Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਜ਼ਿਲ੍ਹੇ ’ਚ ਰਜਿਸਟਰੀਆਂ ਦਾ ਕੰਮ ਰਿਹਾ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

ਜ਼ਿਲ੍ਹੇ ’ਚ ਰਜਿਸਟਰੀਆਂ ਦਾ ਕੰਮ ਰਿਹਾ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 5 ਮਾਰਚ ( ਪ੍ਰਾਈਮ ਪੰਜਾਬ ਟਾਈਮਜ਼) 

ਲੋਕਾਂ ਅਪਾਇੰਟਮੈਂਟ ਬੁੱਕ ਕਰਨ, ਬਿਨ੍ਹਾਂ ਕਿਸੇ ਦਿੱਕਤ ਤੋਂ ਹੋਵੇਗੀ ਰਜਿਸਟਰੀ: ਆਸ਼ਿਕਾ ਜੈਨ

ਬੁੱਧਵਾਰ ਨੂੰ ਜ਼ਿਲ੍ਹੇ ’ਚ 200 ਦੇ ਕਰੀਬ ਹੋਈਆਂ ਰਜਿਸਟਰੀਆਂ

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਪ੍ਰਾਪਰਟੀ ਰਜਿਸਟਰੇਸ਼ਨ ਲਈ ਕਿਸੇ ਨੂੰ ਵੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਬੁੱਧਵਾਰ ਨੂੰ ਜ਼ਿਲ੍ਹੇ ਦੀਆਂ ਤਹਿਸੀਲਾਂ ਵਿਚ ਰਜਿਸਟਰੀਆਂ ਦਾ ਕੰਮ ਲਗਾਤਾਰ ਚੱਲਦਾ ਰਿਹਾ ਅਤੇ ਜ਼ਿਲ੍ਹੇ ਵਿਚ 198 ਰਜਿਸਟਰੀਆਂ ਹੋਈਆਂ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਦਾ ਕੰਮ ਨਿਰਵਿਘਨ ਜਾਰੀ ਰਹੇਗਾ।

 ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਫ਼ਤਰਾਂ ਵਿਚ ਕਿਸੇ ਵੀ ਨਾਗਰਿਕ ਸੇਵਾ ਲਈ ਲੋਕਾਂ ਨੂੰ ਪ੍ਰੇਸ਼ਾਨੀ ਨਹੀਂ ਆਵੇਗੀ ਜਿਸ ਸਬੰਧੀ ਸਮੂਹ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਤਹਿਸੀਲ ਵਿਚ ਬੁੱਧਵਾਰ ਨੂੰ ਰਜਿਸਟਰੀਆਂ ਦਾ ਕੰਮ ਸੁਚੱਜੇ ਢੰਗ ਨਾਲ ਜਾਰੀ ਰਿਹਾ ਜਿਸ ਤਹਿਤ 62 ਰਜਿਸਟਰੀਆਂ ਕੀਤੀਆਂ ਗਈਆਂ। ਇਸੇ ਤਰ੍ਹਾਂ ਭੂੰਗਾ ਵਿਖੇ 30, ਸਬ-ਡਵੀਜਨ ਟਾਂਡਾ ਵਿਖੇ 24, ਸਬ-ਰਜਿਸਟਰਾਰ ਦਫ਼ਤਰ ਦਸੂਹਾ ਅਤੇ ਗੜਦੀਵਾਲਾ ਵਿਖੇ 25,  ਦਸੂਹਾ ਵਿਖੇ 12, ਹਾਜੀਪੁਰ ਅਤੇ ਤਲਵਾੜਾ ਵਿਖੇ 13 ਰਜਿਸਟਰੀਆਂ ਕੀਤੀਆਂ ਗਈਆਂ।

 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਖੁਦ ਸਬ-ਡਵੀਜਨ ਪੱਧਰ ’ਤੇ ਰਜਿਸਟਰੀਆਂ ਦੇ ਕੰਮ ਦਾ ਲਗਾਤਾਰ ਜਾਇਜ਼ਾ ਲੈ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਬ-ਡਵੀਜਨ ਗੜ੍ਹਸ਼ੰਕਰ ਵਿਖੇ ਅੱਜ 32 ਰਜਿਸਟਰੀਆਂ ਕੀਤੀਆਂ ਗਈਆਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰਜਿਸਟਰੀ ਕਰਵਾਉਣ ਲਈ ਬਿਨ੍ਹਾਂ ਕਿਸੇ ਸ਼ੰਕੇ ਤੋਂ ਆਪਣਾ ਸਮਾਂ ਲੈਣ ਅਤੇ ਉਨ੍ਹਾਂ ਦੀ ਰਜਿਸਟਰੀ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਹੋਵੇਗੀ।

 ਕੈਪਸ਼ਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਰਜਿਸਟਰੀਆਂ ਬਾਰੇ ਜਾਣਕਾਰੀ ਦਿੰਦੇ ਹੋਏ।

error: copy content is like crime its probhihated