Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਰਾਸ਼ਟਰੀ ਸੈਮੀਨਾਰ ਕਰਵਾਇਆ

ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਰਾਸ਼ਟਰੀ ਸੈਮੀਨਾਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਗਣਿਤ ਵਿਭਾਗ ਦੀ ‘ਰਾਮਾਨੁਜਨ ਮੈਥੇਮੈਟਿਕਲ ਸੁਸਾਇਟੀ’ ਅਤੇ IQAC ਸੈੱਲ ਦੇ ਸਹਿਯੋਗ ਨਾਲ ‘ਮੈਥੇਮੈਟਿਕਲ ਮਾਡਲਿੰਗ’ ਤੇ ਆਨਲਾਈਨ ਨੈਸ਼ਨਲ ਸੈਮੀਨਾਰ ਕਰਵਾਇਆ ਗਿਆ| ਸੈਮੀਨਾਰ ਦੇ ਪ੍ਰਮੁੱਖ ਪ੍ਰਵਕਤਾ ਮੈਡਮ ਨਵਨੀਤ ਰਾਣਾ ਅੱਸੀਸਟੈਂਟ ਪ੍ਰੋਫੈਸਰ, ਗੁਰੂ ਨਾਨਕ ਕਾਲਜ, ਸ੍ਰੀ ਮੁਕਤਸਰ ਸਾਹਿਬ ਨੇ ਆਨਲਾਈਨ ਪੀ. ਪੀ. ਟੀ . ਦੁਆਰਾ ਵਿਦਿਆਰਥੀਆਂ ਨੂੰ ਮੈਥੇਮੈਟਿਕਲ ਮਾਡਲਿੰਗ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਥੇਮੈਟਿਕਸ ਅਸਲ ਜ਼ਿੰਦਗੀ ਵਿੱਚ ਆਉਣ ਵਾਲੀਆਂ ਦਿੱਕਤਾਂ ਨੂੰ ਮੈਥੇਮੈਟਿਕਸ ਮਾਡਲ ਵਿੱਚ ਬਦਲ ਕੇ ਉਹਨਾਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਦਾ ਹੈ | ਮੈਡਮ ਨਵਨੀਤ ਰਾਣਾ ਨੇ ਇਸ ਸੰਬੰਧੀ ਵੱਖ ਵੱਖ ਉਦਾਹਰਨਾਂ ਤੇ ਗਣਿਤ ਦੀਆਂ ਸਮੀਕਰਨਾਂ ਵਿਦਿਆਰਥੀਆਂ ਨੂੰ ਪੀ. ਪੀ. ਟੀ ਦੁਆਰਾ ਸਮਝਾਈਆਂ| ਸੈਮੀਨਾਰ ਦੌਰਾਨ ਉਹਨਾਂ ਵਿਦਿਆਰਥੀਆਂ ਵਲੋਂ ਕੀਤੇ ਸਵਾਲਾਂ ਦੇ ਜਵਾਬ ਬਹੁਤ ਹੀ ਸੰਖੇਪ, ਸਰਲ ਅਤੇ ਸਪੱਸ਼ਟ ਸ਼ਬਦਾਂ ਵਿੱਚ ਦਿੱਤੇ| ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੈਡਮ ਨਵਨੀਤ ਰਾਣਾ ਵਲੋਂ ਸਾਂਝੇ ਕੀਤੇ ਗਏ ਵਿਚਾਰਾਂ ਲਈ ਧੰਨਵਾਦ ਕੀਤਾ ਆਏ ਵਿਦਿਆਰਥੀਆਂ ਨੂੰ ਅਜਿਹੇ ਸੈਮੀਨਾਰਾਂ ਵਿੱਚ ਹਿੱਸਾ ਲੈਣ ਅਤੇ ਨਵੇਂ ਰੂਝਾਨਾਂ ਨਾਲ ਅਪਡੇਟ ਰਹਿਣ ਲਈ ਪ੍ਰੇਰਿਆ| ਇਸ ਮੌਕੇ ਗਣਿਤ ਵਿਭਾਗ ਦੇ ਅਧਿਆਪਕ ਸਹਿਬਾਨ ਮੁਖੀ ਮੈਡਮ ਗੁਰਪ੍ਰੀਤ ਕੌਰ, ਮੈਡਮ ਦਲਜੀਤ ਕੌਰ, ਹੋਰ ਟੀਚਰ ਸਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।