ਗੜ੍ਹਦੀਵਾਲਾ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ, ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ, ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਵੱਲੋਂ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ‘ਖੋਜ ਵਿੱਚ ਸਾਹਿਤਿਕ ਦ੍ਰਿਸ਼ਟੀਕੋਣ ਦੀ ਭੂਮਿਕਾ’ ਵਿਸ਼ੇ ਉੱਪਰ ਇੱਕ-ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੇ ਪ੍ਰਮੁੱਖ ਪ੍ਰਵਕਤਾ ਮਨੀਸ਼ ਦੇਵ (ਅਸਿਸਟੈਂਟ ਪ੍ਰੋਫੈਸਰ, ਸਰਕਾਰੀ ਕਾਲਜ, ਹੁਸ਼ਿਆਰਪੁਰ) ਸਨ। ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਖੋਜ ਵਿੱਚ ਸਾਹਿਤਿਕ ਦ੍ਰਿਸ਼ਟੀਕੋਣ ਦੀ ਭੂਮਿਕਾ ਵਿਸ਼ੇ ਨਾਲ ਸੰਬੰਧਿਤ ਵੱਖ ਵੱਖ ਪੱਖਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੁਨੀਸ਼ ਦੇਵ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਅਜਿਹੇ ਸੈਮੀਨਾਰਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਮੁਖੀ ਮੈਡਮ ਨਰਿੰਦਰ ਕੌਰ, ਰਿਸ਼ਵ ਠਾਕੁਰ, ਸਨੀ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।








