Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ 8 ਮਾਰਚ ਨੂੰ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੋਸ ਰੈਲੀ : ਪ੍ਰਿੰਸ ਗੜਦੀਵਾਲਾ, ਦਵਿੰਦਰ ਸਿੰਘ।

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ 8 ਮਾਰਚ ਨੂੰ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੋਸ ਰੈਲੀ : ਪ੍ਰਿੰਸ ਗੜਦੀਵਾਲਾ, ਦਵਿੰਦਰ ਸਿੰਘ।

ਗੜ੍ਹਦੀਵਾਲਾ (ਪ੍ਰਾਈਮ ਪੰਜਾਬ ਟਾਈਮਜ਼) 

: ਗੌਰਮਿੰਟ ਟੀਚਰਜ਼ ਯੂਨੀਅਨ ਹੁਸ਼ਿਆਰਪੁਰ ਅਤੇ ਸਾਂਝਾ ਅਧਿਆਪਕ ਮੋਰਚਾ ਦੇ ਸੀਨੀਅਰ ਜ਼ਿਲ੍ਹਾ ਆਗੂ ਪ੍ਰਿੰਸ ਗੜਦੀਵਾਲਾ ਦਵਿੰਦਰ ਸਿੰਘ, ਗੁਰਮੱਖ ਸਿੰਘ ਬਲਾਲਾ ਦੀ ਇਕ ਮੀਟਿੰਗ ਹੋਈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਅਤੇ ਸਚਿਨ ਕੁਮਾਰ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ, ਜਗਵਿੰਦਰ ਸਿੰਘ ਨੇ ਕਿਹਾ ਕਿ 8 ਮਾਰਚ ਨੂੰ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੋਸ ਮਾਰਚ ਕੀਤਾ ਜਾ ਰਿਹਾ ਹੈ, ਜਿਸ ਵਿਚ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਸ਼ਾਮਿਲ ਹੋਣਗੇ। ਇਸ ਸਬੰਧੀ ਸਕੂਲ ਪੱਧਰ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਅਧਿਆਪਕ ਆਗੂਆਂ ਨੇ ਕਿਹਾ ਕਿ ਇਸ ਰੈਲੀ ਦੀ ਤਿਆਰੀ ਲਈ ਅਧਿਆਪਕਾਂ ਨਾਲ ਡੋਰ ਟੂ-ਡੋਰ ਅਤੇ ਸਕੂਲ-ਟੂ-ਸਕੂਲ ਜਾ ਕੇ ਰਾਬਤਾ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕੇ ਸਿੱਖਿਆ ਮੰਤਰੀ ਅਧਿਆਪਕਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਦੇ ਲਈ ਤਿਆਰ ਨਹੀਂ ਹੈ। ਅਧਿਆਪਕ ਆਗੂਆਂ ਨੇ ਮੰਗਾਂ ਕੀਤੀ ਕਿ ਪੀ. ਟੀ. ਆਈਜ਼/ਆਰਟ ਐਂਡ ਕਰਾਫ਼ਟ ਟੀਚਰਜ਼ ਦੀ ਤਨਖ਼ਾਹ ਕਟੌਤੀ ਦਾ ਪੱਤਰ ਵਾਪਸ ਲੈਣ, ਆਈ. ਈ. ਆਰ. ਟੀ. ਅਧਿਆਪਕਾਂ ਦੀ ਤਨਖ਼ਾਹ ਕਟੌਤੀ ਬੰਦ ਕਰ ਪੂਰੇ ਸਕੇਲਾਂ ਤੇ ਰੈਗੂਲਰ ਕੀਤਾ ਜਾਵੇ, ਲੈਕਚਰਾਰਾਂ ਅਤੇ ਮਾਸਟਰ ਕੇਡਰ ਦੀਆਂ ਤਰੱਕੀਆਂ ਵਿਚ ਸਾਰੀਆਂ ਖ਼ਾਲੀ ਪੋਸਟਾਂ ਦਿਖਾ ਕੇ ਦੁਬਾਰਾ ਸਟੇਸ਼ਨ ਚੋਣ ਕਰਵਾਉਣ, ਕੰਪਿਊਟਰ ਅਧਿਆਪਕਾਂ ਨੂੰ ਪਿਕਟਸ ਸੁਸਾਇਟੀ ਦੀ ਬਜਾਏ ਸਿੱਖਿਆ ਵਿਭਾਗ ਵਿਚ ਸ਼ਿਫ਼ਟ ਕਰਨ ਸਮੇਤ ਤਨਖ਼ਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੇ ਪੱਤਰ ਲਾਗੂ ਕਰਨ, 2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ, ਸਿੱਖਿਆ ਨੀਤੀ 2020 ਰੱਦ ਕਰਕੇ ਪੰਜਾਬ ਦੀ ਸਿੱਖਿਆ ਨੀਤੀ ਬਣਾਉਣ, 16 ਫਰਵਰੀ 2024 ਦੀ ਕੌਮੀ ਹੜਤਾਲ ਵਿਚ ਭਾਗ ਲੈਣ ਵਾਲੇ ਅਧਿਆਪਕਾਂ ਦੀ ਤਨਖ਼ਾਹ ਕਟੌਤੀ ਦਾ ਪੱਤਰ ਵਾਪਸ ਲੈਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬੀ.ਐਲ.ਓ. ਸਮੇਤ ਅਧਿਆਪਕਾਂ ਤੋਂ ਵੱਖ-ਵੱਖ ਗੈਰ ਵਿੱਦਿਅਕ ਕੰਮ ਲੈਣੇ ਤੁਰੰਤ ਬੰਦ ਕੀਤੇ ਜਾਣ, ਬਦਲੀਆਂ ਦਾ ਕੰਮ ਨਵੇਂ ਸੈਸ਼ਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤਾ ਜਾਵੇ, ਆਪਣੇ ਵਾਅਦੇ ਅਨੁਸਾਰ ਵਿਸ਼ੇਸ਼ ਕੈਟਾਗਰੀਆਂ ਲਈ ਬਦਲੀ ਦਾ ਪੋਰਟਲ ਹਰ ਮਹੀਨੇ ਤੋਂ ਖੋਲ੍ਹਣ ਤੋਂ ਇਲਾਵਾ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਤੁਰੰਤ ਜਾਰੀ ਕਰਨ ਸਮੇਤ ਅਧਿਆਪਕਾਂ ਦੇ ਸਮੁੱਚੇ ਮਸਲੇ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ‘ਤੇ ਕੁਲਵਿੰਦਰ ਸਿੰਘ , ਸਾਹਿਲ ਠਾਕੁਰ, ਬਲਰਾਜ ਸਿੰਘ, ਪਰਮਜੀਤ ਸਿੰਘ, ਪਰਵੀਨ ਚੌਧਰੀ, ਮੋਹਣ ਲਾਲ, ਸੰਜੀਵ ਕੁਮਾਰ,ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਮਲਕੀਤ ਸਿੰਘ ,ਚਰਨਜੀਤ ਸਿੰਘ ,ਸਰਤਾਜ ਸਿੰਘ, ਰਮਨਦੀਪ ਕੁਮਾਰ, ਬਚਿੱਤਰ ਸਿੰਘ ,ਦੀਪਕ ਕੋਡਲ ,ਭੁਪਿੰਦਰ ਸਿੰਘ ,ਨਵਤੇਜ ਸਿੰਘ ,ਸਚਿਨ ਕੁਮਾਰ ,ਮਨੋਜ ਕੁਮਾਰ ਸ਼ਰਮਾ, ਲਖਬੀਰ ਸਿੰਘ ,ਨਵਜੋਤ ਸਿੰਘ ,ਬਹਾਦਰ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ,ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।