Prime Punjab Times

Latest news
DAV ਪਬਲਿਕ ਸਕੂਲ ਵਿਖੇ ‘ਫਾਇਰਲੈੱਸ ਕੁਕਿੰਗ ਦੀ ਗਤੀਵਿਧੀ ਕਰਵਾਈ ਖਾਲਸਾ ਕਾਲਜ ਵਿਖੇ ਸੱਤ ਦਿਨਾਂ ਫੈਕਲਟੀ ਡਿਪਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ
ADVERTISEMENT
You are currently viewing ਪਿੰਡ ਥਿੰਦਾ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਜਾਣਕਾਰੀ ਸਬੰਧੀ ਕੈਂਪ ਲਗਾਇਆ ਗਿਆ

ਪਿੰਡ ਥਿੰਦਾ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਜਾਣਕਾਰੀ ਸਬੰਧੀ ਕੈਂਪ ਲਗਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

: ਪਿੰਡ ਥਿੰਦਾ ਵਿੱਚ ਖੇਤੀਬਾੜੀ ਮਾਹਿਰ ਵਿਸਥਾਰ ਅਫ਼ਸਰ ਸ ਬਲਜਿੰਦਰਜੀਤ ਸਿੰਘ ਵਲੋਂ ਲੋਕਾਂ ਨੂੰ ਭਰਪੂਰ ਜਾਣਕਾਰੀ ਦਿੱਤੀ ਗਈ ਜਿਸ ਦੌਰਾਨ ਉਹਨਾਂ ਵੱਲੋਂ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀਆਂ ਦੀਆਂ ਸੂਚੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਜਿਨਾਂ ਕਿਸਾਨਾਂ ਦੀਆਂ ਕੁਝ ਤਰੁਟੀਆਂ ਕਾਰਨ ਕਿਸ਼ਤਾਂ ਅਦਾ ਨਹੀਂ ਹੋਈਆਂ ਉਹਨਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਵੇਂ ਲਾਭਪਾਤਰੀਆਂ ਨੂੰ ਇਸ ਯੋਜਨਾ ਦੀ ਜਾਣਕਾਰੀ ਦਿੱਤੀ ਗਈ ਅਤੇ ਲਾਭ ਪ੍ਰਾਪਤ ਕਰਨ ਲਈ ਸਕੀਮ ਬਾਰੇ ਵਿਸਥਾਰ ਪੂਰਵਕ ਸਮਝਾਇਆ ਗਿਆ। ਇਸ ਸਮੇਂ ਦੌਰਾਨ ਉਨਾਂ ਵੱਲੋਂ ਕੇਂਦਰ ਸਰਕਾਰ ਦੀ ਸ਼ਲਾਂਗਾ ਕਰਦੇ ਹੋਏ ਵੱਧ ਤੋਂ ਵੱਧ ਲੋਕਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਤ ਕੀਤਾ ਗਿਆ। ਉਹਨਾਂ ਵੱਲੋਂ ਕਿਹਾ ਗਿਆ ਕਿ ਵਿਭਾਗ ਵੱਲੋਂ ਦਿੱਤੀਆਂ ਹੋਈਆਂ ਹਦਾਇਤਾਂ ਅਨੁਸਾਰ ਸਮੇਂ ਸਮੇਂ ਤੇ ਆਪ ਜੀ ਨੂੰ ਲੋੜੀਂਦੀ ਜਾਣਕਾਰੀ ਮੁਹਈਆ ਕਰਵਾਈ ਜਾਏਗੀ ਅਤੇ ਜੇਕਰ ਉਹਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਹਨਾਂ ਨਾਲ ਰਾਬਤਾ ਕਾਇਮ ਕਰ ਸਕਦੇ ਹਨ ਅਤੇ ਉਹਨਾਂ ਵੱਲੋਂ ਪੂਰੀ ਕੋਸ਼ਿਸ਼ ਹੋਵੇਗੀ ਕਿ ਉਹਨਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਇਆ ਜਾਵੇ। ਇਸ ਸਮੇਂ ਉਹਨਾਂ ਵੱਲੋਂ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ ਕਿ ਉਹ ਇਸ ਕੈਂਪ ਵਿੱਚ ਉਤਸਾਹ ਪੂਰਵਕ ਹਾਜ਼ਰ ਹੋਏ। ਇਸ ਸਮੇਂ ਸਰਕਲ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ ਨੇ ਸ.ਬਲਜਿੰਦਰਜੀਤ ਸਿੰਘ ਦਾ ਧੰਨਵਾਦ ਕੀਤਾ ਕਿ ਉਹਨਾਂ ਨੇ ਪਿੰਡ ਵਾਸੀਆਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਜਾਗਰੂਕ ਕੀਤਾ ਅਤੇ ਭਵਿੱਖ ਵਿੱਚ ਵੀ ਇਹੋ ਜਿਹੀਆਂ ਯੋਜਨਾਵਾਂ ਨਾਲ ਪਿੰਡ ਵਾਸੀਆਂ ਨੂੰ ਉਤਸਾਹਿਤ ਕਰਨ ਲਈ ਕਿਹਾ। ਇਸ ਸਮੇਂ ਸਰਪੰਚ ਹਰਦੀਪ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਮਨਜੀਤ ਸਿੰਘ, ਮੋਹਣ ਸਿੰਘ, ਕੁਲਵਿੰਦਰ ਸਿੰਘ , ਸਤਪਾਲ ਸਿੰਘ , ਜਸ਼ਨ ਕਾਲਕਟ, ਪ੍ਰਿੰਸੀਪਲ ਜਗਜੀਤ ਸਿੰਘ ਰੀਹਲ, ਬਾਬਾ ਦਲਜੀਤ ਸਿੰਘ, ਤਲਵਿੰਦਰ ਸਿੰਘ, ਤਰਸੇਮ ਸਿੰਘ ਮਹਾਰਾਜ, ਅਮਰਜੀਤ ਸਿੰਘ ਬੂਟੀ ਅਮਰਜੀਤ ਸਿੰਘ ਸਰਾਂ, ਹਰਵਿੰਦਰ ਸਿੰਘ ਸਮਰਾ, ਹਰਜਿੰਦਰ ਸਿੰਘ ਚੱਗਰ, ਸੁਰਜੀਤ ਸਿੰਘ ਸੁਲੱਖਣ ਸਿੰਘ, ਦਰਸ਼ਨ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਹੋਏ।

error: copy content is like crime its probhihated