Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ‘ਕਦਰਾਂ -ਕੀਮਤਾਂ ਅਧਾਰਿਤ ਸਿੱਖਿਆ ਦੀ ਲੋੜ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਕਰਵਾਇਆ

‘ਕਦਰਾਂ -ਕੀਮਤਾਂ ਅਧਾਰਿਤ ਸਿੱਖਿਆ ਦੀ ਲੋੜ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਕੱਤਰ (ਵਿੱਦਿਆ) ਸ.ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ ਵੱਲੋਂ ” ਕਦਰਾਂ- ਕੀਮਤਾਂ ਅਧਾਰਿਤ ਸਿੱਖਿਆ” ਵਿਸ਼ੇ ਤੇ ਵਿਸ਼ੇਸ਼ ਸੈਮੀਨਰ ਕਰਵਾਇਆ ਗਿਆ। ਇਸ ਮੌਕੇ ਪੋਲੀਟੀਕਲ ਸਾਇੰਸ ਵਿਭਾਗ ਦੇ ਅਧਿਆਪਕ ਸ੍ਰੀ ਜਗਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਕਦਰਾਂ- ਕੀਮਤਾਂ ਅਧਾਰਿਤ ਸਿੱਖਿਆ ਦੀ ਲੋੜ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਕਦਰਾਂ-ਕੀਮਤਾਂ ਅਧਾਰਿਤ ਸਿੱਖਿਆ ਨਾਲ ਵਿਦਿਆਰਥੀਆਂ ਨੂੰ ਨੈਤਿਕ ਵਿਕਾਸ ਵਿੱਚ ਸਹਾਇਤਾ ਮਿਲਦੀ ਹੈ ਅਤੇ ਆਪਣੇ ਸੱਭਿਆਚਾਰ ਦੇ ਵਿਕਾਸ, ਸਮਾਜਿਕ ਵਿਕਾਸ ਦਾ ਮੰਤਵ ਵੀ ਹੱਲ ਹੁੰਦਾ ਹੈ। ਇਸ ਨਾਲ ਵਿਦਿਆਰਥੀਆਂ ਨੂੰ ਵਿਵਾਦ ਹੱਲ ਬਾਰੇ ਵੀ ਪਤਾ ਲੱਗਦਾ ਹੈ ਅਤੇ ਲੋਕਤੰਤਰੀ ਕਦਰਾਂ- ਕੀਮਤਾਂ ਦਾ ਵਿਕਾਸ ਹੁੰਦਾ ਹੈ। ਇਸ ਲਈ ਇਹ ਵਿਦਿਆਰਥੀਆਂ ਲਈ ਅਤਿ ਜ਼ਰੂਰੀ ਹੈ। ਇਸ ਮੌਕੇ ਵਿਦਿਆਰਥੀ ਅਤੇ ਪੋਲੀਟੀਕਲ ਵਿਭਾਗ ਦੇ ਅਧਿਆਪਕ ਹਾਜ਼ਰ ਸਨ ।