Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਮੈੜੀ ਮੇਲਾ : ਸ਼ਰਧਾਲੂਆਂ ਨੂੰ ਨਹੀਂ ਹੋਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ – ਨਿਕਾਸ ਕੁਮਾਰ

ਮੈੜੀ ਮੇਲਾ : ਸ਼ਰਧਾਲੂਆਂ ਨੂੰ ਨਹੀਂ ਹੋਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ – ਨਿਕਾਸ ਕੁਮਾਰ

ਹੁਸ਼ਿਆਰਪੁਰ, 4 ਮਾਰਚ (ਪ੍ਰਾਈਮ ਪੰਜਾਬ ਟਾਈਮਜ਼) 

ਵਧੀਕ ਡਿਪਟੀ ਕਮਿਸ਼ਨਰ ਨੇ ਮੈੜੀ ਮੇਲੇ ’ਚ ਹੁਸ਼ਿਆਰਪੁਰ ਤੋਂ ਜਾਣ ਵਾਲੇ ਸ਼ਰਧਾਲੂਆਂ ਲਈ ਸਹੂਲਤਾਂ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਕੀਤੀ ਮੀਟਿੰਗ

ਸ਼ਰਧਾਲੂਆਂ ਨੂੰ ਟਰੈਕਟਰ-ਟਰਾਲੀਆਂ, ਟਰੱਕਾਂ ਅਤੇ ਹੋਰ ਭਾਰ ਢੋਹਣ ਵਾਲੇ ਵਾਹਨਾਂ ਦੀ ਵਰਤੋਂ ਨਾ ਕਰਨ ਦੀ ਕੀਤੀ ਅਪੀਲ

ਲੰਗਰ ਤੇ ਲਾਊਡ ਸਪੀਕਰ ਲਗਾਉਣ ਲਈ ਸਬੰਧਤ ਐਸ.ਡੀ.ਐਮ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ

: ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੈੜੀ ਮੇਲੇ ਵਿਚ ਜਾਣ ਵਾਲੇ ਹੁਸ਼ਿਆਰਪੁਰ ਦੇ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮੇਲੇ ਨਾਲ ਸਬੰਧਤ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ, ਤਹਿਸੀਲ ਅੰਬ ਦੇ ਪਿੰਡ ਮੈੜੀ ਵਿਚ ਡੇਰਾ ਬਾਬਾ ਬਡਭਾਗ  ਸਿੰਘ ਹੋਲੀ ਮੇਲਾ 7 ਮਾਰਚ ਤੋਂ 17 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਪੰਜਾਬ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਜਾਂਦੇ ਹਨ ਜਿਸ ਤਹਿਤ ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੋਗ ਪ੍ਰਬੰਧ ਕੀਤੇ ਜਾ ਰਹੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲੇ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਜਾਂਦੇ ਹਨ ਜਿਸ ਲਈ ਟਰੈਫਿਕ ਪ੍ਰਬੰਧਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਊਨਾ ਜਾਣ ਵਾਲੇ ਸਾਰੇ ਰਸਤਿਆਂ ’ਤੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਏ ਰੱਖਣ ਲਈ 24 ਘੰਟੇ ਆਪਣੀਆਂ ਟੀਮਾਂ ਸਰਗਰਮ ਰੱਖਣ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ।

ਉਨ੍ਹਾਂ ਨੇ ਸ਼ਰਧਾਲੂਆਂ ਨੂੰ ਟਰੈਕਟਰ-ਟਰਾਲੀਆਂ, ਟਰੱਕਾਂ, ਕੈਂਟਰਾਂ ਅਤੇ ਹੋਰ ਭਾਰੀ ਵਾਹਨਾਂ ਵਿਚ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਤਰ੍ਹਾਂ ਦੇ ਵਾਹਨ ਦੁਰਘਟਨਾਵਾਂ ਦਾ ਕਾਰਨ ਬਣ ਸਕਦੇ ਹਨ।

  ਵਧੀਕ ਡਿਪਟੀ ਕਮਿਸ਼ਨਰ ਨੇ ਰਿਜ਼ਨਲ ਟਰਾਂਸਪੋਰਟ ਅਥਾਰਟੀ ਨੂੰ ਆਦੇਸ਼ ਦਿੱਤੇ ਕਿ ਭਾਰੀ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਯਕੀਨੀ ਬਣਾਈ ਜਾਵੇ ਅਤੇ ਓਵਰਲੋਡ ਵਾਹਨਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਸੇ ਵੀ ਅਸੁਵਿਧਾ ਤੋਂ ਬਚਣ ਲਈ ਇਸ ਤਰ੍ਹਾਂ ਦੇ ਵਾਹਨਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

ਉਨ੍ਹਾ ਦੱਸਿਆ ਕਿ ਲੰਗਰ ਲਗਾਉਣ ਅਤੇ ਲਾਊਡ ਸਪੀਕਰ ਦੀ ਵਰਤੋਂ ਕਰਨ ਲਈ ਸਬੰਧਤ ਐਸ.ਡੀ.ਐਮ. ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ। ਲੰਗਰ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ ਕਿ ਲੰਗਰ ਸਥਾਨ ਨੂੰ ਮੁੱਖ ਮਾਰਗ ਤੋਂ ਹਟਾ ਕੇ ਲਗਾਉਣ ਤਾਂ ਜੋ ਟਰੈਫ਼ਿਕ ਵਿਚ ਰੁਕਾਵਟ ਨਾ ਹੋ ਸਕੇ। ਉਨ੍ਹਾਂ ਲੰਗਰ ਲਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਵੀ ਅਪੀਲ ਕੀਤੀ।

ਨਿਕਾਸ ਕੁਮਾਰ ਨੇ ਐਸ.ਡੀ.ਐਮ ਹੁਸ਼ਿਆਰਪੁਰ ਅਤੇ ਐਸ.ਡੀ.ਐਮ ਗੜ੍ਹਸ਼ੰਕਰ ਨੂੰ ਨਿਰਦੇਸ਼ ਦਿੱਤੇ ਕਿ ਲੰਗਰ ਅਤੇ ਲਾਊਡ ਸਪੀਕਰ ਦੀ ਪ੍ਰਵਾਨਗੀ ਸਮੇਂ ਸਿਰ ਦਿੱਤੀ ਜਾਵੇ। ਉਨ੍ਹਾਂ ਨੇ ਨਗਰ ਨਿਗਮ, ਪਬਲਿਕ ਹੈਲਥ, ਸਿਹਤ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਪਸ਼ੂ ਪਾਲਣ ਵਿਭਾਗ, ਲੋਕ ਨਿਰਮਾਣ ਵਿਭਾਗ, ਪਾਵਰ ਕਾਰਪੋਰੇਸ਼ਨ ਅਤੇ ਰੋਡਵੇਜ ਵਿਭਾਗ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

 ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਨੂੰ ਸ਼ਰਧਾਲੂਆਂ ਲਈ ਵਿਸ਼ੇਸ਼ ਰੂਟ ਪਲਾਨ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਸ਼ਰਧਾਲੂਆਂ ਨੂੰ ਟਰੈਫਿਕ ਨਾਲ ਸਬੰਧਤ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

  ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਕੁਮਾਰ ਸ਼ਰਮਾ, ਐਸ.ਡੀ.ਐਮ ਗੜ੍ਹਸ਼ੰਕਰ ਹਰਬੰਸ ਸਿੰਘ, ਪੀ.ਸੀ.ਐਸ ਅੰਡਰ ਟਰੇਨਿੰਗ ਪਰਮਪ੍ਰੀਤ ਸਿੰਘ, ਰਿਜ਼ਨਲ ਟਰਾਂਸਪੋਰਟ ਅਫ਼ਸਰ ਆਰ.ਐਸ.ਗਿੱਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated