Prime Punjab Times

Latest news
ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ਖ਼ਾਲਸਾ ਕਾਲਜ ਦੇ ਫਿਜ਼ਿਕਸ ਵਿਭਾਗ ਵੱਲੋਂ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ

ਖ਼ਾਲਸਾ ਕਾਲਜ ਦੇ ਫਿਜ਼ਿਕਸ ਵਿਭਾਗ ਵੱਲੋਂ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਭੌਤਿਕ ਵਿਗਿਆਨ ਵਿਭਾਗ ਨੇ “ਫ਼ਿਜ਼ਿਕਸ ਫ਼ੋਰ ਏਵਰੀਵਨ : ਲਾਈਫ ਐਂਡ ਬਿਆਂਡ” ਵਿਸ਼ੇ ‘ਤੇ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ।

ਸੈਮੀਨਾਰ ਵਿੱਚ ਮੁੱਖ ਬੁਲਾਰੇ ਡਾ. ਸਤਨਾਮ ਸਿੰਘ (ਪ੍ਰੋਫ਼ੈਸਰ, ਭੌਤਿਕ ਵਿਗਿਆਨ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਜਲੰਧਰ) ਨੇ ਭੌਤਿਕ ਵਿਗਿਆਨ ਦੀ ਰੋਜ਼ਾਨਾ ਜੀਵਨ ਵਿੱਚ ਮਹੱਤਤਾ ਉੱਤੇ ਜ਼ੋਰ ਦਿੱਤਾ ਅਤੇ ਇਹ ਵੀ ਦੱਸਿਆ ਕਿ ਕਿਵੇਂ ਭੌਤਿਕ ਵਿਗਿਆਨ ਦੀਆਂ ਧਾਰਨਾਵਾਂ ਨੂੰ ਰੋਜ਼ਾਨਾ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਰਤਿਆ ਜਾ ਸਕਦਾ ਹੈ। ਡਾ. ਪੰਕਜ ਸ਼ਰਮਾ ਨੇ ਦੱਸਿਆ ਕਿ ਭੌਤਿਕ ਵਿਗਿਆਨ ਕਿਵੇਂ ਹੋਰ ਵਿਗਿਆਨਕ ਖੇਤਰਾਂ ਨਾਲ ਜੁੜਿਆ ਹੋਇਆ ਹੈ ਅਤੇ ਕਿਵੇਂ ਇਸਦੀ ਵਰਤੋਂ ਵੱਖ-ਵੱਖ ਵਿਗਿਆਨਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੀਤੀ ਜਾ ਸਕਦੀ ਹੈ। ਮੈਡਮ ਸਿਮਰਨ ਕੌਰ ਨੇ ਪਲਾਜ਼ਮਾ ਭੌਤਿਕ ਵਿਗਿਆਨ ਦੇ ਖੇਤਰ ਵਿੱਚ ਹੋ ਰਹੀਆਂ ਨਵੀਨਤਮ ਖੋਜਾਂ ਬਾਰੇ ਜਾਣਕਾਰੀ ਦਿੱਤੀ।

ਸੈਮੀਨਾਰ ਵਿੱਚ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਸੈਮੀਨਾਰਾਂ ਦਾ ਲਾਭ ਉਠਾਉਣ ਲਈ ਪ੍ਰੇਰਿਆ। ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਸ਼੍ਰੀ ਸੰਜੀਵ ਸਿੰਘ ਨੇ ਅਣਮੁੱਲੇ ਵਿਚਾਰਾਂ ਦੇ ਗਿਆਨ ਨੂੰ ਵਿਦਿਆਰਥੀਆਂ ਨਾਲ ਸਾਂਝੇ ਕਰਨ ਲਈ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸ਼੍ਰੀ ਰਿਤਿਕ ਸ਼ਰਮਾ, ਡਾ. ਅਰਚਨਾ ਠਾਕੁਰ, ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ।