕਟਰੀ ਸਾਹਿਬਾਨ ਨੂੰ ਵੀ ਨਜ਼ਰ ਬੰਦ ਕਰ ਲਿਆ ਗਿਆ ਹੈ ਜੋਂ ਕਿ ਨਿੰਦਣਯੋਗ ਹੈ। ਦਿੱਲੀ ਵਿੱਚ ਹੋਈ ਕੇਜਰੀਵਾਲ ਸਰਕਾਰ ਦੀ ਹਾਰ ਦਾ ਇਹ ਬਦਲਾ ਪੰਜਾਬ ਵਾਸੀਆਂ ਤੋਂ ਲੈ ਰਹੇ ਹਨ।ਇਹ ਸਿਰਫ ਸਾਨੂੰ ਮਾਨਸਿਕ ਤੌਰ ਤੇ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਹਨ ਹੋਰ ਕੁਝ ਨਹੀਂ। ਆਪਣੇ ਹੱਕਾਂ ਦੀ ਰਾਖੀ ਲਈ ਪੰਜਾਬ ਵਾਸੀਆਂ ਨੂੰ ਸੁਚੇਤ ਹੋਣ ਦੀ ਲੋੜ ਹੈ। ‎