Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ

ਹੁਸ਼ਿਆਰਪੁਰ, 19 ਮਾਰਚ (ਪ੍ਰਾਈਮ ਪੰਜਾਬ ਟਾਈਮਜ਼) 

ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੋਟਰ ਸੂਚੀ, ਸ਼ਿਕਾਇਤ ਨਿਪਟਾਰਨ ਤੇ ਚੋਣ ਪ੍ਰਕਿਰਿਆ ਬਾਰੇ ਨੁਮਾਇੰਦਿਆਂ ਨਾਲ ਮੀਟਿੰਗ

 : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀਆਂ ਵਲੋਂ ਅੱਜ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਵੋਟਰ ਸੂਚੀ, ਬੂਥ ਲੈਵਲ ਏਜੰਟਾਂ ਦੀ ਨਿਯੁਕਤੀ, ਸ਼ਿਕਾਇਤ ਨਿਪਟਾਰਨ ਅਤੇ ਚੋਣ ਪ੍ਰਕਿਰਿਆ ’ਚ ਹੋਰ ਪਾਰਦਰਸ਼ਤਾ ਵਧਾਉਣ ਬਾਰੇ ਮੀਟਿੰਗ ਕੀਤੀ ਗਈ।

 ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣ ਤਹਿਸੀਲਦਾਰ ਸਰਬਜੀਤ ਸਿੰਘ ਨੇ ਮੀਟਿੰਗ ਦੌਰਾਨ ਅਪੀਲ ਕੀਤੀ ਕਿ ਸਿਆਸੀ ਪਾਰਟੀਆਂ ਆਪਣੇ ਪ੍ਰਧਾਨ ਜਾਂ ਸਕੱਤਰ ਰਾਹੀਂ ਜ਼ਿਲ੍ਹਾ ਪ੍ਰਤੀਨਿੱਧ ਜਾਂ ਵਿਧਾਨ ਸਭਾ ਹਲਕਾ ਪੱਧਰ ’ਤੇ ਕਿਸੇ ਪਾਰਟੀ ਮੈਂਬਰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਧਿਕਾਰਤਾ ਦੇਵੇਗਾ ਜਿਸ ਸਬੰਧੀ ਫਾਰਮ ’ਤੇ ਹਸਤਾਖਰ ਅਤੇ ਮੋਹਰ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰਤ ਪ੍ਰਤੀਨਿੱਧ ਹਰੇਕ ਪੋਲਿੰਗ ਸਟੇਸ਼ਨ ਲਈ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਕਰੇਗਾ।

  ਸਿਆਸੀ ਪਾਰਟੀਆਂ ਦੇ ਨੁਮਾਇੰਦਿਆ ਨੂੰ ਚੋਣ ਕਮਿਸ਼ਨ ਵਲੋਂ ਵੋਟਰ ਸੂਚੀ ਵਿਚ ਨਵੀਂ ਵੋਟ ਦਰਜ ਕਰਵਾਉਣ, ਵੇਰਵਿਆਂ ਵਿਚ ਸੋਧ ਅਤੇ ਵੋਟ ਕਟਵਾਉਣ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਨੇ ਦੱਸਿਆ ਕਿ ਕਮਿਸ਼ਨ ਵਲੋਂ https://voterportal.eci.gov.in/(Beta), Voter Helpline App ਅਤ National Voters’ Service Portal ’ਤੇ ਆਨਲਾਈਨ ਅਪਲਾਈ ਕਰਨ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਅਤੇ ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਸ਼ਿਕਾਇਤ/ਸੁਝਾਅ https://ngsp.eci.gov.in/ ਪੋਰਟਲ ’ਤੇ ਆਨਲਾਈਨ ਦਰਜ ਕਰਵਾਈ ਜਾ ਸਕਦੀ ਹੈ ਅਤੇ ਚੋਣਾਂ ਤੇ ਵੋਟਰ ਸੂਚੀ ਸਬੰਧੀ ਜਾਣਕਾਰੀ ਟੋਲ ਫਰੀ ਨੰਬਰ 1950 ’ਤੇ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਅਤੇ ਚੋਣਾਂ ਸਬੰਧੀ ਨਿਯਮਾਂ ਅਤੇ ਨੋਟੀਫਿਕੇਸ਼ਨ ਬਾਰੇ www.eci.gov.in/ ’ਤੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

 ਚੋਣ ਤਹਿਸੀਲਦਾਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਨੂੰ ਚੰਗੀ ਤਰ੍ਹਾਂ ਘੋਖਣ ਉਪਰੰਤ ਜੇਕਰ ਸੁਝਾਅ ਹੋਵੇ ਤਾਂ ਜ਼ਿਲ੍ਹਾ ਚੋਣ ਦਫ਼ਤਰ ਨੂੰ ਦਿੱਤਾ ਜਾ ਸਕਦਾ ਹੈ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।

ਕੈਪਸ਼ਨ : ਜ਼ਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ।