Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸੁਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਸੁਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ 10 ਮਾਰਚ (ਚੌਧਰੀ )

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਅੱਜ 109 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੁਸਾਇਟੀ ਵੱਲੋਂ ਲਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਵਲੋਂ ਐਨ ਆਰ ਆਈ ਦਲਜੀਤ ਸਿੰਘ ਕਨੇਡਾ ਜੋ ਸੰਸਥਾ ਦੇ ਕਾਰਜਾਂ ਵਿਚ ਬਹੁਤ ਵੱਡਾ ਯੋਗਦਾਨ ਪਾਉਂਦੇ ਹਨ ਦੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ।ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੌਰਨ, ਹਰਜੀਤ ਸਿੰਘ ਕਨੇਡਾ,ਰਾਜ ਸਿੰਘ ਕਨੇਡਾ ਤੇ ਮੈਲਬੋਰਨ ਦੀ ਸੰਗਤਾਂ ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢ ਕੇ ਸੇਵਾਵਾਂ ਨਿਭਾ ਰਹੇ ਹਨ। ਇਸ ਸੁਸਾਇਟੀ ਵਲੋਂ ਐਨ ਆਰ ਆਈ ਵੀਰਾਂ ਦੀ ਚੜਦੀਕਲਾ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸੁਸਾਇਟੀ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਦਲਜੀਤ ਸਿੰਘ ਕਨੇਡਾ, ਮਨਿੰਦਰ ਸਿੰਘ,ਸਰਬ ਬੁੱਟਰ, ਰਿੰਕੂ ਹੁਸ਼ਿਆਰਪੁਰ, ਪ੍ਰਿਥੀਪਾਲ ਸਿੰਘ,ਕਮਲਜੀਤ ਸਿੰਘ, ਜਸਵਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।