Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਘਰ ਵਿੱਚੋ ਸੋਨੇ ਦੇ ਗਹਿਣੇ ਚੋਰੀ ਕਰਕੇ ਫਰਾਰ ਹੋਏ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

ਘਰ ਵਿੱਚੋ ਸੋਨੇ ਦੇ ਗਹਿਣੇ ਚੋਰੀ ਕਰਕੇ ਫਰਾਰ ਹੋਏ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

ਦਸੂਹਾ (ਚੌਧਰੀ)

: ਦਸੂਹਾ ਦੇ ਪਿੰਡ ਘੋਗਰਾ ਦੇ ਇੱਕ ਘਰ ਚੋਂ ਸੋਨੇ ਦੇ ਗਹਿਣੇ ਚੋਰੀ ਕਰਕੇ ਫਰਾਰ ਹੋਏ ਨੌਜਵਾਨ ਨੂੰ ਦਸੂਹਾ ਪੁਲਿਸ ਨੇ ਕਾਬੂ ਕੀਤਾ ਹੈ।

 ਇਸ ਸਬੰਧੀ ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਨੇ ਜਾਣਕਾਰੀ ਦਿੰਦਿਆਂ ਕਿ ਜਦੋਂ ਏ.ਐਸ.ਆਈ ਗੁਰਬਚਨ ਸਿੰਘ ਸਮੇਤ ਪੁਲਿਸ ਪਾਰਟੀ ਥਾਣਾ ਹਾਜਰ ਸੀ ਤਾਂ ਬਲਵਿੰਦਰ ਕੌਰ ਪਤਨੀ ਕਾਬਲ ਸਿੰਘ ਵਾਸੀ ਘੋਗਰਾ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਨੇ ਆਪਣੇ ਬਿਆਨ ਕਮਲਬੰਦ ਕਰਵਾਇਆ ਕਿ ਉਸ ਦੇ ਲੜਕੇ ਦੀ ਸ਼ਾਦੀ ਵਿਸ਼ਵਦੀਪ ਕੌਰ ਪੁੱਤਰੀ ਰਛਪਾਲ ਸਿੰਘ ਵਾਸੀ ਬੈਂਕ ਸਾਈਡ ਸਿਵਲ ਹਸਪਤਾਲ ਜਲੰਧਰ ਨਾਲ ਹੋਈ ਸੀ।ਜੋ ਉਸ ਦਾ ਲੜਕਾ ਵਿਦੇਸ਼ ਰਹਿੰਦਾ ਹੈ ਅਤੇ ਉਸ ਦੀ ਨੂੰਹ ਵਿਸ਼ਵਦੀਪ ਕੋਰ ਜਲੰਧਰ ਵਿਖੇ ਸਟਾਫ ਨਰਸ ਦੀ ਨੋਕਰੀ ਕਰਦੀ ਹੈ। ਜੋ ਉਸ ਦੀ ਲੜਕੀ ਮਨਪ੍ਰੀਤ ਕੌਰ ਅਤੇ ਜਵਾਈ ਕੁਲਦੀਪ ਸਿੰਘ ਦਾ ਸੋਨਾ ਉਹਨਾ ਕੋਲ ਘਰ ਪੇਟੀ ਵਿੱਚ ਪਿਆ ਹੋਇਆ ਸੀ। ਜੋ ਉਸ ਦੀ ਨੂੰਹ ਵਿਸ਼ਵਦੀਪ ਕੋਰ ਅਤੇ ਉਸ ਦਾ ਭਰਾ ਅਨਮੋਲ ਸਿੰਘ ਅਕਸਰ ਉਹਨਾ ਦੇ ਘਰ ਆਉਂਦਾ ਜਾਂਦਾ ਸੀ। ਜੋ ਉਸ ਦਾ ਲੜਕਾ ਗੁਰਚੇਤ ਸਿੰਘ, ਲੜਕੀ ਮਨਪ੍ਰੀਤ ਕੌਰ ਅਤੇ ਜਵਾਈ ਕੁਲਦੀਪ ਸਿੰਘ ਵਿਦੇਸ਼ ਫਰਾਂਸ ਤੇ ਵਾਪਸ ਘਰ ਆਏ ਤਾਂ ਉਹਨਾ ਨੇ ਸੋਨਾ ਪਾਉਣ ਲਈ ਪੇਟੀ ਨੂੰ ਖੋਲਿਆ ਤਾ ਉਸ ਵਿੱਚ ਸੋਨਾ ਨਹੀ ਸੀ। ਜੋ ਕਿ ਇਹ ਸੋਨਾ ਕਰੀਬ 08 ਤੋਲੇ ਸੀ । ਜੋ ਉਸ ਨੂੰ ਪੂਰਾ ਯਕੀਨ ਹੈ ਕਿ ਇਹ ਸੋਨਾ ਅਨਮੋਲ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਬੈਕ ਸਾਈਡ ਸਿਵਲ ਹਸਪਤਾਲ ਜਲੰਧਰ ਹੀ ਚੋਰੀ ਕਰਕੇ ਲੈ ਗਿਆ ਹੈ। ਜਿਸਤੇ ਮੁੱਕਦਮਾ ਨੰਬਰ 41 ਮਿਤੀ 15/03/2025 ਅ/ਧ 305 BNS ਬਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ ਹੈ। ਜੋ ਦੋਰਾਨੇ ਤਫਤੀਸ਼ ਅਨਮੋਲ ਸਿੰਘ ਉਕਤ ਨੂੰ ਮੁੱਕਦਮਾ ਉਕਤ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ । ਜਿਸਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਡੁਗਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ । ਮੁਕਦਮਾ ਦੀ ਤਫਤੀਸ਼ ਜਾਰੀ ਹੈ ।

error: copy content is like crime its probhihated