Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing KMS ਕਾਲਜ ਵਿਖੇ ਕਰਮਵੀਰ ਸਿੰਘ ਘੁੰਮਣ ਹਲਕਾ ਵਿਧਾਇਕ ਨੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਨੂੰ ਸੈਮੀਨਾਰ ਦੌਰਾਨ ਪ੍ਰੇਰਿਤ ਕੀਤਾ

KMS ਕਾਲਜ ਵਿਖੇ ਕਰਮਵੀਰ ਸਿੰਘ ਘੁੰਮਣ ਹਲਕਾ ਵਿਧਾਇਕ ਨੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਨੂੰ ਸੈਮੀਨਾਰ ਦੌਰਾਨ ਪ੍ਰੇਰਿਤ ਕੀਤਾ

ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੀ ਐਨ.ਐਸ.ਐਸ ਯੂਨਿਟ ਦਾ 7 ਰੋਜ਼ਾ ਕੈਂਪ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸਦੀ ਜਾਣਕਾਰੀ ਦਿੰਦਿਆਂ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ 7 ਰੋਜ਼ਾ ਕੈਂਪ ਦੌਰਾਨ ਹਲਕਾ ਵਿਧਾਇਕ ਸ਼੍ਰੀ ਕਰਮਵੀਰ ਸਿੰਘ ਘੁੰਮਣ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਹਨਾਂ ਵਿਦਿਆਰਥੀਆਂ ਅਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਨੂੰ ਸੈਮੀਨਾਰ ਦੌਰਾਨ ਨਸ਼ਿਆ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਿਹਾ ਜਾ ਸਕਦਾ ਹੈ। ਖੇਡਾਂ ਸਾਡੇ ਸਰੀਰਕ ਤੰਦਰੁਸਤੀ ਅਤੇ ਮਾਨਸਿਕ ਵਿਕਾਸ ਲਈ ਬਹੁਤ ਵੱਡੀ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ.ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਪ੍ਰਿੰਸੀਪਲ ਗੁਰਦਿਆਲ ਸਿੰਘ, ਪ੍ਰਿੰਸੀਪਲ ਦੇਵੀ ਸਿੰਘ, ਪ੍ਰੋਗਰਾਮ ਅਫਸਰ ਮਾਸਟਰ ਕਸ਼ਮੀਰ ਸਿੰਘ, ਕਾਉਂਸਲਰ ਸੰਤੋਖ਼ ਸਿੰਘ ਤੋਖੀ, ਠਾਕੁਰ ਬਲਦੇਵ ਸਿੰਘ, ਮਾਸਟਰ ਜਸਪਾਲ ਸਿੰਘ, ਕਮਲਜੀਤ ਸਿੰਘ ਹੈਪੀ, ਸਕੂਲ ਆਫ਼ ਐਮੀਨੈਂਸ ਦੇ ਐਨ.ਐਸ.ਐਸ ਵਲੰਟੀਅਰ ਵਿਸ਼ਾਲ, ਸ਼ਿਵਮ ਸ਼ਰਮਾ, ਰਵੀਸ਼ ਵਰਮਾ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ। ਇਸ ਕੈਂਪ ਦੌਰਾਨ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਵੱਲੋਂ ਗੋਦ ਲਏ ਪਿੰਡ ਸਹੌੜਾ ਕੰਢੀ ਅਤੇ ਗਗਨ ਜੀ ਕਾ ਟਿੱਲਾ ਵਿਖੇ ਸਫ਼ਾਈ ਅਭਿਆਨ ਤਹਿਤ ਸਫਾਈ ਕੀਤੀ ਗਈ। ਇਸ ਤੋਂ ਇਲਾਵਾ ਕੈਂਪ ਦੌਰਾਨ ਵਲੰਟੀਅਰਜ਼ ਨੂੰ ਸਰੀਰਕ ਤੰਦਰੁਸਤੀ ਬਾਰੇ ਜਾਗਰੂਕ ਕਰਦੇ ਹੋਏ ਸਪੋਰਟਸ ਈਵੈਂਟ ਅਤੇ ਮਾਨਸਿਕ ਤਣਾਅ ਨੂੰ ਦੂਰ ਕਰਨ ਦੇ ਸੰਬੰਧ ਵਿੱਚ ਸੈਮੀਨਾਰ ਕਰਵਾਏ ਗਏ। ਇਸ ਕੈਂਪ ਦੌਰਾਨ ਵਿਦਿਆਰਥੀਆਂ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੈਡਮ ਸੰਦੀਪ ਕੌਰ ਡਰੱਗ ਸੈਂਟਰ ਹੁਸ਼ਿਆਰਪੁਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਹਨਾਂ ਵਿਦਿਆਰਥੀਆਂ ਨੂੰ ਨਸ਼ਿਆ ਤੋਂ ਦੂਰ ਰਹਿਣ ਅਤੇ ਦੂਸਰਿਆਂ ਨੂੰ ਵੀ ਨਸ਼ਿਆ ਤੋਂ ਦੂਰ ਰੱਖਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਕੈਂਪ ਦੌਰਾਨ ਵਾਤਾਵਰਨ ਨੂੰ ਸ਼ੁੱਧ ਕਰਨ ਅਤੇ ਬਚਾਉਣ ਲਈ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਕੈਂਪ ਦੌਰਾਨ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਵੱਲੋਂ ਪਾਂਡਵ ਸਰੋਵਰ ਮੰਦਰ ਦਸੂਹਾ ਵਿਖੇ ਸਫ਼ਾਈ ਅਭਿਆਨ ਤਹਿਤ ਮੰਦਰ ਦੇ ਅੰਦਰ ਅਤੇ ਮੰਦਰ ਦੇ ਆਲੇ ਦੁਆਲੇ ਸਫਾਈ ਕੀਤੀ ਗਈ। ਇਸ ਉਪਰੰਤ ਵਲੰਟੀਅਰਜ਼ ਨੇ ਕੁਸ਼ਟ ਆਸ਼ਰਮ ਦਸੂਹਾ ਵਿਖੇ ਵਿਜ਼ਿਟ ਕੀਤਾ ਅਤੇ ਰੋਗੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਦੁੱਖ ਤਕਲੀਫਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਵਲੰਟੀਅਰਜ਼ ਵੱਲੋਂ ਰੋਗੀਆਂ ਨੂੰ ਅਨਾਜ ਅਤੇ ਫਲ ਸਬਜ਼ੀਆਂ ਵੰਡੀਆਂ। ਇਸ ਕੈਂਪ ਦੌਰਾਨ ਵਾਤਾਵਰਨ ਨੂੰ ਸ਼ੁੱਧ ਕਰਨ ਅਤੇ ਬਚਾਉਣ ਲਈ ਖੇਤਾਂ ਵਿੱਚ ਪਰਾਲੀ ਨੂੰ ਨਾਂ ਸਾੜਨ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਫੈਲਣ ਤੋਂ ਰੋਕਣ ਲਈ ਜਾਗਰੂਕ ਕੀਤਾ ਅਤੇ ਖੇਤੀਬਾੜੀ ਨਾਲ ਸੰਬੰਧਿਤ ਨਵੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਸ 7 ਰੋਜ਼ਾ ਐਨ.ਐਸ.ਐਸ ਕੈਂਪ ਦੇ ਸੱਤਵੇਂ ਅਤੇ ਆਖਰੀ ਦਿਨ ਡਾ. ਚੰਦਰ ਪ੍ਰਕਾਸ਼ ਐਨ.ਐਸ.ਐਸ ਕੋਆਰਡੀਨੇਟਰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਸਮਾਪਤੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਵਿਦਿਆਰਥੀਆਂ ਦਾ ਮਾਰਦਰਸ਼ਨ ਕਰਨਗੇ।