Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਐਮ ਪੀ ਐਡਵੋਕੇਟ ਚੰਦਰਸ਼ੇਖਰ ਆਜ਼ਾਦ ਤੇ ਹਮਲਾ ਕਰਨ ਵਾਲਿਆ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਾ ਜਾਵੇ : ਬੇਗਮਪੁਰਾ ਟਾਈਗਰ ਫੋਰਸ

ਐਮ ਪੀ ਐਡਵੋਕੇਟ ਚੰਦਰਸ਼ੇਖਰ ਆਜ਼ਾਦ ਤੇ ਹਮਲਾ ਕਰਨ ਵਾਲਿਆ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਾ ਜਾਵੇ : ਬੇਗਮਪੁਰਾ ਟਾਈਗਰ ਫੋਰਸ

ਹੁਸ਼ਿਆਰਪੁਰ 12 ਮਾਰਚ ( ਤਰਸੇਮ ਦੀਵਾਨਾ )

ਐਸਸੀ ਸਮਾਜ ਦੀ ਗੱਲ ਕਰਨ ਵਾਲੇ ਆਗੂਆਂ ਨੂੰ ਡਰਾਇਆ ਤੇ ਧਮਾਕਾਇਆਂ ਜਾ ਰਿਹਾ ਹੈ : ਬੀਰਪਾਲ, ਸ਼ਤੀਸ,ਬੰਟੀ

:  ਬੇਗਮਪੁਰਾ ਟਾਇਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਹੰਗਾਮੀ ਮੀਟਿੰਗ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਨੇੜੇ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਫੋਰਸ ਦੇ ਧਾਕੜ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫੋਰਸ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ਼ਤੀਸ ਕੁਮਾਰ ਸ਼ੇਰਗੜ੍ਹ ਅਤੇ ਅਨਿਲ ਕੁਮਾਰ ਬੰਟੀ ਪ੍ਰਧਾਨ ਬਲਾਕ ਹਰਿਆਣਾ ਭੂੰਗਾ
ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ! ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਆਜਾਦ ਸਮਾਜ ਪਾਰਟੀ ਅਤੇ ,ਭੀਮ ਆਰਮੀ ਦੇ ਪ੍ਰਮੁੱਖ ਅਤੇ ਨਗੀਨਾ ਤੋਂ ਸੰਸਦ ਮੈਂਬਰ ਚੰਦਰ ਸ਼ੇਖਰ ਆਜ਼ਾਦ ਬੀਤੇ ਦਿਨੀ ਮਥੁਰਾ ਵਿੱਚ ਦੋ ਐਸਸੀ ਭੈਣਾਂ ਦੇ ਵਿਆਹ ਵਿੱਚ ਗੁੰਡਾਗਰਦੀ ਕਰਨ ਵਾਲੇ ਉੱਚ ਜਾਤੀ ਕੁਝ ਧਨਾਢਾਂ ਦੇ ਖਿਲਾਫ ਐਸਸੀ ਸਮਾਜ ਨੂੰ ਇਨਸਾਫ ਦਵਾਉਣ ਲਈ ਮਥੁਰਾ ਗਏ,ਉੱਥੇ ਉਹਨਾਂ ਅਤੇ ਉਹਨਾਂ ਦੇ ਸਾਥੀਆਂ ਉੱਪਰ ਕੁਝ ਜਾਤ ਅਭਮਾਨੀ ਲੋਕਾਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ ਉਹਨਾਂ ਕਿਹਾ ਕਿ ਇਹ ਹਮਲਾ ਬੀਜੇਪੀ ਸਰਕਾਰ ਦੀ ਸੋਚੀ ਸਮਝੀ ਸਾਜਿਸ ਹੈ ਤਾਂ ਜੋ ਐਸਸੀ ਸਮਾਜ ਦੀ ਗੱਲ ਕਰਨ ਵਾਲੇ ਆਗੂਆਂ ਨੂੰ ਡਰਾਇਆ ਜਾਵੇ ਜਾਂ ਫਿਰ ਉਹਨਾਂ ਦੀ ਜੁਬਾਨ ਬੰਦ ਕੀਤੀ ਜਾਵੇ ! ਉਹਨਾਂ ਕਿਹਾ ਕਿ ਚੰਦਰਸ਼ੇਖਰ ਰਾਵਣ ਐਮ ਪੀ ਸਮੇਤ ਜੋ ਆਗੂ ਭਾਰਤ ਵਿੱਚ ਐਸਸੀ ਸਮਾਜ ਦੇ ਲੋਕਾਂ ਤੇ ਹੋ ਰਹੇ ਅੱਤਿਆਚਾਰ ਨੂੰ ਰੋਕਣ ਲਈ ਕੰਮ ਕਰ ਰਹੇ ਹਨ ਉਹਨਾਂ ਦੀ ਸੁਰੱਖਿਆ ਵਧਾਈ ਜਾਵੇ
ਉਹਨਾਂ ਕਿਹਾ ਕਿ ਇਸ ਸਮੇਂ ਦੇਸ਼ ਭਰ ਵਿੱਚ ਦਲਿਤ, ਪਿੱਛੜੇ, ਆਦਿਵਾਸੀ ਅਤੇ ਘੱਟ ਗਿਣਤੀ ਸਮਾਜ ਦੇ ਲੋਕਾਂ ਉਪਰ ਅੱਤਿਆਚਾਰਾਂ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ।
ਉਹਨਾਂ ਕਿਹਾ ਕਿ ਐਸਸੀ ਸਮਾਜ ਤੇ ਹਮਲਿਆਂ, ਕਤਲਾਂ,
ਬਲਾਤਕਾਰਾਂ ਅਤੇ ਜਾਤੀ ਵਿਤਕਰੇ ਦੀਆਂ ਘਟਨਾਵਾਂ ਵਿੱਚ ਬੇ ਤਹਾਸ਼ਾ ਵਾਧਾ ਹੋ ਰਿਹਾ ਹੈ, ਜਿਸ ਕਾਰਨ ਐਸਸੀ ਸਮਾਜ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਉਹਨਾਂ ਕਿਹਾ ਕਿ ਮਥੂਰਾ ਵਿਖੇ ਹੋ ਰਹੇ ਇਕ ਪ੍ਰੋਗਰਾਮ ਵਿੱਚ ਹੋਈ ਘਟਨਾ ਜਿਸ ਤੇ ਨਗੀਨਾ ਤੋਂ ਐਮ ਪੀ ਐਡਵੋਕੇਟ ਚੰਦਰਸ਼ੇਖਰ ਆਜ਼ਾਦ ਅਤੇ ਭੀਮ ਆਰਮੀ ਦੇ ਰਾਸ਼ਟਰੀ ਪ੍ਰਧਾਨ ਵਿਨੈ ਰਤਨ ਸਿੰਘ ਤੇ ਹਮਲਾ ਕੀਤਾ ਗਿਆ ਹੈ ਜਿਸ ਤੇ ਐਸਸੀ ਸਮਾਜ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ, ਉਹਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ ਅਤੇ ਅਨੁਸੂਚਿਤ ਜਾਤੀ /ਜਨਜਾਤੀ ਅੱਤਿਆਚਾਰ ਰੋਕਥਾਮ ਐਕਟ (ਐਸਸੀ ਐਸ ਐਸਸੀ ਸਮਾਜ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਉਹਨਾਂ ਕਿਹਾ ਕਿ ਐਸਸੀ ਐਸਟੀ / ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾ ਕਿ ਇਹੋ ਜਿਹੀ ਘਿਨਾਉਣੀ ਹਰਕਤ ਕਰਨ ਵਾਲਿਆ ਨੂੰ ਸਖ਼ਤ ਸਜ਼ਾਵਾ ਦਿੱਤੀਆਂ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਲਜੀਤ ਮਾਂਝੀ, ਜੱਸਾ ਨੰਦਨ ਦੋਆਬਾ ਪ੍ਰਧਾਨ, ਬਲਦੇਵ ਰਾਜ, ਸੁਖਜੀਤ, ਰੋਹਿਤ ਬੱਧਣ,ਢਿੱਲੋ ਬੱਧਣ,ਅਮਨਦੀਪ,ਹਨੀ ਬਸੀ ਬਾਹਦ,ਰਾਹੁਲ ਕਲੋਤਾ ਉਪ ਪ੍ਰਧਾਨ ਬਲਾਕ ਭੂੰਗਾ ਹਰਿਆਣਾ ਮਨਪ੍ਰੀਤ ਕਲੋਤਾ ਕੁਲਦੀਪ ਸਿੰਘ ਆਦਿ ਹਾਜ਼ਰ ਸ਼ਨ !