Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੋਸਟ ਗ੍ਰੈਜੂਏਟ ਕਮਰਸ ਵਿਭਾਗ ਵੱਲੋਂ ਪੀ.ਪੀ.ਟੀ. ਅਤੇ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਗਏ

ਪੋਸਟ ਗ੍ਰੈਜੂਏਟ ਕਮਰਸ ਵਿਭਾਗ ਵੱਲੋਂ ਪੀ.ਪੀ.ਟੀ. ਅਤੇ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਗਏ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੋਸਟ ਗ੍ਰੈਜੂਏਟ ਕਮਰਸ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਉੱਦਮਕਾਰੀ ਵਿਚਾਰਾਂ (Innovative Ideas) ਅਤੇ ਨਵੇਂ ਉਤਪਾਦਾਂ (New Products) ਦੀ ਮਾਰਕੀਟ ਵਿੱਚ ਹੋਣ ਵਾਲੀ ਸੰਭਾਵਨਾ ਨੂੰ ਉਜਾਗਰ ਕਰਨ ਲਈ PPT ਦੁਆਰਾ ਪ੍ਰੈਜ਼ੈਂਟੇਸ਼ਨ ਦਿੱਤੀਆਂ ਗਈਆਂ। ਵਿਦਿਆਰਥੀਆਂ ਨੇ ਆਪਣੇ ਰਚਨਾਤਮਕ ਵਿਚਾਰਾਂ ਰਾਹੀਂ ਦੱਸਿਆ ਕਿ ਨਵੇਂ ਉਤਪਾਦ ਕਿਵੇਂ ਮਾਰਕੀਟ ਵਿੱਚ ਸਫ਼ਲ ਹੋ ਸਕਦੇ ਹਨ। ਇਸ ਦੇ ਨਾਲ ਹੀ, ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨੀ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨੇ ਵੱਖ-ਵੱਖ ਤਰੀਕਿਆਂ ਨਾਲ ਬਣਾਏ ਮਾਡਲ ਪ੍ਰਦਰਸ਼ਿਤ ਕੀਤੇ। ਇਹ ਪ੍ਰਦਰਸ਼ਨੀ ‘Sustainable Economy and Development’ ਵਿਸ਼ੇ ‘ਤੇ ਕੇਂਦਰਤ ਸੀ, ਜਿਸ ਵਿੱਚ ਵਿਦਿਆਰਥੀਆਂ ਨੇ ਟਿਕਾਊ ਵਿਕਾਸ (Sustainable Development) ਅਤੇ ਆਰਥਿਕ ਸਧਾਰਨਤਾ (Economic Stability) ਨੂੰ ਸਮਝਾਉਣ ਲਈ ਅਪਣੇ ਵਿਚਾਰ ਪੇਸ਼ ਕੀਤੇ।

ਇਹ ਇਨੋਵੇਟਿਵ ਪ੍ਰੋਗਰਾਮ ਵਿਦਿਆਰਥੀਆਂ ਦੀ ਸੰਜੀਦਗੀ, ,ਰਚਨਾਤਮਕ ਸੋਚ ਅਤੇ ਉੱਦਮਕਾਰੀ ਯੋਗਤਾਵਾਂ ਨੂੰ ਉਭਾਰਨ ਵੱਲ਼ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ। ਇਸ ਦੌਰਾਨ ਕਮਰਸ ਵਿਭਾਗ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।