Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਇੱਕ ਹੋਰ ਨੌਜਵਾਨ ਆਇਆ ਪੁਲਿਸ ਅੜਿੱਕੇ

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਹੋਰ ਨੌਜਵਾਨ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ) 

: ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਆਈ ਏ ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆਂ ਲੱਟਾਂ, ਖੋਹਾਂ, ਠੱਗਿਆ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਸਪੈਸ਼ਲ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਐਸ.ਪੀ (ਤਫਤੀਸ਼) ਦੀ ਰਹਿਨੁਮਾਈ ਹੇਠ ਅਤੇ ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਗੁਰਸਾਹਿਬ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ.ਐਸ.ਆਈ ਸੁਖਜਿੰਦਰ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬਰਾਏ ਚੈਕਿੰਗ ਸ਼ੱਕੀ ਪੁਰਸ਼ਾਂ ਸਬੰਧੀ ਚੋਹਕਾ ਟੀ-ਪੁਆਇੰਟ ਨਜ਼ਦੀਕ ਮੌਜੂਦ ਸੀ ਤਾਂ ਖੱਬੀ ਸਾਈਡ ਪਿੰਡ ਚੋਹਕਾ ਵੱਲੋ ਆਉਂਦੀ ਸੜਕ ਤੋਂ ਇੱਕ ਵਿਅਕਤੀ ਜੁਪੀਟਰ ਸਕੂਟਰੀ ਨੂੰ ਤੇਜ਼ ਰਫਤਾਰ ਨਾਲ ਚਲਾਉਂਦੇ ਹੋਏ ਆਇਆ ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਸਕੂਟਰੀ ਦੀ ਯਕਦਮ ਬ੍ਰੇਕ ਮਾਰੀ ਜੋ ਸਕੂਟਰੀ ਬੇਕਾਬੂ ਹੋ ਕੇ ਮੋੜ ਪਰ ਬਣੇ ਘਰ ਦੀ ਕੰਧ ਵਿੱਚ ਵੱਜੀ ਅਤੇ ਸਕੂਟਰੀ ਚਾਲਕ ਸਕੂਟਰੀ ਸਮੇਤ ਡਿੱਗ ਪਿਆ। ਜਿਸਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਸਨੇ ਆਪਣਾ ਨਾਮ ਸੰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਰਮਦਾਸਪੁਰ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸਦੀ ਤਲਾਸ਼ੀ ਕਰਨ ਤੇ ਉਸ ਪਾਸੋਂ 250 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ ਅਤੇ ਐਨ ਡੀ ਪੀ ਐਸ ਐਕਟ ਦੇ ਤਹਿਤ ਮੁਕਦਮਾ ਦਰਜ ਕੀਤਾ । ਗਿਫਤਾਰ ਕੀਤੇ ਗਏ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।

error: copy content is like crime its probhihated