Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ 

ਦਸੂਹਾ (ਚੌਧਰੀ) 

: ਸੀਨੀਅਰ ਪੁਲਿਸ ਕਪਤਾਨ ਸ਼੍ਰੀ ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਦੌਰਾਨ ਦਸੂਹਾ ਪੁਲਿਸ ਨੇ ਇੱਕ ਨੌਜਵਾਨ ਨੂੰ ਨਸ਼ੀਲੇ ਪਦਾਰਥ ਸਮੇਤ ਦਬੋਚਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਨੇ ਦੱਸਿਆ ਕਿ ਏ ਐਸ ਆਈ ਅਨਿਲ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਰੇਲਵੇ ਸਟੇਸ਼ਨ ਦੇ ਪਿਛਲੇ ਪਾਸੇ ਕੈਂਥਾ ਮੁੱਹਲੇ ਵਿੱਚ ਪੁੱਜੀ ਤਾ ਦੱਖਣ ਵਾਲੀ ਸਾਇਡ ਨੂੰ ਜਾਂਦੀ ਗਲੀ ਵਿੱਚੋ ਇਕ ਮੋਨਾ ਨੌਜਵਾਨ ਪੈਦਲ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਪਿਛੇ ਨੂੰ ਮੁੜ ਪਿਆ ਤੇ ਜਿਸਨੇ ਆਪਣੇ ਹੱਥ ਵਿੱਚ ਫੜੇ ਵਜਨਦਾਰ ਮੋਮੀ ਲਿਫਾਫੇ ਨੂੰ ਸੜਕ ਕਿਨਾਰੇ ਸੁੱਟ ਦਿੱਤਾ। ਜਿਸ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸਨੇ ਆਪਣਾ ਨਾਮ ਰਾਕੇਸ਼ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਵਾਰਡ ਨੰਬਰ 11, ਕੈਂਥਾਂ ਮੁੱਹਲਾ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸਦੀ ਤਲਾਸ਼ੀ ਕਰਨ ਤੇ ਉਸ ਵਲੋ ਸੁੱਟੇ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਪਾਸੋ 47 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ। ਜਿਸਤੇ ਮੁੱਕਦਮਾ ਨੰਬਰ 37 ਮਿਤੀ 12-03-25 ਅ/ਧ 22-61-85 NDPS Act ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ । ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸ ਦੇ ਫਾਰਵਾਡ ਅਤੇ ਬੈਕਵਾਰਡ ਲਿੰਕ ਬਾਰੇ ਪਤਾ ਜੋਈ ਕੀਤੀ ਜਾ ਰਹੀ ਹੈ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ।